12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਨਗਰ ਕੌਂਸਲ ਪ੍ਰਧਾਨ ਪਾਹੜਾ ਨੇ ਬਾਟਾ ਚੌਕ ਤੋਂ ਨਗਰ ਕੌਂਸਲ ਤੱਕ ਸੜਕ ਬਣਾਉਣ ਦਾ ਕੰਮ ਸ਼ੁਰੂ ਕਰਵਾਇਆ

ਗੁਰਦਾਸਪੁਰ, 11 ਸਤੰਬਰ (ਪੰਕਜ ਸ਼ਰਮਾ)-ਨਗਰ ਕੌਂਸਲ ਦੇ ਪ੍ਰਧਾਨ ਐਡਵੋਕੇਟ ਬਲਜੀਤ ਸਿੰਘ ਪਾਹੜਾ ਵਲੋਂ ਬਾਟਾ ਚੌਕ ਤੋਂ ਨਗਰ ਕੌਂਸਲ ਦਫ਼ਤਰ ਤੱਕ ਨਵੀਂ ਸੜਕ ਬਣਾਉਣ ਦਾ ਕੰਮ ਸ਼ੁਰੂ ਕਰਵਾਇਆ ਗਿਆ। ਇਸ ਮੌਕੇ ਐਡਵੋਕੇਟ ਬਲਜੀਤ ਸਿੰਘ ਪਾਹੜਾ ਨੇ ਕਿਹਾ ਕਿ ਇਸ ਸੜਕ ਦੀ ਹਾਲਤ ਕਾਫ਼ੀ ਸਮੇਂ ਤੋਂ ਖ਼ਸਤਾ ਬਣੀ ਸੀ।

Ad Position 21
repet_subhas-goyals [Copy P29]
ਅਜੀਤ ਡੈਸਕ 12-09-2026
ਗੁਰਦਾਸਪੁਰ, 11 ਸਤੰਬਰ (ਪੰਕਜ ਸ਼ਰਮਾ)-ਨਗਰ ਕੌਂਸਲ ਦੇ ਪ੍ਰਧਾਨ ਐਡਵੋਕੇਟ ਬਲਜੀਤ ਸਿੰਘ ਪਾਹੜਾ ਵਲੋਂ ਬਾਟਾ ਚੌਕ ਤੋਂ ਨਗਰ ਕੌਂਸਲ ਦਫ਼ਤਰ ਤੱਕ ਨਵੀਂ ਸੜਕ ਬਣਾਉਣ ਦਾ ਕੰਮ ਸ਼ੁਰੂ ਕਰਵਾਇਆ ਗਿਆ। ਇਸ ਮੌਕੇ ਐਡਵੋਕੇਟ ਬਲਜੀਤ ਸਿੰਘ ਪਾਹੜਾ ਨੇ ਕਿਹਾ ਕਿ ਇਸ ਸੜਕ ਦੀ ਹਾਲਤ ਕਾਫ਼ੀ ਸਮੇਂ ਤੋਂ ਖ਼ਸਤਾ ਬਣੀ ਸੀ। ਸੜਕ ’ ਤੇ ਥਾਂ-ਥਾਂ ਵੱਡੇ-ਵੱਡੇ ਟੋਏ ਪਏ ਹੋਣ ਕਾਰਨ ਰਾਹਗੀਰਾਂ ਤੇ ਵਾਹਨ ਚਾਲਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਉਨ੍ਹਾਂ ਕਿਹਾ ਕਿ ਇਹ ਸ਼ਹਿਰ ਦਾ ਬਹੁਤ ਹੀ ਵਿਅਸਤ ਮਾਰਗ ਹੈ ਤੇ ਬਰਸਾਤ ਦੇ ਦਿਨਾਂ ਦੌਰਾਨ ਸੜਕ ਦੀ ਖ਼ਰਾਬ ਹਾਲਤ ਕਾਰਨ ਲੋਕਾਂ ਦੀਆਂ ਮੁਸ਼ਕਿਲਾਂ ਹੋਰ ਵੱਧ ਜਾਂਦੀਆਂ ਸਨ। ਉਨ੍ਹਾਂ ਕਿਹਾ ਕਿ ਸ਼ਹਿਰ ਵਾਸੀਆਂ ਦੀ ਮੰਗ ਤੇ ਸਮੱਸਿਆ ਨੂੰ ਧਿਆਨ ’ਚ ਰੱਖਦਿਆਂ ਇਸ ਸੜਕ ਦੇ ਨਿਰਮਾਣ ਕਾਰਜ ਨੂੰ ਪਹਿਲ ਦੇ ਆਧਾਰ ’ਤੇ ਸ਼ੁਰੂ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦਾ ਵਿਕਾਸ ਅਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਨਗਰ ਕੌਂਸਲ ਦੀ ਮੁੱਖ ਤਰਜੀਹ ਹੈ। ਐਡਵੋਕੇਟ ਪਾਹੜਾ ਨੇ ਕਿਹਾ ਕਿ ਨਵੀਂ ਸੜਕ ਬਣਨ ਨਾਲ ਇਸ ਮਾਰਗ ’ਤੇ ਆਵਾਜਾਈ ਸੁਖਾਲੀ ਹੋਵੇਗੀ ਤੇ ਆਸ-ਪਾਸ ਦੁਕਾਨਦਾਰਾਂ ਨੂੰ ਵੀ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਨਗਰ ਕੌਂਸਲ ਵਲੋਂ ਸ਼ਹਿਰ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਸੜਕ ਬਣਾਉਣ ਦਾ ਕੰਮ ਜਲਦ ਮੁਕੰਮਲ ਕਰ ਲਿਆ ਜਾਵੇਗਾ, ਜਿਸ ਤੋਂ ਬਾਅਦ ਲੋਕਾਂ ਨੂੰ ਆਵਾਜਾਈ ਦੌਰਾਨ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ ।
Ad Position 22
No active advertisement
ਪਿਛਲੀ ਖ਼ਬਰ ਦੇਸ਼ ਵਿਆਪੀ ਬੈਂਕ ਹੜਤਾਲ ਦਾ ਗੁਰਦਾਸਪੁਰ ਵਿਚ ਵਿਆਪਕ ਅਸਰ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ ਸ਼੍ਰੋਮਣੀ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ 18 ਸਤੰਬਰ ਨੂੰ ਮਨਾਇਆ...
Ad Position 24