12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਐਸ.ਐਸ.ਐਮ ਕਾਲਜ ਦਾ ਐਮ.ਐਸ.ਸੀ ਭੌਤਿਕ ਵਿਗਿਆਨ ਦਾ ਨਤੀਜਾ ਰਿਹਾ ਸ਼ਾਨਦਾਰ

ਦੀਨਾਨਗਰ, 11 ਸਤੰਬਰ (ਸੋਢੀ/ਸ਼ਰਮਾ/ਘੁੰਮਣ)-ਐਸ. ਐਸ.

Ad Position 21
repet_subhas-goyals [Copy P29]
ਅਜੀਤ ਡੈਸਕ 12-09-2026
ਦੀਨਾਨਗਰ, 11 ਸਤੰਬਰ (ਸੋਢੀ/ਸ਼ਰਮਾ/ਘੁੰਮਣ)-ਐਸ.ਐਸ.ਐਮ ਕਾਲਜ ਦੀਨਾਨਗਰ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨਿਆ ਐਮ.ਐਸ.ਸੀ ਭੌਤਿਕ ਵਿਗਿਆਨ ਦੇ ਪਹਿਲੇ ਸਾਲ ਦਾ ਨਤੀਜਾ ਸ਼ਾਨਦਾਰ ਰਿਹਾ। ਕਾਲਜ ਦੇ ਪ੍ਰਿੰਸੀਪਲ ਡਾ: ਆਰ.ਕੇ ਤੁਲੀ ਨੇ ਦੱਸਿਆ ਕਿ ਵਿਦਿਆਰਥਣ ਅਲੀਸ਼ਾ ਨੇ 7.41 ਸੀ.ਜੀ.ਪੀ.ਏ ਅੰਕ ਹਾਸਲ ਕਰਕੇ ਯੂਨੀਵਰਸਿਟੀ ’ਚੋਂ ਨੌਵਾਂ ਸਥਾਨ, ਮੁਸਕਾਨ ਨੇ 7.31 ਸੀ.ਜੀ.ਪੀ.ਏ ਨਾਲ ਯੂਨੀਵਰਸਿਟੀ ’ਚ 11ਵਾਂ ਸਥਾਨ, ਪਲਕ ਨੇ 7.30 ਸੀ.ਜੀ.ਪੀ.ਏ ਨਾਲ ਯੂਨੀਵਰਸਿਟੀ ’ਚ 12ਵਾਂ ਸਥਾਨ ਤੇ ਨਿਧਿਕਾ ਨੇ 7.22 ਸੀ.ਜੀ.ਪੀ.ਏ ਨਾਲ ਯੂਨੀਵਰਸਿਟੀ ’ਚੋਂ 13ਵਾਂ ਸਥਾਨ ਹਾਸਲ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ। ਪ੍ਰਿੰਸੀਪਲ ਡਾ: ਆਰ.ਕੇ ਤੁਲੀ ਨੇ ਇਸ ਸ਼ਾਨਦਾਰ ਨਤੀਜੇ ਲਈ ਸਬੰਧਿਤ ਵਿਭਾਗ ਦੇ ਫੈਕਲਟੀ ਮੈਂਬਰਾਂ ਤੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ ਹੈ ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਅੰਦਰ ਇਕ ਵਾਰ ਫਿਰ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਬਣਨਾ ਤੈਅ- ਬੀਬੀ ਖੁੰਡੀ ਅਗਲੀ ਖ਼ਬਰ ਰਮਨ ਦੁਰਗਾ ਦਾਸ ਸੇਠ ਜਿਊਲਰਜ਼ ਵਲੋਂ ਨਵੇਂ ਸ਼ੋਅ ਰੂਮ ਦਾ ਉਦਘਾਟਨ 14 ਨੂੰ
Ad Position 24