12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਖਾਲਸਾ ਸਕੂਲ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਮਨਾਇਆ

ਧਾਰੀਵਾਲ, 11 ਸਤੰਬਰ (ਸਵਰਨ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੀ ਸੰਸਥਾ ਬਾਬਾ ਅਜੈ ਸਿੰਘ ਖਾਲਸਾ ਪਬਲਿਕ ਸਕੂਲ ਗੁਰਦਾਸ ਨੰਗਲ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਸਮਾਗਮ ਦੌਰਾਨ ਅਧਿਆਪਕ ਤੇ ਵਿਦਿਆਰਥੀਆਂ ਵਲੋਂ ਜਪੁਜੀ ਸਾਹਿਬ, ਚੌਪਈ ਸਾਹਿਬ ਤੇ 6 ਪਾਉੜੀਆਂ ਅਨੰਦ ਸਾਹਿਬ ਜੀ ਦੇ ਪਾਠ ਕੀਤੇ ਗਏ।

Ad Position 21
repet_subhas-goyals [Copy P29]
ਅਜੀਤ ਡੈਸਕ 12-09-2026
ਧਾਰੀਵਾਲ, 11 ਸਤੰਬਰ (ਸਵਰਨ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੀ ਸੰਸਥਾ ਬਾਬਾ ਅਜੈ ਸਿੰਘ ਖਾਲਸਾ ਪਬਲਿਕ ਸਕੂਲ ਗੁਰਦਾਸ ਨੰਗਲ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਸਮਾਗਮ ਦੌਰਾਨ ਅਧਿਆਪਕ ਤੇ ਵਿਦਿਆਰਥੀਆਂ ਵਲੋਂ ਜਪੁਜੀ ਸਾਹਿਬ, ਚੌਪਈ ਸਾਹਿਬ ਤੇ 6 ਪਾਉੜੀਆਂ ਅਨੰਦ ਸਾਹਿਬ ਜੀ ਦੇ ਪਾਠ ਕੀਤੇ ਗਏ। ਕੀਰਤਨੀ ਜਥੇ ਵਲੋਂ ਗੁਰਬਾਣੀ ਸ਼ਬਦ ਕੀਰਤਨ ਕੀਤਾ ਗਿਆ। ਉਪਰੰਤ ਵਿਦਿਆਰਥੀਆਂ ਨੇ ਕਵੀਸ਼ਰੀਆਂ ਦੁਆਰਾ ਸਿੱਖ ਇਤਿਹਾਸ ਬਾਰੇ ਜਾਣੂ ਕਰਵਾਇਆ। ਬੀਬੀ ਕੁਲਬੀਰ ਕੌਰ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਬਾਰੇ ਆਪਣੇ ਵਿਚਾਰ ਪੇਸ਼ ਕੀਤੇ। ਇਸ ਮੌਕੇ ਸਕੂਲ ਪਿ੍ੰਸੀਪਲ ਬਿਕਰਮਜੀਤ ਸਿੰਘ ਨੇ ਸੰਬੋਧਨ ਕਰਦਿਆਂ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ। ਇਸ ਮੌਕੇ ਸਮੂਹ ਸਟਾਫ਼ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਸੀ.ਐਚ.ਸੀ. ਨੌਸ਼ਹਿਰਾ ਮੱਝਾ ਸਿੰਘ ਵਿਖੇ ਵਿਸ਼ਵ ਆਤਮ ਹੱਤਿਆ ਰੋਕਥਾਮ ਦਿਵਸ ਮਨਾਇਆ ਅਗਲੀ ਖ਼ਬਰ ਪਿੰਡ ਅੰਮੋਨੰਗਲ ਵਿਖੇ ਧਾਰਮਿਕ ਸਮਾਗਮ ਕੱਲ੍ਹ
Ad Position 24