12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਸੀ.ਐਚ.ਸੀ. ਨੌਸ਼ਹਿਰਾ ਮੱਝਾ ਸਿੰਘ ਵਿਖੇ ਵਿਸ਼ਵ ਆਤਮ ਹੱਤਿਆ ਰੋਕਥਾਮ ਦਿਵਸ ਮਨਾਇਆ

ਨੌਸ਼ਹਿਰਾ ਮੱਝਾ ਸਿੰਘ, 11 ਸਤੰਬਰ (ਰਵੀ ਭਗਤ)-ਸਿਵਲ ਸਰਜਨ ਗੁਰਦਾਸਪੁਰ ਡਾ. ਮਹੇਸ਼ ਕੁਮਾਰ ਪ੍ਰਭਾਕਰ ਦੇ ਦਿਸ਼ਾ-ਨਿਰਦੇਸ਼ਾਂ ਤੇ ਸੀਨੀਅਰ ਮੈਡੀਕਲ ਅਫ਼ਸਰ ਡਾ.

Ad Position 21
repet_subhas-goyals [Copy P29]
ਅਜੀਤ ਡੈਸਕ 12-09-2026
ਨੌਸ਼ਹਿਰਾ ਮੱਝਾ ਸਿੰਘ, 11 ਸਤੰਬਰ (ਰਵੀ ਭਗਤ)-ਸਿਵਲ ਸਰਜਨ ਗੁਰਦਾਸਪੁਰ ਡਾ. ਮਹੇਸ਼ ਕੁਮਾਰ ਪ੍ਰਭਾਕਰ ਦੇ ਦਿਸ਼ਾ-ਨਿਰਦੇਸ਼ਾਂ ਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਰਵਿੰਦਰ ਸਿੰਘ ਦੀ ਅਗਵਾਈ ਹੇਠ ਸਥਾਨਕ ਸੀ.ਐੱਚ.ਸੀ. ਨੌਸ਼ਹਿਰਾ ਮੱਝਾ ਵਿਖੇ ਵਿਸ਼ਵ ਆਤਮ ਹੱਤਿਆ ਰੋਕਥਾਮ ਦਿਵਸ ਮਨਾਇਆ ਗਿਆ। ਇਸ ਮੌਕੇ ਸਿਹਤ ਵਿਭਾਗ ਦੇ ਅਧਿਕਾਰੀਆਂ, ਸਟਾਫ਼ ਤੇ ਇਲਾਜ ਕਰਵਾ ਰਹੇ ਮਰੀਜ਼ਾਂ ਨੂੰ ਆਤਮ ਹੱਤਿਆ ਦੀ ਰੋਕਥਾਮ ਸਬੰਧੀ ਜਾਗਰੂਕ ਕੀਤਾ ਗਿਆ। ਇਸ ਸਬੰਧੀ ਐਸ.ਐਮ.ਓ ਡਾ. ਰਵਿੰਦਰ ਸਿੰਘ ਨੇ ਦੱਸਿਆ ਕਿ ਆਤਮ ਹੱਤਿਆਵਾਂ ਸਾਡੇ ਸਮਾਜ ਵਿਚ ਮਾਨਸਿਕ ਰੋਗਾਂ ’ਚ ਲਗਾਤਾਰ ਵਾਧਾ ਹੋਣ ਕਾਰਨ ਹੋ ਰਹੀਆਂ ਹਨ, ਜਿਸ ਦੇ ਮੱਦੇਨਜਰ ਸੂਬਾ ਸਰਕਾਰ ਵਲੋਂ ਮਾਨਸਿਕ ਸਿਹਤ ਪ੍ਰੋਗਰਾਮ ਅਧੀਨ ਟੈਲੀ ਮਾਨਸ ਪੰਜਾਬ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ। ਇਸ ਪ੍ਰੋਗਰਾਮ ਅਧੀਨ ਅਸੀਂ ਟੋਲ ਫਰੀ ਨੰਬਰ ’ਤੇ ਕਾਲ ਕਰਕੇ ਆਪਣੇ ਮਾਨਸਿਕ ਰੋਗਾਂ ਬਾਰੇ ਤੇ ਇਲਾਜ ਬਾਰੇ ਮੁਫ਼ਤ ਜਾਣਕਾਰੀ ਹਾਸਲ ਕਰ ਸਕਦੇ ਹਾਂ। ਡਾ. ਮੁਹੱਬਤਪਾਲ ਸਿੰਘ ਨੇ ਇਲਾਜ ਕਰਵਾ ਰਹੇ ਵਿਅਕਤੀਆਂ ਨੂੰ ਅਪੀਲ ਕੀਤੀ ਕਿ ਉਹ ਨਸ਼ੇ ਨੂੰ ਛੱਡਣ ਦੇ ਨਾਲ-ਨਾਲ ਆਪਣੀ ਮਾਨਸਿਕ ਸਿਹਤ ਵੱਲ ਵੀ ਵਿਸ਼ੇਸ਼ ਧਿਆਨ ਦੇਣ। ਉਨ੍ਹਾਂ ਕਿਹਾ ਕਿ ਨਸ਼ਾ ਛੱਡਣ ਦੀ ਪ੍ਰਕਿਰਿਆ ਦੌਰਾਨ ਆਉਣ ਵਾਲੀਆਂ ਮੁਸ਼ਕਲਾਂ ਦਾ ਇਲਾਜ ਤੇ ਕਾਊਂਸਲਿੰਗ ਰਾਹੀਂ ਹੱਲ ਕੀਤਾ ਜਾ ਸਕਦਾ ਹੈ। ਇਸ ਮੌਕੇ ਨਰਸਿੰਗ ਸਿਸਟਰ ਰਮਿੰਦਰਜੀਤ ਕੌਰ, ਹੈਲਥ ਇੰਸਪੈਕਟਰ ਅੰਮ੍ਰਿਤ ਚਮਕੌਰ ਸਿੰਘ, ਸੁਖਵਿੰਦਰ ਸਿੰਘ, ਜਤਿੰਦਰ ਸਿੰਘ, ਮਨਮੋਹਨ ਸਿੰਘ, ਸੁਮੀਤ ਸ਼ਰਮਾ ਆਦਿ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਵਾਰਡ ਨੰ: 22 ’ਚ ਇਸਤਰੀ ਅਕਾਲੀ ਦਲ ਦੀ ਮੀਟਿੰਗ- ਮਲਕੀਤ ਕੌਰ ਬਣੀ ਵਾਰਡ ਪ੍ਰਧਾਨ ਅਗਲੀ ਖ਼ਬਰ ਖਾਲਸਾ ਸਕੂਲ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਮਨਾਇਆ
Ad Position 24