12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਵਾਰਡ ਨੰ: 22 ’ਚ ਇਸਤਰੀ ਅਕਾਲੀ ਦਲ ਦੀ ਮੀਟਿੰਗ- ਮਲਕੀਤ ਕੌਰ ਬਣੀ ਵਾਰਡ ਪ੍ਰਧਾਨ

ਬਟਾਲਾ, 11 ਸਤੰਬਰ (ਸਤਿੰਦਰ ਸਿੰਘ)-ਇਸਤਰੀ ਅਕਾਲੀ ਦਲ ਦੀ ਹਲਕਾ ਪ੍ਰਧਾਨ ਰਣਬੀਰ ਕੌਰ ਦੇਵਤਾ ਦੀ ਅਗਵਾਈ ਹੇਠ ਵਾਰਡ ਨੰ: 22 ਵਿਖੇ ਇਸਤਰੀ ਅਕਾਲੀ ਦਲ ਦੀ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਅਤੇ ਹਲਕਾ ਇੰਚਾਰਜ ਨਰੇਸ਼ ਮਹਾਜਨ ਨੇ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ।

Ad Position 21
repet_subhas-goyals [Copy P29]
ਖਿਡਾਰੀ ਯੁਵਾਨ ਨੂੰ ਸਨਮਾਨਿਤ ਕਰਦੇ ‘ਆਪ’ ਆਗੂ ਅੰਮ੍ਰਿਤ ਕਲਸੀ ਤੇ ਮੇਅਰ ਭੁਪਿੰਦਰ ਸਿੰਘ ਬਾਜਵਾ ਤੇ ਹੋਰ। ਅਜੀਤ ਤਸਵੀਰ 12-09-2026
ਬਟਾਲਾ, 11 ਸਤੰਬਰ (ਸਤਿੰਦਰ ਸਿੰਘ)-ਇਸਤਰੀ ਅਕਾਲੀ ਦਲ ਦੀ ਹਲਕਾ ਪ੍ਰਧਾਨ ਰਣਬੀਰ ਕੌਰ ਦੇਵਤਾ ਦੀ ਅਗਵਾਈ ਹੇਠ ਵਾਰਡ ਨੰ: 22 ਵਿਖੇ ਇਸਤਰੀ ਅਕਾਲੀ ਦਲ ਦੀ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਅਤੇ ਹਲਕਾ ਇੰਚਾਰਜ ਨਰੇਸ਼ ਮਹਾਜਨ ਨੇ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ। ਮੀਟਿੰਗ ਦੌਰਾਨ ਪਾਰਟੀ ਦੇ ਸੰਗਠਨ ਨੂੰ ਹੇਠਲੇ ਪੱਧਰ ’ਤੇ ਮਜ਼ਬੂਤ ਕਰਨ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਸਰਬਸੰਮਤੀ ਨਾਲ ਮਲਕੀਤ ਕੌਰ ਨੂੰ ਵਾਰਡ 22 ਦੀ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਨਿਯੁਕਤ ਕੀਤਾ ਗਿਆ। ਹਲਕਾ ਇੰਚਾਰਜ ਨਰੇਸ਼ ਮਹਾਜਨ ਤੇ ਹਲਕਾ ਪ੍ਰਧਾਨ ਰਣਬੀਰ ਕੌਰ ਦੇਵਤਾ ਨੇ ਨਵ-ਨਿਯੁਕਤ ਵਾਰਡ ਪ੍ਰਧਾਨ ਮਲਕੀਤ ਕੌਰ ਨੂੰ ਜ਼ਿੰਮੇਵਾਰੀ ਸੌਂਪਦਿਆਂ ਵਧਾਈ ਦਿੱਤੀ। ਆਪਣੀ ਨਿਯੁਕਤੀ ’ਤੇ ਮਲਕੀਤ ਕੌਰ ਨੇ ਪਾਰਟੀ ਹਾਈਕਮਾਂਡ, ਹਲਕਾ ਇੰਚਾਰਜ ਨਰੇਸ਼ ਮਹਾਜਨ ਅਤੇ ਹਲਕਾ ਪ੍ਰਧਾਨ ਰਣਬੀਰ ਕੌਰ ਦੇਵਤਾ ਦਾ ਧੰਨਵਾਦ ਕਰਦਿਆਂ ਵਾਰਡ 22 ਵਿਚ ਅਕਾਲੀ ਦਲ ਨੂੰ ਹੋਰ ਮਜ਼ਬੂਤ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਜਸਪਾਲ ਸਿੰਘ ਦੇਵਤਾ, ਲਖਵਿੰਦਰ ਕੌਰ, ਸੁਖਵਿੰਦਰ ਕੌਰ, ਮਨਜੀਤ ਕੌਰ, ਰਣਬੀਰ, ਹਰਜੀਤ ਕੌਰ, ਗੁਰਪ੍ਰੀਤ ਕੌਰ, ਬਲਵਿੰਦਰ ਕੌਰ, ਮਨਦੀਪ ਕੌਰ, ਸੰਦੀਪ ਕੌਰ ਅਤੇ ਰਾਜ ਕੌਰ ਸਮੇਤ ਵੱਡੀ ਗਿਣਤੀ ਵਿਚ ਬੀਬੀਆਂ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਆਲ ਇੰਡੀਆ ਸਿੱਖ ਸਟੂਡੈਂਟਸ ਫ਼ੈਡਰੇਸ਼ਨ ਦੀ 83ਵੀਂ ਵਰ੍ਹੇਗੰਢ ਕੱਲ੍ਹ ਮਨਾਈ ਜਾਵੇਗੀ-ਭਾਈ ਕਰਨੈਲ ਸਿੰਘ ਪੀਰ ਮੁਹੰਮਦ ਅਗਲੀ ਖ਼ਬਰ ਸੀ.ਐਚ.ਸੀ. ਨੌਸ਼ਹਿਰਾ ਮੱਝਾ ਸਿੰਘ ਵਿਖੇ ਵਿਸ਼ਵ ਆਤਮ ਹੱਤਿਆ ਰੋਕਥਾਮ ਦਿਵਸ ਮਨਾਇਆ
Ad Position 24