12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਕਾਂਗਰਸ ਪਾਰਟੀ ਦੀਆਂ ਜੜਾਂ ਬੋਹੜ ਦੇ ਦਰੱਖਤ ਵਾਂਗ ਮਜ਼ਬੂਤ- ਮੋਹਲੋਵਾਲੀ, ਬੰਬ

ਧਿਆਨਪੁਰ, 11 ਸਤੰਬਰ (ਕੁਲਦੀਪ ਸਿੰਘ ਸੋਨੂੰ)-ਹਲਕਾ ਡੇਰਾ ਬਾਬਾ ਨਾਨਕ ’ਚ ਕਾਂਗਰਸ ਪਾਰਟੀ ਦੀਆਂ ਜੜਾਂ ਬੋਹੜ ਦੇ ਦਰੱਖਤ ਵਾਂਗ ਮਜ਼ਬੂਤ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਡੇਰਾ ਬਾਬਾ ਨਾਨਕ ਦੇ ਕਾਂਗਰਸ ਪਾਰਟੀ ਦੇ ਆਗੂ ਅਵਤਾਰ ਸਿੰਘ ਮੋਹਲੋਵਾਲੀ ਤੇ ਸੁਖਪਿੰਦਰ ਸਿੰਘ ਬੰਬ ਰੰਧਾਵਾ ਨੇ ਕੀਤਾ।

Ad Position 21
repet_subhas-goyals [Copy P29]
ਅਜੀਤ ਡੈਸਕ 12-09-2026
ਧਿਆਨਪੁਰ, 11 ਸਤੰਬਰ (ਕੁਲਦੀਪ ਸਿੰਘ ਸੋਨੂੰ)-ਹਲਕਾ ਡੇਰਾ ਬਾਬਾ ਨਾਨਕ ’ਚ ਕਾਂਗਰਸ ਪਾਰਟੀ ਦੀਆਂ ਜੜਾਂ ਬੋਹੜ ਦੇ ਦਰੱਖਤ ਵਾਂਗ ਮਜ਼ਬੂਤ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਡੇਰਾ ਬਾਬਾ ਨਾਨਕ ਦੇ ਕਾਂਗਰਸ ਪਾਰਟੀ ਦੇ ਆਗੂ ਅਵਤਾਰ ਸਿੰਘ ਮੋਹਲੋਵਾਲੀ ਤੇ ਸੁਖਪਿੰਦਰ ਸਿੰਘ ਬੰਬ ਰੰਧਾਵਾ ਨੇ ਕੀਤਾ। ਉਨ੍ਹਾਂ ਕਿਹਾ ਕਿ ਸੁਖਜਿੰਦਰ ਸਿੰਘ ਰੰਧਾਵਾ ਆਪਣੇ ਪਿਤਾ ਸੰਤੋਖ ਸਿੰਘ ਰੰਧਾਵਾ ਦੇ ਨਕਸ਼ੇ ਕਦਮ ’ਤੇ ਚੱਲ ਕੇ ਰੰਧਾਵਾ ਪਰਿਵਾਰ ਦਾ ਨਾਂਅ ਰੋਸ਼ਨ ਪੂਰੀ ਦੁਨੀਆਂ ਵਿਚ ਕਰ ਰਹੇ ਹਨ। ਉਨ੍ਹਾਂ ਕਿਹਾ ਇਤਿਹਾਸ ਗਵਾਹ ਹੈ ਕਿ ਰੰਧਾਵਾ ਪਰਿਵਾਰ ਨੇ ਲੰਬਾ ਸਮਾਂ ਆਪਣੇ ਵਰਕਰਾਂ ਤੇ ਇਲਾਕੇ ਦੇ ਲੋਕਾਂ ਦੀ ਬਾਂਹ ਫੜਨ ਵਾਸਤੇ ਘਰ-ਘਰ ਵਿੱਚ ਨੌਕਰੀ ਦਿੱਤੀ ਸੀ, ਜਿਸ ਕਰਕੇ ਅੱਜ ਵੀ ਲੋਕ ਰੰਧਾਵਾ ਪਰਿਵਾਰ ਦੇ ਰਿਣੀ ਹਨ। ਉਨ੍ਹਾਂ ਕਿਹਾ ਕਿ 2027 ’ਚ ਰੰਧਾਵਾ ਪਰਿਵਾਰ ਇਕ ਵਾਰ ਫਿਰ ਹੂੰਝਾ ਫੇਰ ਜਿੱਤ ਪ੍ਰਾਪਤ ਕਰਕੇ ਸਫ਼ਲਤਾ ਦੇ ਝੰਡੇ ਬੁਲੰਦ ਕਰਕੇ ਵਿਰੋਧੀਆਂ ਨੂੰ ਵੱਡੀ ਮਾਤ ਦੇਵੇਗਾ। ਉਨ੍ਹਾਂ ਨੇ ਸਮੁੱਚੀ ਨੌਜਵਾਨ ਪੀੜ੍ਹੀ ਨੂੰ ਅਪੀਲ ਕੀਤੀ ਕਿ ਉਹ ਇਕ ਮੁੱਠ ਹੋ ਕੇ ਰੰਧਾਵਾ ਪਰਿਵਾਰ ਦੇ ਮੋਢੇ ਨਾਲ ਮੋਢਾ ਜੋੜ ਕੇ ਉਨ੍ਹਾਂ ਦੇ ਨਾਲ ਤੁਰਨ ।
Ad Position 22
No active advertisement
ਪਿਛਲੀ ਖ਼ਬਰ ਅੱਡਾ ਬੋਹੜੀ ’ਚ ਗੰਦੇ ਪਾਣੀ ਦੇ ਨਿਕਾਸ ਲਈ ਨਾਲਾ ਬਣਾਉਣ ਦਾ ਕੰਮ ਅੱਧ ਵਿਚਾਲੇ ਲਟਕਣ ਕਰਕੇ ਲੋਕਾਂ ’ਚ ਭਾਰੀ ਰੋਸ ਅਗਲੀ ਖ਼ਬਰ ਹਲਕਾ ਡੇਰਾ ਬਾਬਾ ਨਾਨਕ ’ਚ ਆਮ ਆਦਮੀ ਪਾਰਟੀ ਦਾ ਰਹੇਗਾ ਝੰਡਾ ਬੁਲੰਦ- ਧਾਰੋਵਾਲੀ, ਡਾ. ਸ਼ਾਹਪੁਰ
Ad Position 24