ਭਾਈ ਘਨੱਈਆ ਜੀ ਚੈਰੀਟੇਬਲ ਸੁਸਾਇਟੀ ਵਲੋਂ ਗੁਰਮਤਿ ਸਮਾਗਮ ਕਰਵਾਇਆ
ਮਾਧੋਪੁਰ, 11 ਸਤੰਬਰ (ਮਹਿਰਾ)-ਭਾਈ ਘਨੱਈਆ ਜੀ ਚੈਰੀਟੇਬਲ ਸੁਸਾਇਟੀ ਵਲੋਂ ਮਹੀਨਾਵਾਰ ਗੁਰਮਤਿ ਸਮਾਗਮ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪਿੰਡ ਪਲਾਹ ਵਿਖੇ ਕਰਵਾਇਆ ਗਿਆ । ਜਾਣਕਾਰੀ ਦਿੰਦੇ ਹੋਏ ਸੁਸਾਇਟੀ ਦੇ ਚੇਅਰਮੈਨ ਡਾ: ਸੁਖਦੇਵ ਸਿੰਘ ਬੱਲਾ ਤੇ ਪ੍ਰਧਾਨ ਭਾਈ ਮੇਵਾ ਸਿੰਘ ਨੇ ਦੱਸਿਆ ਕਿ ਪਹਿਲਾਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਭਾਈ ਜੋਗਾ ਸਿੰਘ ਵਲੋਂ ਪਾਏ ਗਏ ।
ਮਾਧੋਪੁਰ, 11 ਸਤੰਬਰ (ਮਹਿਰਾ)-ਭਾਈ ਘਨੱਈਆ ਜੀ ਚੈਰੀਟੇਬਲ ਸੁਸਾਇਟੀ ਵਲੋਂ ਮਹੀਨਾਵਾਰ ਗੁਰਮਤਿ ਸਮਾਗਮ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪਿੰਡ ਪਲਾਹ ਵਿਖੇ ਕਰਵਾਇਆ ਗਿਆ । ਜਾਣਕਾਰੀ ਦਿੰਦੇ ਹੋਏ ਸੁਸਾਇਟੀ ਦੇ ਚੇਅਰਮੈਨ ਡਾ: ਸੁਖਦੇਵ ਸਿੰਘ ਬੱਲਾ ਤੇ ਪ੍ਰਧਾਨ ਭਾਈ ਮੇਵਾ ਸਿੰਘ ਨੇ ਦੱਸਿਆ ਕਿ ਪਹਿਲਾਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਭਾਈ ਜੋਗਾ ਸਿੰਘ ਵਲੋਂ ਪਾਏ ਗਏ । ਭਾਈ ਜਗਮੀਤ ਸਿੰਘ ਦੇ ਰਾਗੀ ਜਥੇ ਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ, ਉਪਰੰਤ ਪੰਥ ਦੇ ਮਹਾਨ ਪ੍ਰਚਾਰਕ ਭਾਈ ਸੁਖਰਾਜ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਸ੍ਰੀ ਬਾਰਠ ਸਾਹਿਬ ਵਲੋਂ ਕਥਾ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ । ਉਨ੍ਹਾਂ ਰੱਖੜ ਪੁੰਨਿਆਂ ਦੇ ਸਬੰਧ ਵਿਚ ਸੰਗਤਾਂ ਨੂੰ ਚਾਨਣਾ ਪਾਇਆ ਤੇ ਬਾਬੇ ਬਕਾਲੇ ਦੇ ਇਤਿਹਾਸ ਬਾਰੇ ਸੰਗਤਾਂ ਨੂੰ ਦੱਸਿਆ । ਸੰਗਤਾਂ ਨੂੰ ਨਸ਼ੇ ਛੱਡ ਕੇ ਗੁਰਬਾਣੀ ਨਾਲ ਜੁੜਨ ਲਈ ਪ੍ਰੇਰਿਤ ਕੀਤਾ । ਇਸ ਮੌਕੇ ਬਾਪੂ ਤਰਸੇਮ ਸਿੰਘ, ਜਸਵਿੰਦਰ ਸਿੰਘ, ਬਲਵਿੰਦਰ ਸਿੰਘ, ਸਵਰਨ ਸਿੰਘ, ਤਾਰਾ ਸਿੰਘ, ਹਰਬਖਸ਼ ਸਿੰਘ ਜੇ.ਈ., ਨਿਰਮਲ ਸਿੰਘ, ਦਿਆਲ ਸਿੰਘ, ਬਲਵਿੰਦਰ ਸਿੰਘ ਬੈਂਸ, ਵਜ਼ੀਰ ਸਿੰਘ, ਅਮਰਜੀਤ ਸਿੰਘ ਪਲਾਹ, ਜੋਧ ਸਿੰਘ, ਬਾਬਾ ਸੁੱਖਾ ਸਿੰਘ ਅਤੇ ਸਮੂਹ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਹਾਜ਼ਰ ਸੀ । ਆਈ ਹੋਈ ਸੰਗਤ ਲਈ ਲੰਗਰ ਦਾ ਵਿਸ਼ੇਸ਼ ਪ੍ਰਬੰਧ ਕੀਤਾ ਹੋਇਆ ਸੀ ।