ਨਵ-ਨਿਯੁਕਤ ਐਸ.ਐਸ.ਪੀ. ਮਨਪ੍ਰੀਤ ਸਿੰਘ ਨੂੰ ਦਿੱਤੀਆਂ ਸ਼ੁੱਭਕਾਮਨਾਵਾਂ
ਪਠਾਨਕੋਟ, 11 ਸਤੰਬਰ (ਸੁਮਿਤ)-ਘਿਆਲਾ ਦੇ ਸਰਪੰਚ ਸੰਜੀਵ ਸ਼ਰਮਾ, ਰਾਜ ਕੁਮਾਰ, ਨਰਿੰਦਰ ਸਿੰਘ, ਕੇਵਲ ਸਿੰਘ ਤੇ ਹੈਰੀ ਸਰਪੰਚ ਸਮੇਤ ਹੋਰਨਾਂ ਨੇ ਪਠਾਨਕੋਟ ਦੇ ਨਵ-ਨਿਯੁਕਤ ਐਸ. ਐਸ.
ਪਠਾਨਕੋਟ, 11 ਸਤੰਬਰ (ਸੁਮਿਤ)-ਘਿਆਲਾ ਦੇ ਸਰਪੰਚ ਸੰਜੀਵ ਸ਼ਰਮਾ, ਰਾਜ ਕੁਮਾਰ, ਨਰਿੰਦਰ ਸਿੰਘ, ਕੇਵਲ ਸਿੰਘ ਤੇ ਹੈਰੀ ਸਰਪੰਚ ਸਮੇਤ ਹੋਰਨਾਂ ਨੇ ਪਠਾਨਕੋਟ ਦੇ ਨਵ-ਨਿਯੁਕਤ ਐਸ.ਐਸ.ਪੀ. ਮਨਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀ । ਇਸ ਮੌਕੇ ਉਨ੍ਹਾਂ ਨੇ ਐਸ.ਐਸ.ਪੀ. ਮਨਪ੍ਰੀਤ ਸਿੰਘ ਨੂੰ ਪਠਾਨਕੋਟ ਵਿਖੇ ਆਪਣੀ ਨਵੀਂ ਜ਼ਿੰਮੇਵਾਰੀ ਸੰਭਾਲਣ ’ਤੇ ਸ਼ੁੱਭਕਾਮਨਾਵਾਂ ਦਿੱਤੀਆਂ । ਇਸ ਦੌਰਾਨ ਉਨ੍ਹਾਂ ਨੇ ਉਮੀਦ ਜਤਾਈ ਕਿ ਐਸ.ਐਸ.ਪੀ. ਮਨਪ੍ਰੀਤ ਸਿੰਘ ਦੀ ਅਗਵਾਈ ਹੇਠ ਪਠਾਨਕੋਟ ਜ਼ਿਲ੍ਹੇ ’ਚ ਕਾਨੂੰਨ-ਵਿਵਸਥਾ ਨੂੰ ਹੋਰ ਮਜ਼ਬੂਤ ਕਰਨ ਦੇ ਨਾਲ-ਨਾਲ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਵੀ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ । ਮੁਲਾਕਾਤ ਦੌਰਾਨ ਹਾਜ਼ਰ ਵਿਅਕਤੀਆਂ ਵਲੋਂ ਐੱਸ.ਐੱਸ.ਪੀ. ਮਨਪ੍ਰੀਤ ਸਿੰਘ ਨੂੰ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਵੀ ਦਿੱਤਾ ਗਿਆ ।