12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਬਲਾਕ ਘਰੋਟਾ ’ਚ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਸ਼ੁੱਭ ਆਰੰਭ

ਘਰੋਟਾ, 11 ਸਤੰਬਰ (ਸੰਜੀਵ ਗੁਪਤਾ)-ਪੰਜਾਬ ਸਰਕਾਰ ਵਲੋਂ ਸੂਬੇ ’ਚ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਤੇ ਪਿੰਡਾਂ ਦੀਆਂ ਖੇਡ ਪ੍ਰਤਿਭਾਵਾਂ ਨੂੰ ਉਚਿਤ ਮੰਚ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਬਲਾਕ ਘਰੋਟਾ ’ਚ ਸ਼ੁੱਭ ਆਰੰਭ ਕੀਤਾ ਗਿਆ । ਸਮਾਗਮ ਦਾ ਉਦਘਾਟਨ ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵਲੋਂ ਕੀਤਾ ਗਿਆ ।

Ad Position 21
repet_subhas-goyals [Copy P29]
ਅਜੀਤ ਡੈਸਕ 12-09-2026
ਘਰੋਟਾ, 11 ਸਤੰਬਰ (ਸੰਜੀਵ ਗੁਪਤਾ)-ਪੰਜਾਬ ਸਰਕਾਰ ਵਲੋਂ ਸੂਬੇ ’ਚ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਤੇ ਪਿੰਡਾਂ ਦੀਆਂ ਖੇਡ ਪ੍ਰਤਿਭਾਵਾਂ ਨੂੰ ਉਚਿਤ ਮੰਚ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਬਲਾਕ ਘਰੋਟਾ ’ਚ ਸ਼ੁੱਭ ਆਰੰਭ ਕੀਤਾ ਗਿਆ । ਸਮਾਗਮ ਦਾ ਉਦਘਾਟਨ ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵਲੋਂ ਕੀਤਾ ਗਿਆ । ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਕਰੀਬ 24 ਸਕੂਲਾਂ ਦੇ ਵਿਦਿਆਰਥੀ, ਖਿਡਾਰੀ ਤੇ ਖੇਡ ਪ੍ਰੇਮੀ ਉਤਸ਼ਾਹ ਨਾਲ ਸ਼ਾਮਿਲ ਹੋਏ । ਉਦਘਾਟਨ ਮੌਕੇ ਖਿਡਾਰੀਆਂ ਵਿਚ ਖਾਸਾ ਉਤਸ਼ਾਹ ਦੇਖਣ ਨੂੰ ਮਿਲਿਆ । ਵਿਦਿਆਰਥੀਆਂ ਨੇ ਵੱਖ-ਵੱਖ ਖੇਡ ਗਤੀਵਿਧੀਆਂ ਵਿਚ ਹਿੱਸਾ ਲੈਂਦਿਆਂ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ । ਇਸ ਸਮਾਗਮ ਦਾ ਮੁੱਖ ਉਦੇਸ਼ ਬੱਚਿਆਂ ਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਅਤੇ ਉਨ੍ਹਾਂ ਨੂੰ ਆਪਣੀ ਪ੍ਰਤਿਭਾ ਨਿਖਾਰਨ ਲਈ ਵਧੀਆ ਮੌਕੇ ਪ੍ਰਦਾਨ ਕਰਨਾ ਹੈ । ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਖੇਡਾਂ ਸਿਰਫ਼ ਸਰੀਰਕ ਤੰਦਰੁਸਤੀ ਤੱਕ ਸੀਮਤ ਨਹੀਂ ਹਨ, ਸਗੋਂ ਇਨ੍ਹਾਂ ਰਾਹੀਂ ਬੱਚਿਆਂ ਵਿਚ ਅਨੁਸ਼ਾਸਨ, ਆਤਮ-ਵਿਸ਼ਵਾਸ, ਅਗਵਾਈ ਦੀ ਸਮਰੱਥਾ, ਮਿਹਨਤ ਅਤੇ ਟੀਮ ਭਾਵਨਾ ਦਾ ਵਿਕਾਸ ਹੁੰਦਾ ਹੈ। ਇਸ ਮੌਕੇ ਬਲਾਕ ਸਮਿਤੀ ਚੇਅਰਮੈਨ ਪਵਨ ਕੁਮਾਰ, ਬੀ.ਸੀ. ਸੈਲ ਮਾਝਾ ਜ਼ੋਨ ਦੇ ਨਰੇਸ਼ ਸੈਣੀ, ਸਰਪੰਚ ਸੰਜੀਵ ਕੁਮਾਰ, ਕਮਾਂਡੈਂਟ ਅਸ਼ੋਕ ਕੁਮਾਰ, ਰਣਜੀਤ ਸਿੰਘ, ਪ੍ਰਿੰਸੀਪਲ ਪੰਕਜ ਮਹਾਜਨ ਸਮੇਤ ਹੋਰ ਪਤਵੰਤੇ, ਸਕੂਲ ਸਟਾਫ਼, ਵਿਦਿਆਰਥੀ, ਖਿਡਾਰੀ ਅਤੇ ਖੇਡ ਪ੍ਰੇਮੀ ਮੌਜੂਦ ਰਹੇ ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਗ੍ਰਾਮੀਣ ਬੈਂਕ ਦੁਨੇਰਾ ਸ਼ਾਖਾ ਨੇ ਮਨਾਇਆ ਸਥਾਪਨਾ ਦਿਵਸ ਅਗਲੀ ਖ਼ਬਰ ਪੁਲਿਸ ਨੇ ਮਹਿਲਾ ਦੇ ਕੰਨਾਂ ’ਚੋਂ ਸੋਨੇ ਦੀਆਂ ਵਾਲੀਆਂ ਝਪਟਣ ਵਾਲੇ ਦੋ ਦੋਸ਼ੀ ਕੀਤੇ ਗ੍ਰਿਫਤਾਰ-ਮਾਮਲਾ ਦਰਜ
Ad Position 24