ਕਾਂਗਰਸ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ
ਪਠਾਨਕੋਟ, 11 ਸਤੰਬਰ (ਸੁਮਿਤ)-ਪੰਜਾਬ ਸਰਕਾਰ ਤੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਖ਼ਿਲਾਫ਼ ਕਾਂਗਰਸ ਪਾਰਟੀ ਵਲੋਂ ਡੀ. ਸੀ.
ਪਠਾਨਕੋਟ, 11 ਸਤੰਬਰ (ਸੁਮਿਤ)-ਪੰਜਾਬ ਸਰਕਾਰ ਤੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਖ਼ਿਲਾਫ਼ ਕਾਂਗਰਸ ਪਾਰਟੀ ਵਲੋਂ ਡੀ.ਸੀ. ਕੰਪਲੈਕਸ ਪਠਾਨਕੋਟ ਦੇ ਸਾਹਮਣੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ । ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਪੰਨਾ ਲਾਲ ਭਾਟੀਆ ਦੀ ਅਗਵਾਈ ਹੇਠ ਹੋਏ ਇਸ ਪ੍ਰਦਰਸ਼ਨ ਦੌਰਾਨ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਪੰਜਾਬ ਸਰਕਾਰ ਤੇ ਮੰਤਰੀ ਹਰਪਾਲ ਚੀਮਾ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ । ਇਸ ਮੌਕੇ ਕਾਂਗਰਸ ਆਗੂਆਂ ਵਲੋਂ ਮੰਤਰੀ ਹਰਪਾਲ ਚੀਮਾ ਦਾ ਪੁਤਲਾ ਵੀ ਫੂਕਿਆ ਗਿਆ । ਪ੍ਰਦਰਸ਼ਨਕਾਰੀਆਂ ਨੇ ਮੰਤਰੀ ਹਰਪਾਲ ਚੀਮਾ ਦੇ ਅਸਤੀਫ਼ੇ ਦੀ ਮੰਗ ਕਰਦਿਆਂ ਕਿਹਾ ਕਿ ਸਰਕਾਰ ਨੂੰ ਲੋਕਾਂ ਨਾਲ ਜੁੜੇ ਮੁੱਦਿਆਂ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ । ਉਪਰੰਤ ਕਾਂਗਰਸ ਪਾਰਟੀ ਵਲੋਂ ਆਪਣੀਆਂ ਮੰਗਾਂ ਸਬੰਧੀ ਐਸ.ਐਸ.ਪੀ. ਪਠਾਨਕੋਟ ਮਨਪ੍ਰੀਤ ਸਿੰਘ ਨੂੰ ਮੰਗ ਪੱਤਰ ਸੌਂਪਿਆ ਗਿਆ । ਕਾਂਗਰਸੀ ਆਗੂਆਂ ਨੇ ਕਿਹਾ ਕਿ ਉਹ ਆਪਣੇ ਮੁੱਦਿਆਂ ਨੂੰ ਲੈ ਕੇ ਲੋਕਤੰਤਰਿਕ ਢੰਗ ਨਾਲ ਸੰਘਰਸ਼ ਜਾਰੀ ਰੱਖਣਗੇ । ਰੋਸ ਪ੍ਰਦਰਸ਼ਨ ’ਚ ਸਾਬਕਾ ਵਿਧਾਇਕ ਆਸ਼ੀਸ਼ ਵਿੱਜ, ਸਾਬਕਾ ਵਿਧਾਇਕ ਜੋਗਿੰਦਰ ਪਾਲ, ਪੰਮੀ ਪਠਾਨੀਆ, ਕੌਂਸਲਰ ਗੌਰਵ ਵਡੈਰਾ ਸਮੇਤ ਵੱਡੀ ਗਿਣਤੀ ਵਿਚ ਕਾਂਗਰਸੀ ਆਗੂ ਅਤੇ ਵਰਕਰ ਹਾਜ਼ਰ ਰਹੇ । ਆਗੂਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਆਪਣਾ ਰੋਸ ਜ਼ਾਹਿਰ ਕਰਦਿਆਂ ਮੰਤਰੀ ਹਰਪਾਲ ਚੀਮਾ ਦੇ ਅਸਤੀਫ਼ੇ ਦੀ ਮੰਗ ਨੂੰ ਦੁਹਰਾਇਆ ।