12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਗੁਲਜ਼ਾਰ ਸਿੰਘ ਦੀ ਮੌਤ ਦੇ ਮਾਮਲੇ ਦੀ ਨਿਰਪੱਖ ਜਾਂਚ ਹੋਵੇ-ਸੁਰਿੰਦਰ ਸਿੰਘ ਕੰਵਰ ਮਿੰਟੂ

ਪਠਾਨਕੋਟ, 11 ਸਤੰਬਰ (ਸੰਧੂ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਜ਼ਿਲ੍ਹਾ ਪਠਾਨਕੋਟ ਦੇ ਪ੍ਰਧਾਨ ਸੁਰਿੰਦਰ ਸਿੰਘ ਕੰਵਰ ਮਿੰਟੂ ਨੇ ਸੰਗਰੂਰ ਜ਼ਿਲ੍ਹੇ ਦੇ ਵਸਨੀਕ ਗੁਲਜ਼ਾਰ ਸਿੰਘ ਦੀ ਮੌਤ ਦੇ ਮਾਮਲੇ ’ਤੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਪੰਜਾਬ ਸਰਕਾਰ ਤੋਂ ਪੂਰੇ ਮਾਮਲੇ ਦੀ ਨਿਰਪੱਖ ਅਤੇ ਉੱਚ ਪੱਧਰੀ ਜਾਂਚ ਕਰਵਾਉਣ ਦੀ ਮੰਗ ਕੀਤੀ । ਕੰਵਰ ਮਿੰਟੂ ਨੇ ਕਿਹਾ ਕਿ ਗੁਲਜ਼ਾਰ ਸਿੰਘ ਵਲੋਂ ਸਰਕਾਰੀ ਸਮਾਗਮ ਦੌਰਾਨ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਸਵਾਲ ਉਠਾਉਣਾ ਦਰਸਾਉਂਦਾ ਹੈ ਕਿ ਪੰਜਾਬ ’ਚ ਨਸ਼ਿਆਂ ਦੀ ਸਮੱਸਿਆ ਨੂੰ ਲੈ ਕੇ ਆਮ ਲੋਕਾਂ ਵਿਚ ਕਿੰਨੀ ਚਿੰਤਾ ਹੈ ।

Ad Position 21
repet_subhas-goyals [Copy P29]
ਅਜੀਤ ਡੈਸਕ 12-09-2026
ਪਠਾਨਕੋਟ, 11 ਸਤੰਬਰ (ਸੰਧੂ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਜ਼ਿਲ੍ਹਾ ਪਠਾਨਕੋਟ ਦੇ ਪ੍ਰਧਾਨ ਸੁਰਿੰਦਰ ਸਿੰਘ ਕੰਵਰ ਮਿੰਟੂ ਨੇ ਸੰਗਰੂਰ ਜ਼ਿਲ੍ਹੇ ਦੇ ਵਸਨੀਕ ਗੁਲਜ਼ਾਰ ਸਿੰਘ ਦੀ ਮੌਤ ਦੇ ਮਾਮਲੇ ’ਤੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਪੰਜਾਬ ਸਰਕਾਰ ਤੋਂ ਪੂਰੇ ਮਾਮਲੇ ਦੀ ਨਿਰਪੱਖ ਅਤੇ ਉੱਚ ਪੱਧਰੀ ਜਾਂਚ ਕਰਵਾਉਣ ਦੀ ਮੰਗ ਕੀਤੀ । ਕੰਵਰ ਮਿੰਟੂ ਨੇ ਕਿਹਾ ਕਿ ਗੁਲਜ਼ਾਰ ਸਿੰਘ ਵਲੋਂ ਸਰਕਾਰੀ ਸਮਾਗਮ ਦੌਰਾਨ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਸਵਾਲ ਉਠਾਉਣਾ ਦਰਸਾਉਂਦਾ ਹੈ ਕਿ ਪੰਜਾਬ ’ਚ ਨਸ਼ਿਆਂ ਦੀ ਸਮੱਸਿਆ ਨੂੰ ਲੈ ਕੇ ਆਮ ਲੋਕਾਂ ਵਿਚ ਕਿੰਨੀ ਚਿੰਤਾ ਹੈ । ਇਸ ਤੋਂ ਬਾਅਦ ਉਸ ਦੀ ਮੌਤ ਹੋ ਜਾਣਾ ਬੇਹੱਦ ਦੁਖਦਾਈ ਅਤੇ ਗੰਭੀਰ ਮਾਮਲਾ ਹੈ । ਉਨ੍ਹਾਂ ਕਿਹਾ ਕਿ ਗੁਲਜ਼ਾਰ ਸਿੰਘ ਵਲੋਂ ਮੌਤ ਤੋਂ ਪਹਿਲਾਂ ਲਗਾਏ ਗਏ ਦੋਸ਼ਾਂ ਅਤੇ ਪਰਿਵਾਰ ਵਲੋਂ ਕੀਤੇ ਦਾਅਵਿਆਂ ਦੀ ਹਰ ਪੱਖੋਂ ਜਾਂਚ ਹੋਣੀ ਚਾਹੀਦੀ ਹੈ । ਅਕਾਲੀ ਆਗੂ ਨੇ ਕਿਹਾ ਕਿ ਇਸ ਮਾਮਲੇ ਵਿਚ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਭੂਮਿਕਾ ਸਮੇਤ ਮਾਮਲੇ ਨਾਲ ਜੁੜੇ ਹਰ ਵਿਅਕਤੀ ਦੀ ਨਿਰਪੱਖ ਜਾਂਚ ਕੀਤੀ ਜਾਵੇ, ਤਾਂ ਜੋ ਸੱਚਾਈ ਲੋਕਾਂ ਸਾਹਮਣੇ ਆ ਸਕੇ । ਉਨ੍ਹਾਂ ਕਿਹਾ ਕਿ ਗੁਲਜ਼ਾਰ ਸਿੰਘ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ ਅਤੇ ਪੰਜਾਬ ਦੇ ਲੋਕਾਂ ਨੂੰ ਇਸ ਮਾਮਲੇ ਵਿਚ ਸੱਚਾਈ ਜਾਣਨ ਦਾ ਪੂਰਾ ਹੱਕ ਹੈ ।
Ad Position 22
No active advertisement
ਪਿਛਲੀ ਖ਼ਬਰ ਪਿੰਡ ਨੱਕੀ ਨੜੋਲੀ ਦੇ ਆਲੇ ਦੁਆਲੇ ਲੱਗੇ ਗੰਦਗੀ ਦੇ ਢੇਰ ਅਗਲੀ ਖ਼ਬਰ ਕਾਂਗਰਸ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ
Ad Position 24