12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਹਰਪਾਲ ਚੀਮਾ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਯੂਥ ਕਾਂਗਰਸ ਵਲੋਂ ਪੁਤਲਾ ਫੂਕ ਪ੍ਰਦਰਸ਼ਨ

ਪਠਾਨਕੋਟ, 11 ਸਤੰਬਰ (ਵਿਨੋਦ)-ਪਠਾਨਕੋਟ ਵਿਖੇ ਜ਼ਿਲ੍ਹਾ ਪਠਾਨਕੋਟ ਯੂਥ ਕਾਂਗਰਸ ਦੇ ਪ੍ਰਧਾਨ ਰਣਜੀਤ ਸਿੰਘ ਪੰਮੀ ਪਠਾਨੀਆ ਦੀ ਅਗਵਾਈ ਤੇ ਜ਼ਿਲ੍ਹੇ ਦੀ ਸਮੁੱਚੀ ਟੀਮ ਵਲੋਂ ਸਵ: ਗੁਲਜ਼ਾਰ ਸਿੰਘ ਵਲੋਂ ਕੀਤੀ ਆਤਮਹੱਤਿਆ ਦੇ ਮਾਮਲੇ ਤੇ ਮੋਹਨਜੀਤ ਸਿੰਘ ਸ਼ੇਰੋਂ ਨਾਲ ਹੋਈ ਕੁੱਟਮਾਰ ਦੇ ਖ਼ਿਲਾਫ਼ ਜੋਰਦਾਰ ਪੁਤਲਾ ਫੂਕ ਰੋਸ ਪ੍ਰਦਰਸ਼ਨ ਕੀਤਾ ਗਿਆ । ਪੰਮੀ ਪਠਾਨੀਆ ਨੇ ਕਿਹਾ ਕਿ ਯੂਥ ਕਾਂਗਰਸ ਦੋਵਾਂ ਮਾਮਲਿਆਂ ’ਚ ਪੀੜਤ ਪਰਿਵਾਰਾਂ ਤੇ ਸਾਥੀਆਂ ਦੇ ਨਾਲ ਡਟ ਕੇ ਖੜ੍ਹੀ ਹੈ ।

Ad Position 21
repet_subhas-goyals [Copy P29]
ਅਜੀਤ ਡੈਸਕ 12-09-2026
ਪਠਾਨਕੋਟ, 11 ਸਤੰਬਰ (ਵਿਨੋਦ)-ਪਠਾਨਕੋਟ ਵਿਖੇ ਜ਼ਿਲ੍ਹਾ ਪਠਾਨਕੋਟ ਯੂਥ ਕਾਂਗਰਸ ਦੇ ਪ੍ਰਧਾਨ ਰਣਜੀਤ ਸਿੰਘ ਪੰਮੀ ਪਠਾਨੀਆ ਦੀ ਅਗਵਾਈ ਤੇ ਜ਼ਿਲ੍ਹੇ ਦੀ ਸਮੁੱਚੀ ਟੀਮ ਵਲੋਂ ਸਵ: ਗੁਲਜ਼ਾਰ ਸਿੰਘ ਵਲੋਂ ਕੀਤੀ ਆਤਮਹੱਤਿਆ ਦੇ ਮਾਮਲੇ ਤੇ ਮੋਹਨਜੀਤ ਸਿੰਘ ਸ਼ੇਰੋਂ ਨਾਲ ਹੋਈ ਕੁੱਟਮਾਰ ਦੇ ਖ਼ਿਲਾਫ਼ ਜੋਰਦਾਰ ਪੁਤਲਾ ਫੂਕ ਰੋਸ ਪ੍ਰਦਰਸ਼ਨ ਕੀਤਾ ਗਿਆ । ਪੰਮੀ ਪਠਾਨੀਆ ਨੇ ਕਿਹਾ ਕਿ ਯੂਥ ਕਾਂਗਰਸ ਦੋਵਾਂ ਮਾਮਲਿਆਂ ’ਚ ਪੀੜਤ ਪਰਿਵਾਰਾਂ ਤੇ ਸਾਥੀਆਂ ਦੇ ਨਾਲ ਡਟ ਕੇ ਖੜ੍ਹੀ ਹੈ । ਪੰਜਾਬ ’ਚ ਵਾਪਰ ਰਹੀਆਂ ਅਜਿਹੀਆਂ ਘਟਨਾਵਾਂ ਤੇ ਧੱਕੇਸ਼ਾਹੀ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ । ਜਦ ਤੱਕ ਹਰਪਾਲ ਚੀਮਾ ’ਤੇ ਪਰਚਾ ਦਰਜ ਨਹੀਂ ਹੁੰਦਾ, ਉਦੋਂ ਤੱਕ ਪੰਜਾਬ ਯੂਥ ਕਾਂਗਰਸ ਸੜਕਾਂ ’ਤੇ ਆਮ ਆਦਮੀ ਪਾਰਟੀ ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਡਟ ਕੇ ਵਿਰੋਧ ਕਰੇਗੀ । ਇਸ ਮੌਕੇ ਸੰਤ ਸ਼ਰਮਾ, ਸੁਮਿਤ ਠਾਕੁਰ, ਸੁਖਜਿੰਦਰ ਸਿੰਘ, ਸ਼ੇਖਰ ਸਲਾਰੀਆ, ਸੁਖਜਿੰਦਰ ਰਿੰਕੂ, ਨੀਤਿਨ, ਮਨਜੀਤ, ਸਾਜਨ, ਵਿਸ਼ਾਲ ਅਤੇ ਪ੍ਰਿੰਸ ਆਦਿ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਕਾਲੇ ਝੰਡੇ ਦਿਖਾਉਣਾ ਲੋਕਤੰਤਰ ਵਿਚ ਗੁਨਾਹ ਨਹੀਂ, ਸਰਕਾਰ ਲੋਕਾਂ ਦੀ ਆਵਾਜ਼ ਸੁਣੇ-ਹੈਪੀ ਗਿੱਲ ਅਗਲੀ ਖ਼ਬਰ ਚੋਰੀ ਤੇ ਗੁੰਮ ਹੋਏ ਮੋਬਾਈਲ ਫੋਨ ਮਾਲਕਾਂ ਨੂੰ ਵਾਪਸ ਸੌਂਪੇ
Ad Position 24