ਬਲਾਕ ਪੱਧਰੀ ਖੇਡਾਂ ਵਤਨ ਪੰਜਾਬ ਦੀਆਂ ’ਚੋਂ ਅਕਾਲ ਸਹਾਇ ਜੀ.ਜੀ.ਜੀ.ਐਸ ਸਕੂਲ ਮਰਾੜਾ ਦੀ ਟੀਮ ਜੇਤੂ
ਬਹਿਰਾਮਪੁਰ, 12 ਸਤੰਬਰ (ਬਲਬੀਰ ਸਿੰਘ ਕੋਲਾ)-ਖੇਡਾਂ ਵਤਨ ਪੰਜਾਬ ਦੀਆਂ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝਬਕਰਾ ਵਿਖੇ ਬਲਾਕ ਪੱਧਰੀ ਖੇਡਾਂ ਕਰਵਾਈਆਂ ਗਈਆਂ। ਜਿਸ ’ਚ ਬਲਾਕ ਪੱਧਰ ਦੇ ਸਕੂਲਾਂ ਦੇ ਬੱਚਿਆਂ ਵਲੋਂ ਭਾਗ ਲਿਆ ਗਿਆ।
ਬਹਿਰਾਮਪੁਰ, 12 ਸਤੰਬਰ (ਬਲਬੀਰ ਸਿੰਘ ਕੋਲਾ)-ਖੇਡਾਂ ਵਤਨ ਪੰਜਾਬ ਦੀਆਂ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝਬਕਰਾ ਵਿਖੇ ਬਲਾਕ ਪੱਧਰੀ ਖੇਡਾਂ ਕਰਵਾਈਆਂ ਗਈਆਂ। ਜਿਸ ’ਚ ਬਲਾਕ ਪੱਧਰ ਦੇ ਸਕੂਲਾਂ ਦੇ ਬੱਚਿਆਂ ਵਲੋਂ ਭਾਗ ਲਿਆ ਗਿਆ। ਜਦੋਂ ਕਿ ਖੋ ਖੋ ਦੀ ਖੇਡ ’ਚ ਤਿੰਨ ਸਕੂਲਾਂ ਦੀਆਂ ਟੀਮਾਂ ਨੇ ਭਾਗ ਲਿਆ। ਜਿਸ ਵਿਚੋਂ ਅਕਾਲ ਸਹਾਇ ਜੀ.ਜੀ.ਜੀ.ਐਸ ਸਕੂਲ ਮਰਾੜਾ ਦੀ ਟੀਮ ਵਲੋਂ ਵਧੀਆ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕੀਤਾ। ਜੇਤੂ ਟੀਮਾਂ ਨੂੰ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਵਲੋਂ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਨੇ ਬੱਚਿਆਂ ਨੂੰ ਜਿੱਤ ਦੀ ਵਧਾਈ ਦਿੰਦੇ ਹੋਏ ਉਨ੍ਹਾਂ ਦੀ ਹੌਂਸਲਾ ਅਫਜ਼ਾਈ ਕੀਤੀ ਅਤੇ ਹੋਰ ਮਿਹਨਤ ਕਰਨ ਦੀ ਪ੍ਰੇਰਨਾ ਦਿੱਤੀ। ਸਕੂਲ ਪਹੁੰਚਣ ’ਤੇ ਸਕੂਲ ਪ੍ਰਬੰਧਕਾਂ ਤੇ ਸਟਾਫ ਵਲੋਂ ਵੀ ਜੇਤੂ ਬੱਚਿਆਂ ਨੂੰ ਵਧਾਈ ਦਿੰਦੇ ਹੋਏ ਹੋਰ ਤਰੱਕੀ ਕਰਨ ਦੀ ਕਾਮਨਾ ਕੀਤੀ।