12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਗਿੱਲ ਤੇ ਸਾ. ਵਿਧਾਇਕ ਲਾਡੀ ਵਲੋਂ ਸੰਗਠਨ ਦੀ ਮੀਟਿੰਗ ਪਾਰਟੀ ਦੀ ਮਜ਼ਬੂਤੀ ਲਈ ਕੀਤਾ ਵਿਚਾਰ-ਵਟਾਂਦਰਾ

ਘੁਮਾਣ, 12 ਸਤੰਬਰ (ਬੰਮਰਾਹ)-ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਗਿੱਲ ਤੇ ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਵਲੋਂ ਸਥਾਨਕ ਕਸਬੇ ਵਿਖੇ ਪਾਰਟੀ ਦੀ ਮਜ਼ਬੂਤੀ ਤੇ ਵਿਧਾਨ ਸਭਾ ਚੋਣਾਂ ਸਬੰਧੀ ਸੰਗਠਨ ਦੀ ਮੀਟਿੰਗ ਕੀਤੀ ਗਈ। ਇਸ ਮੌਕੇ ਸ: ਗਿੱਲ ਤੇ ਸ: ਲਾਡੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੇ ਲੋਕਾਂ ਨੂੰ ਦਿੱਤੀਆਂ ਸੁੱਖ-ਸਹੂਲਤਾਂ ਬਾਰੇ ਜਾਣਕਾਰੀ ਦਿੱਤੀ।

Ad Position 21
repet_subhas-goyals [Copy P29]
ਅਜੀਤ ਡੈਸਕ 13-09-2026
ਘੁਮਾਣ, 12 ਸਤੰਬਰ (ਬੰਮਰਾਹ)-ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਗਿੱਲ ਤੇ ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਵਲੋਂ ਸਥਾਨਕ ਕਸਬੇ ਵਿਖੇ ਪਾਰਟੀ ਦੀ ਮਜ਼ਬੂਤੀ ਤੇ ਵਿਧਾਨ ਸਭਾ ਚੋਣਾਂ ਸਬੰਧੀ ਸੰਗਠਨ ਦੀ ਮੀਟਿੰਗ ਕੀਤੀ ਗਈ। ਇਸ ਮੌਕੇ ਸ: ਗਿੱਲ ਤੇ ਸ: ਲਾਡੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੇ ਲੋਕਾਂ ਨੂੰ ਦਿੱਤੀਆਂ ਸੁੱਖ-ਸਹੂਲਤਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਇਤਿਹਾਸ ’ਚ ਪਹਿਲੀ ਵਾਰ ਹੋਇਆ ਹੈ ਕਿ ਸੂਬੇ ਵਿਚ ਕਿਸੇ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਜਿੰਨੇ ਵਾਅਦੇ ਕੀਤੇ ਸਨ, ਉਹ ਸਾਰੇ ਪੂਰੇ ਕੀਤੇ ਹਨ। ਉਨ੍ਹਾਂ ਕਿਹਾ ਕਿ ਪਹਿਲੇ ਦਿਨ ਤੋਂ ਹੀ ਲੋਕਾਂ ਨੂੰ 600 ਯੂਨਿਟ ਬਿਜਲੀ ਹਰ ਵਰਗ ਨੂੰ ਮੁਆਫ਼ ਕੀਤੀ ਗਈ ਹੈ। ਇਸ ਦੇ ਨਾਲ-ਨਾਲ 70 ਹਜ਼ਾਰ ਬੇਰੁਜ਼ਗਾਰ ਲੜਕੇ-ਲੜਕੀਆਂ ਨੂੰ ਮੈਰਿਟ ਦੇ ਆਧਾਰ ’ਤੇ ਬਿਨਾਂ ਕਿਸੇ ਸਿਫਾਰਸ ਨੌਕਰੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਮਾਂਵਾਂ-ਧੀਆਂ ਦੇ ਸਤਿਕਾਰ ਨੂੰ ਮੁੱਖ ਰੱਖਦਿਆਂ ਐਸ.ਸੀ. ਵਰਗ ਦੀਆਂ ਬੀਬੀਆਂ ਨੂੰ 1500 ਰੁਪਏ ਤੇ ਜਨਰਲ ਵਰਗ ਦੀਆਂ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦਿੱਤਾ, ਜੋ ਕਿ ਇਤਿਹਾਸਕ ਕਦਮ ਹੈ। ਜ਼ਿਲ੍ਹਾ ਪ੍ਰਧਾਨ ਗਿੱਲ ਨੇ ਕਿਹਾ ਕਿ ਹਲਕੇ ਵਿਚ ਪਾਰਟੀ ਦੀ ਮਜ਼ਬੂਤੀ ਲਈ ਪਾਰਟੀ ਦੇ ਪੁਰਾਣੇ ਤੇ ਨਰਾਜ਼ ਵਰਕਰਾਂ ਨੂੰ ਨਾਲ ਲਗਾਉਣ ਲਈ ਹਰ ਯਤਨ ਕੀਤਾ ਜਾਵੇਗਾ। ਇਸ ਮੌਕੇ ਨਗਰ ਕੌਸਲ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਪ੍ਰਧਾਨ ਨਵਦੀਪ ਸਿੰਘ ਪੰਨੂੰ, ਚੇਅਰਮੈਨ ਨਿਸ਼ਾਨ ਸਿੰਘ ਬੋਲੇਵਾਲ, ਮਹਿਲਾ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਨੀਲਮ ਘੁਮਾਣ, ਮਾ. ਸੁਖਦੇਵ ਸਿੰਘ ਦਕੋਹਾ, ਠੇਕੇਦਾਰ ਸਤਿੰਦਰ ਸਿੰਘ ਦਕੋਹਾ, ਸੰਤੋਖ ਸਿੰਘ ਮਧਰਾ, ਬੱਬੂ ਟੀ.ਵੀ.ਐਸ. ਘੁਮਾਣ, ਗੁਰਮੀਤ ਸਿੰਘ ਸਾਬੀ, ਗੁਰਪ੍ਰੀਤ ਸਿੰਘ ਸੈਣੀ, ਸਰਪੰਚ ਗੁਰਮੀਤ ਸਿੰਘ ਪੰਨੂੰ ਹਰਧਾਨ, ਸਰਪੰਚ ਜਗਜੀਵਨ ਸਿੰਘ ਅਰਾਈਆਂਵਾਲ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਦਵਿੰਦਰ ਸਿੰਘ ਮਿਸ਼ਰਪੁਰਾ, ਕਾਮਰੇਡ ਗੁਰਦਿਆਲ ਸਿੰਘ ਘੁਮਾਣ, ਸਰਪੰਚ ਸਿਕੰਦਰ ਸਿੰਘ, ਗੁਰਤਾਜ ਸਿੰਘ ਡੇਜੀ ਭਾਮ, ਬਲਾਕ ਪ੍ਰਧਾਨ ਹਰਜੀਤ ਸਿੰਘ ਮੱਲ੍ਹੀ ਆਦਿ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਬੁਰਜ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ ਅਗਲੀ ਖ਼ਬਰ ਬਲਾਕ ਪੱਧਰੀ ਖੇਡਾਂ ਵਤਨ ਪੰਜਾਬ ਦੀਆਂ ’ਚੋਂ ਅਕਾਲ ਸਹਾਇ ਜੀ.ਜੀ.ਜੀ.ਐਸ ਸਕੂਲ ਮਰਾੜਾ ਦੀ ਟੀਮ ਜੇਤੂ
Ad Position 24