12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਚੀਮਾ ਪਬਲਿਕ ਸਕੂਲ ਕਿਸ਼ਨਕੋਟ ਦੇ ਚੇਅਰਮੈਨ ਅਮਰਿੰਦਰ ਸਿੰਘ ਚੀਮਾ ਨੇ ਡਾ. ਬਰਜਿੰਦਰ ਸਿੰਘ ਹਮਦਰਦ ਨਾਲ ਕੀਤੀ ਮੁਲਾਕਾਤ

ਘੁਮਾਣ, 12 ਸਤੰਬਰ (ਭੁਪਿੰਦਰ ਸਿੰਘ ਬੰਮਰਾਹ)-ਜ਼ਿਲ੍ਹਾ ਗੁਰਦਾਸਪੁਰ ਦੀ ਪ੍ਰਮੁੱਖ ਤੇ ਨਾਮਵਰ ਸਿੱਖਿਆ ਸੰਸਥਾ ਚੀਮਾ ਪਬਲਿਕ ਸਕੂਲ ਕਿਸ਼ਨਕੋਟ ਦੇ ਚੇਅਰਮੈਨ ਸ. ਅਮਰਿੰਦਰ ਸਿੰਘ ਚੀਮਾ ਨੇ ਅਜੀਤ ਪ੍ਰਕਾਸ਼ਨ ਸਮੂਹ ਦੇ ਮੁੱਖ ਸੰਪਾਦਕ ਡਾ.

Ad Position 21
repet_subhas-goyals [Copy P29]
ਅਦਾਰਾ ਅਜੀਤ ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਨਾਲ ਮੁਲਾਕਾਤ ਦੌਰਾਨ ਚੇਅਰਮੈਨ ਅਮਰਿੰਦਰ ਸਿੰਘ ਚੀਮਾ। ਅਜੀਤ ਤਸਵੀਰ 13-09-2026
ਘੁਮਾਣ, 12 ਸਤੰਬਰ (ਭੁਪਿੰਦਰ ਸਿੰਘ ਬੰਮਰਾਹ)-ਜ਼ਿਲ੍ਹਾ ਗੁਰਦਾਸਪੁਰ ਦੀ ਪ੍ਰਮੁੱਖ ਤੇ ਨਾਮਵਰ ਸਿੱਖਿਆ ਸੰਸਥਾ ਚੀਮਾ ਪਬਲਿਕ ਸਕੂਲ ਕਿਸ਼ਨਕੋਟ ਦੇ ਚੇਅਰਮੈਨ ਸ. ਅਮਰਿੰਦਰ ਸਿੰਘ ਚੀਮਾ ਨੇ ਅਜੀਤ ਪ੍ਰਕਾਸ਼ਨ ਸਮੂਹ ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਸਿੱਖਿਆ, ਪੰਜਾਬੀ, ਪੰਜਾਬੀਅਤ ਤੇ ਨੌਜਵਾਨ ਪੀੜ੍ਹੀ ਦੇ ਭਵਿੱਖ ਨਾਲ ਸੰਬੰਧੀ ਵਿਚਾਰਾਂ ਕੀਤੀਆਂ। ਡਾ. ਹਮਦਰਦ ਨੇ ਚੀਮਾ ਪਬਲਿਕ ਸਕੂਲ ਕਿਸ਼ਨਕੋਟ ਵਲੋਂ ਸਿੱਖਿਆ ਦੇ ਖੇਤਰ ਵਿਚ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਇਸ ਸੰਸਥਾਂ ਵਲੋਂ ਵਿਦਿਆਰਥੀਆਂ ਨੂੰ ਆਧੁਨਿਕ ਸਿੱਖਿਆ ਦੇ ਨਾਲ-ਨਾਲ ਚੰਗੇ ਸੰਸਕਾਰ, ਅਨੁਸ਼ਾਸਨ, ਨੈਤਿਕ ਕਦਰਾਂ-ਕੀਮਤਾਂ ਤੇ ਸਮਾਜ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨ ਲਈ ਕੀਤੇ ਜਾ ਰਹੇ ਯਤਨਾ ਦੀ ਵੀ ਪ੍ਰਸ਼ੰਸਾ ਕੀਤੀ। ਚੇਅਰਮੈਨ ਚੀਮਾ ਨੇ ਕਿਹਾ ਕਿ ਡਾ. ਹਮਦਰਦ ਨੇ ਪੱਤਰਕਾਰੀ ਤੇ ਸਮਾਜ ਸੇਵਾ ਦੇ ਲੰਮੇ ਸਫ਼ਰ ਦੌਰਾਨ ਪੰਜਾਬ, ਪੰਜਾਬੀ, ਪੰਜਾਬੀਅਤ ਤੋਂ ਇਲਾਵਾ ਸੂਬੇ ਦੇ ਹੱਕਾਂ ਨਾਲ ਜੁੜੇ ਮੁੱਦਿਆਂ ਨੂੰ ਹਮੇਸ਼ਾ ਮਜ਼ਬੂਤੀ ਨਾਲ ਉਠਾਇਆ ਹੈ। ਅਦਾਰਾ ‘ਅਜੀਤ’ ਰਾਹੀਂ ਪੰਜਾਬੀ ਭਾਸ਼ਾ ਤੇ ਸੱਭਿਆਚਾਰ ਦੀ ਸੇਵਾ ਲਈ ਉਨ੍ਹਾਂ ਵਲੋਂ ਨਿਭਾਈ ਜਾ ਰਹੀ ਭੂਮਿਕਾ ਬਹੁਤ ਮਹੱਤਵਪੂਰਨ ਹੈ।
Ad Position 22
No active advertisement
ਪਿਛਲੀ ਖ਼ਬਰ ਮਾਨ ਸਰਕਾਰ ਨੇ ਵੱਡੇ ਵਿਕਾਸ ਕਾਰਜ ਕਰਵਾ ਕੇ ਵਿਰੋਧੀ ਧਿਰਾਂ ਦੀ ਸਿਆਸੀ ਜ਼ਮੀਨ ਖਿਸਕਾਈ-ਵਿਧਾਇਕ ਹਾਕਮ ਸਿੰਘ ਅਗਲੀ ਖ਼ਬਰ ਬਟਾਲਾ ਵਿਖੇ ਸ਼੍ਰੋਮਣੀ ਅਕਾਲੀ ਦਲ ਦਾ ਜਥੇਬੰਦਕ ਢਾਂਚਾ ਹੋਇਆ ਮਜ਼ਬੂਤ:-ਹਲਕਾ ਇੰਚਾਰਜ ਨਰੇਸ਼ ਮਹਾਜਨ
Ad Position 24