14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਪੰਜਾਬ ਸਰਕਾਰ ਕਿਸਾਨਾਂ ਨੂੰ ਬਿਜਲੀ ਤੇ ਮੁਲਾਜ਼ਮਾਂ ਨੂੰ ਡੀ.ਏ. ਦੇਣ ’ਚ ਨਾਕਾਮ ਸਾਬਿਤ ਹੋਈ- ਰਮਨਦੀਪ ਸਿੰਘ ਸੰਧੂ

ਬਟਾਲਾ, 13 ਸਤੰਬਰ (ਸਤਿੰਦਰ ਸਿੰਘ)-ਆਮ ਆਦਮੀ ਪਾਰਟੀ ਦੀ ਸੂਬਾ ਸਰਕਾਰ ਕਿਸਾਨਾਂ ਨੂੰ ਬਿਜਲੀ ਤੇ ਮੁਲਾਜ਼ਮਾਂ ਨੂੰ ਉਨ੍ਹਾਂ ਦਾ ਡੀ. ਏ ਦੇਣ ’ਚ ਨਾਕਾਮ ਸਾਬਿਤ ਹੋਈ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 14-09-2026
ਬਟਾਲਾ, 13 ਸਤੰਬਰ (ਸਤਿੰਦਰ ਸਿੰਘ)-ਆਮ ਆਦਮੀ ਪਾਰਟੀ ਦੀ ਸੂਬਾ ਸਰਕਾਰ ਕਿਸਾਨਾਂ ਨੂੰ ਬਿਜਲੀ ਤੇ ਮੁਲਾਜ਼ਮਾਂ ਨੂੰ ਉਨ੍ਹਾਂ ਦਾ ਡੀ.ਏ ਦੇਣ ’ਚ ਨਾਕਾਮ ਸਾਬਿਤ ਹੋਈ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਕੌਮੀ ਮੀਤ ਪ੍ਰਧਾਨ ਰਮਨਦੀਪ ਸਿੰਘ ਸੰਧੂ ਨੇ ਸਾਥੀਆਂ ਸਮੇਤ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਦੀ ਫਸਲ ਪੱਕਣ ’ਤੇ ਆਈ ਹੋਈ ਹੈ, ਇਸ ਦੌਰਾਨ ਫਸਲਾਂ ਨੂੰ ਪਾਣੀ ਦੀ ਜ਼ਰੂਰਤ ਹੈ ਪਰ ਬਿਜਲੀ ਨਾ ਆਉਣ ਕਰਕੇ ਕਿਸਾਨਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਨੂੰ ਮੁਫਤ ਬਿਜਲੀ ਦੇਣ ਵਿਚ ਵੀ ਨਾਕਾਮ ਰਹੀ ਹੈ ਕਿਉਂਕਿ ਹੁਣ ਗਰੀਬ ਲੋਕਾਂ ਨੂੰ ਵੀ ਬਿਜਲੀ ਦੇ ਬਿੱਲ ਆ ਰਹੇ ਹਨ। ਉਨ੍ਹਾਂ ਕਿਹਾ ਕਿ ਇਥੇ ਹੀ ਬੱਸ ਨਹੀਂ ਸਰਕਾਰ ਆਪਣੇ ਮੁਲਾਜ਼ਮਾਂ ਨੂੰ ਬਣਦੀਆਂ ਸਹੂਲਤਾਂ ਨਹੀ ਦੇ ਸਕੀ। ਉਨ੍ਹਾਂ ਨੂੰ ਡੀ.ਏ. ਦੇਣ ਵਿਚ ਵੀ ਨਾਕਾਮ ਸਾਬਿਤ ਹੋਈ ਹੈ। ਉਨ੍ਹਾਂ ਕਿਹਾ ਕਿ ਮੁਲਾਜਮ ਆਪਣੇ ਹੱਕ ਲਈ ਮਾਨਯੋਗ ਅਦਾਲਤਾਂ ਦੇ ਦਰਵਾਜੇ ਖੜਕਾ ਰਹੇ ਹਨ ਲੇਕਿਨ ਸਰਕਾਰ ਦੇ ਕੰਨ ’ਤੇ ਜੂੰ ਨਹੀ ਸਰਕ ਰਹੀ। ਉਨ੍ਹਾਂ ਕਿਹਾ ਕਿ ਜਦੋਂ ਕਿਸਾਨ ’ਤੇ ਮੁਲਾਜਮ ਆਪਣਾ ਹੱਕ ਲੈਣ ਲਈ ਰੋਸ ਪ੍ਰਦਰਸ਼ਨ ਕਰਦੇ ਹਨ ਤਾਂ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਸਰਕਾਰ ਇਕ ਪਾਸੇ ਧਰਨੇ ਲਾਉਣ ’ਤੇ ਪਾਬੰਦੀਆਂ ਲਗਾ ਰਹੀ ਹੈ ਤੇ ਕਿਸਾਨ ਤੇ ਮੁਲਾਜ਼ਮਾਂ ’ਤੇ ਲਾਠੀਚਾਰਜ ਕਰਕੇ ਉਨ੍ਹਾਂ ’ਤੇ ਤਸ਼ੱਦਦ ਢਾਅ ਰਹੀ ਹੈ ਜੋ ਕਿ ਅਤਿ ਨਿੰਦਨਯੋਗ ਹੈ ।
Ad Position 22
No active advertisement
ਪਿਛਲੀ ਖ਼ਬਰ ਬਲਾਕ ਪ੍ਰਧਾਨ ਹਰਦੀਪ ਸਿੰਘ ਮੰਜਿਆਂਵਾਲੀ ਦਰਜਨਾਂ ਪਰਿਵਾਰਾਂ ਸਮੇਤ ਭਾਜਪਾ ’ਚ ਸ਼ਾਮਿਲ ਰਵੀਕਰਨ ਸਿੰਘ ਕਾਹਲੋਂ ਵਲੋਂ ਸਵਾਗਤ ਅਗਲੀ ਖ਼ਬਰ ਧੀ ਦੇ ਵਿਛੋੜੇ ਦਾ ਦਰਦ ਨਾ ਸਹਾਰਦਿਆਂ ਪਿਓ ਨੇ ਨਿਗਲੀ ਜ਼ਹਿਰੀਲੀ ਵਸਤੂ ਮ੍ਰਿਤਕ ਦਰਸ਼ਨ ਸਿੰਘ ਪੰਜਾਬ ਤੇ ਸਿੱਖ ਇਤਿਹਾਸ ਨੂ...
Ad Position 24