14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਸੇਂਟ ਵਾਰਿਅਰਜ਼ ਸਕੂਲ ਦੇ ਮੁੱਕੇਬਾਜ਼ਾਂ ਨੇ ਜ਼ਿਲ੍ਹਾ ਪੱਧਰੀ ਖੇਡਾਂ ’ਚ ਗੱਡੇ ਸਫ਼ਲਤਾ ਦੇ ਝੰਡੇ

ਬਟਾਲਾ, 13 ਸਤੰਬਰ (ਸਤਿੰਦਰ ਸਿੰਘ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਕਰਵਾਈਆਂ ਗਈਆਂ ਜ਼ਿਲ੍ਹਾ ਪੱਧਰੀ ਬਾਕਸਿੰਗ ਖੇਡਾਂ-2026 ਵਿਚ ਸੇਂਟ ਵਾਰਿਅਰਜ਼ ਸਕੂਲ ਕਾਦੀਆਂ ਦੇ ਨੌਜਵਾਨ ਮੁੱਕੇਬਾਜ਼ਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ। ਡਾਇਰੈਕਟਰ ਸ: ਸਰਵਣ ਸਿੰਘ ਤੇ ਪ੍ਰਿੰਸੀਪਲ ਪਰਮਵੀਰ ਸਿੰਘ ਦੀ ਰਹਿਨੁਮਾਈ ਤੇ ਹੌਂਸਲਾ ਅਫ਼ਜ਼ਾਈ ਸਦਕਾ ਸਕੂਲ ਦੇ ਖਿਡਾਰੀਆਂ ਨੇ ਵੱਖ-ਵੱਖ ਉਮਰ ਵਰਗਾਂ ਵਿਚ ਸੋਨੇ, ਚਾਂਦੀ ਤੇ ਕਾਂਸੀ ਦੇ ਤਮਗੇ ਜਿੱਤ ਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ।

Ad Position 21
repet_subhas-goyals [Copy P29]
ਅਜੀਤ ਡੈਸਕ 14-09-2026
ਬਟਾਲਾ, 13 ਸਤੰਬਰ (ਸਤਿੰਦਰ ਸਿੰਘ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਕਰਵਾਈਆਂ ਗਈਆਂ ਜ਼ਿਲ੍ਹਾ ਪੱਧਰੀ ਬਾਕਸਿੰਗ ਖੇਡਾਂ-2026 ਵਿਚ ਸੇਂਟ ਵਾਰਿਅਰਜ਼ ਸਕੂਲ ਕਾਦੀਆਂ ਦੇ ਨੌਜਵਾਨ ਮੁੱਕੇਬਾਜ਼ਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ। ਡਾਇਰੈਕਟਰ ਸ: ਸਰਵਣ ਸਿੰਘ ਤੇ ਪ੍ਰਿੰਸੀਪਲ ਪਰਮਵੀਰ ਸਿੰਘ ਦੀ ਰਹਿਨੁਮਾਈ ਤੇ ਹੌਂਸਲਾ ਅਫ਼ਜ਼ਾਈ ਸਦਕਾ ਸਕੂਲ ਦੇ ਖਿਡਾਰੀਆਂ ਨੇ ਵੱਖ-ਵੱਖ ਉਮਰ ਵਰਗਾਂ ਵਿਚ ਸੋਨੇ, ਚਾਂਦੀ ਤੇ ਕਾਂਸੀ ਦੇ ਤਮਗੇ ਜਿੱਤ ਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਅੰਡਰ-17 ਵਰਗ ’ਚ ਸਕੂਲ ਦੀਆਂ ਖਿਡਾਰਨਾਂ ਰਵਨੀਤ ਕੌਰ, ਹਰਸਿਮਰਨ ਕੌਰ, ਸਿਮਰਨਜੀਤ ਕੌਰ, ਗੁਰਲੀਨ ਕੌਰ ਤੇ ਪਰਣੀਤ ਕੌਰ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨੇ ਦੇ ਤਮਗੇ ਆਪਣੇ ਨਾਂਅ ਕੀਤੇ। ਇਸੇ ਵਰਗ ਵਿਚ ਮਨਰੀਤ ਕੌਰ, ਸਾਹਿਬਦੀਪ ਕੌਰ, ਅਮਨਦੀਪ ਕੌਰ ਤੇ ਨਿਮਰਤਪ੍ਰੀਤ ਕੌਰ ਨੇ ਚਾਂਦੀ ਦੇ ਤਮਗੇ ਜਿੱਤ ਕੇ ਸਕੂਲ ਦੀ ਤਮਗਾ ਸੂਚੀ ਵਿਚ ਵਾਧਾ ਕੀਤਾ। ਇਸੇ ਤਰ੍ਹਾਂ ਅੰਡਰ-19 ਵਰਗ ਵਿਚ ਸਹਿਜਲੀਨ ਕੌਰ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਸੋਨੇ ਦਾ ਤਮਗਾ ਜਿੱਤਿਆ, ਜਦਕਿ ਪਰਮੀਤ ਕੌਰ ਨੇ ਚਾਂਦੀ ਦਾ ਤਮਗਾ ਹਾਸਲ ਕੀਤਾ। ਹਰਲੀਨ ਕੌਰ ਅਤੇ ਹਰਗੁਨਪ੍ਰੀਤ ਕੌਰ ਨੇ ਵੀ ਆਪਣੀ ਖੇਡ ਕਾਬਲੀਅਤ ਦਾ ਲੋਹਾ ਮਨਵਾਉਂਦਿਆਂ ਕਾਂਸੀ ਦੇ ਤਮਗੇ ਜਿੱਤੇ। ਇਸ ਮੌਕੇ ਡਾਇਰੈਕਟਰ ਸਰਵਣ ਸਿੰਘ ਅਤੇ ਪ੍ਰਿੰਸੀਪਲ ਪਰਮਵੀਰ ਸਿੰਘ ਨੇ ਸਮੂਹ ਤਮਗਾ ਜੇਤੂ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਮਿਹਨਤ, ਅਨੁਸ਼ਾਸਨ, ਲਗਨ ਅਤੇ ਨਿਰੰਤਰ ਅਭਿਆਸ ਹੀ ਸਫ਼ਲਤਾ ਦੀ ਅਸਲ ਕੁੰਜੀ ਹਨ। ਸਕੂਲ ਪ੍ਰਬੰਧਕਾਂ ਨੇ ਇਸ ਸ਼ਾਨਦਾਰ ਪ੍ਰਾਪਤੀ ਦਾ ਸਿਹਰਾ ਖਿਡਾਰੀਆਂ ਦੀ ਸਖ਼ਤ ਮਿਹਨਤ ਦੇ ਨਾਲ-ਨਾਲ ਕੋਚਾਂ ਦੀ ਮਿਹਨਤ, ਯੋਗ ਅਗਵਾਈ ਅਤੇ ਸਕੂਲ ਦੀ ਸਮੁੱਚੀ ਟੀਮ ਦੇ ਸਹਿਯੋਗ ਨੂੰ ਦਿੱਤਾ ।
Ad Position 22
No active advertisement
ਪਿਛਲੀ ਖ਼ਬਰ ਸਰਵ ਆਂਗਣਵਾੜੀ ਵਰਕਰ ਹੈਲਪਰ ਯੂਨੀਅਨ ’ਚ ਨਵੇਂ ਆਗੂ ਸ਼ਾਮਿਲ ਹੋਏ ਅਗਲੀ ਖ਼ਬਰ ਇਕ ਸਾਲ ਪਹਿਲਾਂ ਨੀਂਹ ਪੱਥਰ ਰੱਖਣ ਦੇ ਬਾਵਜੂਦ ਵੀ ਨਹੀਂ ਸ਼ੁਰੂ ਹੋਇਆ ਸੜਕ ਦਾ ਕੰਮ * ਇਲਾਕੇ ਦੇ ਪਿੰਡਾਂ ਦੇ ਲੋਕਾਂ ਵਲੋਂ...
Ad Position 24