17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਭਾਰੀ ਤੂਫਾਨ ਕਾਰਨ ਡਿੱਗੇ ਦਰੱਖਤ ਕਈ ਪਿੰਡਾਂ ’ਚ ਆਵਾਜਾਈ ਹੋਈ ਪ੍ਰਭਾਵਿਤ

ਦੀਨਾਨਗਰ, 15 ਸਤੰਬਰ (ਸੋਢੀ/ਘੁੰਮਣ/ਸ਼ਰਮਾ)-ਬੀਤੀ ਰਾਤ ਦੀਨਾਨਗਰ ਦੇ ਆਸ ਪਾਸ ਆਏ ਭਾਰੀ ਤੂਫਾਨ ਤੇ ਮੀਂਹ ਨੇ ਜਨਜੀਵਨ ਅਸਤ ਵਿਅਸਤ ਕਰਕੇ ਰੱਖ ਦਿੱਤਾ ਹੈ। ਦੀਨਾਨਗਰ ਦੇ ਕਈ ਖੇਤਰਾਂ ’ਚ ਦਰੱਖਤਾਂ ਦੇ ਡਿੱਗਣ ਨਾਲ ਆਵਾਜਾਈ ਮਾਰਗ ਠੱਪ ਹੋ ਗਏ, ਜਿਨਾਂ ਨੂੰ ਖੋਲਣ ਦੇ ਯਤਨ ਕੀਤੇ ਜਾ ਰਹੇ ਹਨ।

Ad Position 21
No active advertisement
ਅਜੀਤ ਡੈਸਕ 16-09-2026
ਦੀਨਾਨਗਰ, 15 ਸਤੰਬਰ (ਸੋਢੀ/ਘੁੰਮਣ/ਸ਼ਰਮਾ)-ਬੀਤੀ ਰਾਤ ਦੀਨਾਨਗਰ ਦੇ ਆਸ ਪਾਸ ਆਏ ਭਾਰੀ ਤੂਫਾਨ ਤੇ ਮੀਂਹ ਨੇ ਜਨਜੀਵਨ ਅਸਤ ਵਿਅਸਤ ਕਰਕੇ ਰੱਖ ਦਿੱਤਾ ਹੈ। ਦੀਨਾਨਗਰ ਦੇ ਕਈ ਖੇਤਰਾਂ ’ਚ ਦਰੱਖਤਾਂ ਦੇ ਡਿੱਗਣ ਨਾਲ ਆਵਾਜਾਈ ਮਾਰਗ ਠੱਪ ਹੋ ਗਏ, ਜਿਨਾਂ ਨੂੰ ਖੋਲਣ ਦੇ ਯਤਨ ਕੀਤੇ ਜਾ ਰਹੇ ਹਨ। ਇਸ ਭਾਰੀ ਤੂਫਾਨ ਨਾਲ ਅਨੇਕਾਂ ਦਰੱਖਤ ਡਿੱਗੇ, ਜਿਸ ਨਾਲ ਬਹੁਤ ਸਾਰੇ ਖੇਤਰਾਂ ’ਚ ਬਿਜਲੀ ਸਪਲਾਈ ਪ੍ਰਭਾਵਿਤ ਹੋਈ। ਸ਼੍ਰੋਮਣੀ ਅਕਾਲੀ ਦਲ ਦੇ ਰਾਜਸੀ ਮਾਮਲਿਆਂ ਦੀ ਕਮੇਟੀ ਦੇ ਮੈਂਬਰ ਤੇ ਸਰਪੰਚ ਦਲਬੀਰ ਸਿੰਘ ਬਿੱਲਾ ਨੇ ਦੱਸਿਆ ਕਿ ਬੀਤੀ ਰਾਤ ਆਏ ਭਾਰੀ ਤੂਫਾਨ ਤੇ ਮੀਂਹ ਕਾਰਨ ਜਿੱਥੇ ਲਿੰਕ ਸੜਕਾਂ ’ਤੇ ਦਰੱਖਤਾਂ ਦੇ ਡਿੱਗਣ ਨਾਲ ਆਵਾਜਾਈ ਪ੍ਰਭਾਵਿਤ ਹੋਈ ਹੈ, ਉੱਥੇ ਝੋਨੇ ਦੀ ਫਸਲ ਨੂੰ ਵੀ ਕਾਫੀ ਨੁਕਸਾਨ ਪਹੁੰਚਿਆ ਹੈ। ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਇਸ ਤੂਫਾਨ ਨਾਲ ਹੋਏ ਫਸਲਾਂ ਦੇ ਨੁਕਸਾਨ ਦਾ ਜਾਇਜ਼ਾ ਲੈ ਕੇ ਕਿਸਾਨਾਂ ਨੂੰ ਰਾਹਤ ਦਿੱਤੀ ਜਾਵੇ।
Ad Position 22
No active advertisement
ਪਿਛਲੀ ਖ਼ਬਰ ਹਸਤ ਸ਼ਿਲਪ ਕਾਲਜ ਨੇ ਵਿਦਿਆਰਥਣਾਂ ਨੂੰ ਸਿਲਾਈ ਮਸ਼ੀਨਾਂ ਤੇ ਬਿਊਟੀਸ਼ੀਅਨ ਕਿੱਟਾਂ ਵੰਡੀਆਂ ਅਗਲੀ ਖ਼ਬਰ ਨੌਮਣੀ ਨਾਲੇ ਦੇ ਪਾਣੀ ਨਾਲ ਫ਼ਸਲਾਂ ਦੇ ਹੁੰਦੇ ਨੁਕਸਾਨ ਨੂੰ ਲੈ ਕੇ ਹਲਕਾ ਇੰਚਾਰਜ ਤੇ ਡੀ.ਸੀ ਨੂੰ ਮਿਲਿਆ ਕਿਸਾਨਾਂ ਦਾ ਵਫ...
Ad Position 24