17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਸਾਂਝਾ ਮਸੀਹ ਸੰਮੇਲਨ ਦੀਆਂ ਤਿਆਰੀਆਂ, ਸ਼ਰਧਾਲੂਆਂ ਵਿਚ ਭਾਰੀ ਉਤਸ਼ਾਹ

ਧਾਰੀਵਾਲ, 16 ਸਤੰਬਰ (ਸਵਰਨ ਸਿੰਘ)-ਆਉਣ ਵਾਲੇ ਸਾਂਝਾ ਮਸੀਹ ਸੰਮੇਲਨ ਦੀਆਂ ਤਿਆਰੀਆਂ ਨੂੰ ਹੋਰ ਗਤੀ ਦੇਣ ਦੇ ਮਕਸਦ ਨਾਲ ਅੱਜ ਪਿੰਡ ਕੋਟ ਸੰਤੋਖ ਰਾਏ ਵਿਖੇ ਪ੍ਰਧਾਨ ਦਲਜੀਤ ਮਸੀਹ ਦੀ ਅਗਵਾਈ ਹੇਠ ਉਨ੍ਹਾਂ ਦੀ ਰਿਹਾਇਸ਼ ਉੱਤੇ ਇਕ ਅਹਿਮ ਅਤੇ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿਚ ਇਲਾਕੇ ਦੇ ਵੱਖ-ਵੱਖ ਪਿੰਡਾਂ ਤੋਂ ਵੱਡੀ ਗਿਣਤੀ ’ਚ ਪਾਦਰੀ ਅਤੇ ਸਰਪੰਚ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਕੇ ਸੰਮੇਲਨ ਦੀ ਸਫ਼ਲਤਾ ਲਈ ਆਪਣੀ ਪੂਰੀ ਵਚਨਬੱਧਤਾ ਦਾ ਪ੍ਰਗਟਾਵਾ ਕੀਤਾ।

Ad Position 21
No active advertisement
ਅਜੀਤ ਡੈਸਕ 17-09-2026
ਧਾਰੀਵਾਲ, 16 ਸਤੰਬਰ (ਸਵਰਨ ਸਿੰਘ)-ਆਉਣ ਵਾਲੇ ਸਾਂਝਾ ਮਸੀਹ ਸੰਮੇਲਨ ਦੀਆਂ ਤਿਆਰੀਆਂ ਨੂੰ ਹੋਰ ਗਤੀ ਦੇਣ ਦੇ ਮਕਸਦ ਨਾਲ ਅੱਜ ਪਿੰਡ ਕੋਟ ਸੰਤੋਖ ਰਾਏ ਵਿਖੇ ਪ੍ਰਧਾਨ ਦਲਜੀਤ ਮਸੀਹ ਦੀ ਅਗਵਾਈ ਹੇਠ ਉਨ੍ਹਾਂ ਦੀ ਰਿਹਾਇਸ਼ ਉੱਤੇ ਇਕ ਅਹਿਮ ਅਤੇ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿਚ ਇਲਾਕੇ ਦੇ ਵੱਖ-ਵੱਖ ਪਿੰਡਾਂ ਤੋਂ ਵੱਡੀ ਗਿਣਤੀ ’ਚ ਪਾਦਰੀ ਅਤੇ ਸਰਪੰਚ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਕੇ ਸੰਮੇਲਨ ਦੀ ਸਫ਼ਲਤਾ ਲਈ ਆਪਣੀ ਪੂਰੀ ਵਚਨਬੱਧਤਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਹਾਜ਼ਰ ਸਮੂਹ ਪਤਵੰਤਿਆਂ ਅਤੇ ਸ਼ਰਧਾਲੂਆਂ ਨੇ ਦੱਸਿਆ ਕਿ ਉਹ ਇਸ ਪਵਿੱਤਰ ਸਾਂਝਾ ਮਸੀਹ ਸੰਮੇਲਨ ਦੀ ਸਫ਼ਲਤਾ ਲਈ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਵਰਤ ਅਤੇ ਅਰਦਾਸ ਕਰ ਰਹੇ ਹਨ ਤਾਂ ਜੋ ਇਹ ਸੰਮੇਲਨ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚੜ੍ਹੇ ਅਤੇ ਵੱਧ ਤੋਂ ਵੱਧ ਲੋਕ ਇਸ ਦਾ ਲਾਹਾ ਲੈ ਸਕਣ। ਉਨ੍ਹਾਂ ਕਿਹਾ ਕਿ ਪ੍ਰਭੂ ਯਿਸੂ ਮਸੀਹ ਦੀ ਕ੍ਰਿਪਾ ਸਦਕਾ ਇਹ ਸਮਾਗਮ ਇਤਿਹਾਸਕ ਸਾਬਤ ਹੋਵੇਗਾ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਹਾਜ਼ਰ ਬਾਊ ਮੁਨੱਵਰ ਮਸੀਹ, ਜੋ ਕਿ ਪੰਜਾਬ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਰਹਿ ਚੁੱਕੇ ਹਨ, ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸਾਨੂੰ ਸਾਰੇ ਧਰਮਾਂ ਦਾ ਬਰਾਬਰ ਸਤਿਕਾਰ ਕਰਨਾ ਚਾਹੀਦਾ ਹੈ ਅਤੇ ਕਿਸੇ ਵੀ ਹੋਰ ਧਰਮ, ਸੰਪਰਦਾ ਜਾਂ ਵਿਸ਼ਵਾਸ ਦਾ ਨਿਰਾਦਰ ਕਦੇ ਵੀ ਨਹੀਂ ਕਰਨਾ ਚਾਹੀਦਾ। ਉਨ੍ਹਾਂ ਸਮੂਹ ਮਿਸ਼ਨਰੀਆਂ, ਪਾਦਰੀ ਅਤੇ ਧਾਰਮਿਕ ਆਗੂਆਂ ਨੂੰ ਦਿਲੋਂ ਅਪੀਲ ਕੀਤੀ ਕਿ ਉਹ ਆਪਣੇ ਆਪਸੀ ਮਤਭੇਦ ਭੁਲਾ ਕੇ ਇਕ ਸਾਂਝੇ ਪਲੇਟਫਾਰਮ ’ਤੇ ਇਕੱਠੇ ਹੋਣ ਅਤੇ ਸਮੂਹ ਭਾਈਚਾਰੇ ਦੀ ਉੱਨਤੀ ਅਤੇ ਭਲਾਈ ਲਈ ਮਿਲ ਕੇ ਕੰਮ ਕਰਨ। ਉਨ੍ਹਾਂ ਨੇ ਸਮੂਹ ਸੰਗਤ ਨੂੰ ਪਵਿੱਤਰ ਬਾਈਬਲ ਅਤੇ ਪ੍ਰਭੂ ਯਿਸੂ ਮਸੀਹ ਦੀਆਂ ਸਿੱਖਿਆਵਾਂ ਨੂੰ ਧਿਆਨ ਨਾਲ ਸੁਣਨ ਅਤੇ ਆਪਣੇ ਜੀਵਨ ਵਿਚ ਅਪਣਾਉਣ ਦੀ ਪ੍ਰੇਰਨਾ ਦਿੱਤੀ। ਇਸ ਮੌਕੇ ਹੋਰ ਬੁਲਾਰਿਆਂ ਨੇ ਵੀ ਸੰਬੋਧਨ ਕਰਦਿਆਂ ਸਾਂਝਾ ਮਸੀਹ ਸੰਮੇਲਨ ਨੂੰ ਸਫ਼ਲ ਬਣਾਉਣ ਲਈ ਪਿੰਡ-ਪਿੰਡ ਜਾ ਕੇ ਪ੍ਰਚਾਰ ਕਰਨ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਸੱਦਾ ਦੇਣ ਦਾ ਸੱਦਾ ਦਿੱਤਾ। ਵਰਨਣਯੋਗ ਹੈ ਕਿ ਇਹ ਇਤਿਹਾਸਕ ਸਾਂਝਾ ਮਸੀਹ ਸੰਮੇਲਨ ਆਗਾਮੀ 28 ਸਤੰਬਰ ਤੋਂ 1 ਅਕਤੂਬਰ ਤੱਕ ਬਿਧੀਪੁਰ ਦੇ ਖੁੱਲ੍ਹੇ ਮੈਦਾਨ ਵਿਖੇ ਬੜੀ ਸ਼ਾਨੋ-ਸ਼ੌਕਤ ਨਾਲ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਮੇਜਰ ਗੁਲਸ਼ਨ ਮਸੀਹ, ਦਲਜੀਤ ਮਸੀਹ, ਅਰਜਨ ਮਸੀਹ, ਗੁਜਰ ਮਸੀਹ, ਚਾਨਣ ਮਸੀਹ, ਆਸਰਫ ਮਸੀਹ, ਪ੍ਰੇਮ ਮਸੀਹ, ਸਰਦੂਲ ਮਸੀਹ, ਜੈਮਸ ਮਸ਼ੀਹ, ਖਾਦਮ ਮਸੀਹ ਤੋਂ ਇਲਾਵਾ ਹੋਰ ਵੀ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨਰੇਸ਼ ਮਹਾਜਨ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੀ ਮੀਟਿੰਗ ਨੇ ਧਾਰਿਆ ਵਿਸ਼ਾਲ ਰੈਲੀ ਦਾ ਰੂਪ ਅਗਲੀ ਖ਼ਬਰ ਮਨੀਸ਼ ਸਿਸੋਦੀਆ ਸੇਖਵਾਂ ਗ੍ਰਹਿ ਵਿਖੇ ਪਹੁੰਚੇ, ਪਾਰਟੀ ਦੀ ਮਜ਼ਬੂਤੀ ਸਬੰਧੀ ਕੀਤੀਆਂ ਵਿਚਾਰਾਂ
Ad Position 24