ਵਿਆਹ ਪੁਰਬ ਨੂੰ ਸਮਰਪਿਤ ਗੁਰੂ ਨਾਨਕ ਕਾਲਜ ਬਟਾਲਾ ਵਿਖੇ ਗੁਰਮਤਿ ਸਮਾਗਮ ਕਰਵਾਇਆ
ਬਟਾਲਾ, 16 ਸਤੰਬਰ (ਸਤਿੰਦਰ ਸਿੰਘ)-ਗੁਰੂ ਨਾਨਕ ਕਾਲਜ ਬਟਾਲਾ ’ਚ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਸਮਾਗਮ ਦੀ ਸ਼ੁਰੂਆਤ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਨਾਲ ਹੋਈ।
ਵਿਆਹ ਪੁਰਬ ਨੂੰ ਸਮਰਪਿਤ ਸਮਾਗਮ ਮੌਕੇ ਪ੍ਰਿੰਸੀਪਲ, ਸ੍ਰੀ ਨਰੇਸ਼ ਮਹਾਜਨ, ਕਾਲਜ ਸਟਾਫ਼ ਅਤੇ ਵਿਦਿਆਰਥੀ ਹੋਰਨਾ ਸਮੇਤ। ਅਜੀਤ ਤਸਵੀਰ
17-09-2026