16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਨਗਰ ਕੀਰਤਨ ਦਾ ਬਟਾਲਾ ਪਹੁੰਚਣ ’ਤੇ ਕੀਤਾ ਜਾਵੇਗਾ ਭਰਵਾਂ ਸਵਾਗਤ: ਜਥੇਦਾਰ ਗੋਰਾ, ਸੋਨੂੰ ਲੰਗਾਹ

ਬਟਾਲਾ, 16 ਸਤੰਬਰ (ਸਤਿੰਦਰ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਤੇ ਜਗਤ ਮਾਤਾ ਸੁਲੱਖਣੀ ਜੀ ਦਾ 539ਵਾਂ ਵਿਆਹ ਪੁਰਬ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ, ਕਾਰ ਸੇਵਾ ਵਾਲੇ ਮਹਾਂਪੁਰਖਾਂ ਦੇ ਵਿਸ਼ੇਸ਼ ਸਹਿਯੋਗ ਨਾਲ 18 ਸਤੰਬਰ ਰ ਨੂੰ ਗੁਰਦੁਆਰਾ ਸ੍ਰੀ ਕੰਧ ਸਾਹਿਬ, ਡੇਹਰਾ ਸਾਹਿਬ ਅਤੇ ਸਤਿਕਰਤਾਰੀਆਂ ਸਾਹਿਬ ਵਿਖੇ ਬਹੁਤ ਸ਼ਰਧਾ ਸਤਿਕਾਰ ਨਾਲ ਮਨਾਇਆ ਜਾਵੇਗਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜਥੇਦਾਰ ਗੁਰਿੰਦਰਪਾਲ ਸਿੰਘ ਗੌਰਾ, ਸੁਖਜਿੰਦਰ ਸਿੰਘ ਸੋਨੂੰ ਲੰਗਾਹ, ਕੰਵਲਪ੍ਰੀਤ ਸਿੰਘ ਕਾਕੀ ਅਤੇ ਪਰਮਵੀਰ ਸਿੰਘ ਲਾਡੀ ਨੇ ਸਾਂਝੇ ਤੌਰ ’ਤੇ ਦੱਸਿਆ ਕਿ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਆਰੰਭ ਹੋਏ ਮਹਾਨ ਨਗਰ ਕੀਰਤਨ ਦਾ ਬਟਾਲਾ ਪਹੁੰਚਣ ’ਤੇ ਸਮੂਹ ਸੰਗਤਾਂ ਵਲੋਂ ਵੱਖ ਵੱਖ ਪੜ੍ਹਾਵਾਂ ’ਤੇ ਫੁੱਲਾਂ ਦੀ ਵਰਖਾ ਕਰਕੇ ਭਰਵਾਂ ਸਵਾਗਤ ਕੀਤਾ ਜਾਵੇਗਾ।

Ad Position 21
No active advertisement
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਸਬੰਧ ਵਿਚ ਜਥੇਦਾਰ ਗੋਰਾ, ਸੋਨੂੰ ਲੰਗਾਹ, ਕਾਕੀ, ਲਾਡੀ ਜਾਣਕਾਰੀ ਦਿੰਦੇ ਹੋਏ। ਅਜੀਤ ਤਸਵੀਰ 17-09-2026
ਬਟਾਲਾ, 16 ਸਤੰਬਰ (ਸਤਿੰਦਰ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਤੇ ਜਗਤ ਮਾਤਾ ਸੁਲੱਖਣੀ ਜੀ ਦਾ 539ਵਾਂ ਵਿਆਹ ਪੁਰਬ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ, ਕਾਰ ਸੇਵਾ ਵਾਲੇ ਮਹਾਂਪੁਰਖਾਂ ਦੇ ਵਿਸ਼ੇਸ਼ ਸਹਿਯੋਗ ਨਾਲ 18 ਸਤੰਬਰ ਰ ਨੂੰ ਗੁਰਦੁਆਰਾ ਸ੍ਰੀ ਕੰਧ ਸਾਹਿਬ, ਡੇਹਰਾ ਸਾਹਿਬ ਅਤੇ ਸਤਿਕਰਤਾਰੀਆਂ ਸਾਹਿਬ ਵਿਖੇ ਬਹੁਤ ਸ਼ਰਧਾ ਸਤਿਕਾਰ ਨਾਲ ਮਨਾਇਆ ਜਾਵੇਗਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜਥੇਦਾਰ ਗੁਰਿੰਦਰਪਾਲ ਸਿੰਘ ਗੌਰਾ, ਸੁਖਜਿੰਦਰ ਸਿੰਘ ਸੋਨੂੰ ਲੰਗਾਹ, ਕੰਵਲਪ੍ਰੀਤ ਸਿੰਘ ਕਾਕੀ ਅਤੇ ਪਰਮਵੀਰ ਸਿੰਘ ਲਾਡੀ ਨੇ ਸਾਂਝੇ ਤੌਰ ’ਤੇ ਦੱਸਿਆ ਕਿ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਆਰੰਭ ਹੋਏ ਮਹਾਨ ਨਗਰ ਕੀਰਤਨ ਦਾ ਬਟਾਲਾ ਪਹੁੰਚਣ ’ਤੇ ਸਮੂਹ ਸੰਗਤਾਂ ਵਲੋਂ ਵੱਖ ਵੱਖ ਪੜ੍ਹਾਵਾਂ ’ਤੇ ਫੁੱਲਾਂ ਦੀ ਵਰਖਾ ਕਰਕੇ ਭਰਵਾਂ ਸਵਾਗਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਅਸਥਾਨ ਇਤਿਹਾਸਕ ਗੁਰਦੁਆਰਾ ਡੇਹਰਾ ਸਾਹਿਬ ਵਿਖੇ 18 ਸਤੰਬਰ ਨੂੰ ਸਵੇਰੇ 6 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ 7:00 ਵਜੇ ਮਹਾਨ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰੇ ਸਾਹਿਬਾਨ ਦੀ ਅਗਵਾਈ ਵਿਚ ਖਾਲਸਾਈ ਜਾਹੌ-ਜਲਾਲ ਨਾਲ ਸਜਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਮਹਾਨ ਨਗਰ ਕੀਰਤਨ ਦਾ ਸੇਵਾ ਸਭਾ ਸੁਸਾਇਟੀਆਂ, ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਧਾਰਮਿਕ, ਰਾਜਨੀਤਕ ਸਮਾਜਿਕ ਆਗੂਆਂ ਅਤੇ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਵਲੋਂ ਮਹਾਨ ਨਗਰ ਕੀਰਤਨ ਵਿਚ ਨਤਮਸਤਕ ਹੋ ਕੇ ‘ਬੋਲੇ ਸੋ ਨਿਹਾਲ ਸਤਿ ਸ਼੍ਰੀ ਅਕਾਲ’ ਦੇ ਅਕਾਸ਼ ਗੁੰਜਾਊ ਜੈਕਾਰਿਆਂ ਨਾਲ ਫੁੱਲਾਂ ਦੀ ਵਰਖਾ ਕਰਕੇ ਵੱਖ-ਵੱਖ ਪੜਾਵਾਂ ’ਤੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਜਾਵੇਗਾ। ਇਸ ਮੌਕੇ ਗੁਰਤਿੰਦਰ ਪਾਲ ਸਿੰਘ ਭਾਟੀਆ ਐਡੀਸ਼ਨਲ ਮੈਨੇਜਰ, ਜਗਦੀਪ ਸਿੰਘ ਧਾਰੋਵਾਲੀ ਮੈਨੇਜਰ, ਚੇਤਨ ਸਿੰਘ ਜੰਡੂ ਸੁਪਰਵਾਈਜ਼ਰ, ਦਵਿੰਦਰ ਸਿੰਘ ਲਾਲੀ ਬਾਜਵਾ ਮੈਨੇਜਰ, ਰਣਜੀਤ ਸਿੰਘ ਕਲਿਆਣਪੁਰ ਮੈਨੇਜਰ, ਸਤਨਾਮ ਸਿੰਘ ਗੋਸਲ ਮੈਨੇਜਰ, ਮਲਕੀਅਤ ਸਿੰਘ ਹੈਪੀ ਮੈਨੇਜਰ, ਸਿਮਰਤਪਾਲ ਸਿੰਘ ਭਾਟੀਆ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਵਲੋਂ ਦੜੇਵਾਲੀ 66 ਕੇ.ਵੀ. ਗ੍ਰਿਡ ਲਗਾਉਣ ਨੂੰ ਲੈ ਕੇ ਬਿਜਲੀ ਬੋਰਡ ਅਧਿਆਰੀਆਂ ਨਾਲ... ਅਗਲੀ ਖ਼ਬਰ ਵਿਧਾਇਕ ਸ਼ੈਰੀ ਕਲਸੀ ਨੇ ਹੰਸਲੀ ਦੇ ਨਾਲ ਅਤੇ ਸਿੰਬਲ ਚੌਂਕ ਵਿਖੇ ਵਿਰਾਸਤੀ ਅਤੇ ਹਾਈ ਮਾਸਟ ਲਾਇਟਾਂ ਦਾ ਕੀਤਾ ਉਦਘਾਟਨ
Ad Position 24