ਕੰਵਲਪ੍ਰੀਤ ਕਾਕੀ ਦੀ ਅਗਵਾਈ ਵਿਚ ਪਾਰਟੀ ਵਰਕਰਾਂ ਨੇ ਬਿਜਲੀ ਘਰ ਧਰਨਾ ਲਗਾਇਆ
ਧਾਰੀਵਾਲ, 16 ਸਤੰਬਰ (ਸਵਰਨ ਸਿੰਘ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੂਬਾ ਜਨਰਲ ਸਕੱਤਰ ਅਤੇ ਹਲਕਾ ਕਾਦੀਆਂ ਤੋਂ ਮੁੱਖ ਸੇਵਾਦਾਰ ਕੰਵਲਪ੍ਰੀਤ ਸਿੰਘ ਕਾਕੀ ਦੀ ਅਗਵਾਈ ਵਿੱਚ ਬਿਜਲੀ ਕੱਟਾਂ ਵਿਰੁੱਧ ਪਾਵਰਕਾਮ ਸਬ ਡਿਵੀਜ਼ਨ ਦਫਤਰ ਧਾਰੀਵਾਲ ਅੱਗੇ ਹਲਕੇ ਦੇ ਅਕਾਲੀ ਵਰਕਰਾਂ ਵਲੋਂ ਧਰਨਾ ਦਿੱਤਾ ਅਤੇ ਮੰਗ ਕੀਤੀ ਕਿ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਵਿਚ ਤਰੁੰਤ ਸੁਧਾਰ ਕੀਤਾ ਜਾਵੇ ਅਤੇ ਬਿਜਲੀ ਦੀ ਸਪਲਾਈ ਯਕੀਨੀ ਬਣਾਈ ਜਾਵੇ। ਕਿਉਂਕਿ ਝੋਨੇ ਬਰਬਾਦ ਹੋ ਰਹੇ ਹਨ ਅਤੇ ਆਮ ਲੋਕਾਂ ਦਾ ਬੁਰਾ ਹਾਲ ਹੈ।
ਧਾਰੀਵਾਲ, 16 ਸਤੰਬਰ (ਸਵਰਨ ਸਿੰਘ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੂਬਾ ਜਨਰਲ ਸਕੱਤਰ ਅਤੇ ਹਲਕਾ ਕਾਦੀਆਂ ਤੋਂ ਮੁੱਖ ਸੇਵਾਦਾਰ ਕੰਵਲਪ੍ਰੀਤ ਸਿੰਘ ਕਾਕੀ ਦੀ ਅਗਵਾਈ ਵਿੱਚ ਬਿਜਲੀ ਕੱਟਾਂ ਵਿਰੁੱਧ ਪਾਵਰਕਾਮ ਸਬ ਡਿਵੀਜ਼ਨ ਦਫਤਰ ਧਾਰੀਵਾਲ ਅੱਗੇ ਹਲਕੇ ਦੇ ਅਕਾਲੀ ਵਰਕਰਾਂ ਵਲੋਂ ਧਰਨਾ ਦਿੱਤਾ ਅਤੇ ਮੰਗ ਕੀਤੀ ਕਿ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਵਿਚ ਤਰੁੰਤ ਸੁਧਾਰ ਕੀਤਾ ਜਾਵੇ ਅਤੇ ਬਿਜਲੀ ਦੀ ਸਪਲਾਈ ਯਕੀਨੀ ਬਣਾਈ ਜਾਵੇ। ਕਿਉਂਕਿ ਝੋਨੇ ਬਰਬਾਦ ਹੋ ਰਹੇ ਹਨ ਅਤੇ ਆਮ ਲੋਕਾਂ ਦਾ ਬੁਰਾ ਹਾਲ ਹੈ। ਧਰਨੇ ਦੌਰਾਨ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਸੂਬਾ ਜਨਰਲ ਸਕੱਤਰ ਕੰਵਲਪ੍ਰੀਤ ਸਿੰਘ ਕਾਕੀ, ਸੀਨੀਅਰ ਅਕਾਲੀ ਆਗੂ ਬਾਬਾ ਨੱਥਾ ਸਿੰਘ ਸੰਧਵਾਂ, ਸਾਬਕਾ ਚੇਅਰਮੈਨ ਮਨਜੀਤ ਸਿੰਘ ਕੰਗ, ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਕੁਲਬੀਰ ਸਿੰਘ ਰਿਆੜ ਆਦਿ ਬੁਲਾਰਿਆਂ ਨੇ ਪੰਜਾਬ ਦੀ ਮਾਨ ਸਰਕਾਰ ਅਤੇ ਪਾਵਰਕਾਮ ਦੇ ਉੱਚ ਅਧਿਕਾਰੀਆਂ ਦੀ ਸਖਤ ਆਲੋਚਨਾ ਕੀਤੀ ਕਿ ਘੱਟੋ ਘੱਟ ਅੱਠ ਘੰਟੇ ਬਿਜਲੀ ਦੇਣ ਦਾ ਵਾਅਦਾ ਕਰਕੇ ਸਿਰਫ ਦੋ ਦੋ ਘੰਟੇ ਹੀ ਬਿਜਲੀ ਦਿੱਤੀ ਜਾ ਰਹੀ ਹੈ। ਜਿਸ ਕਰਕੇ ਝੋਨੇ ਦੀ ਫਸਲ ਦਾ ਭਾਰੀ ਨੁਕਸਾਨ ਹੋ ਰਿਹਾ ਹੈ। ਖ਼ਪਤਕਾਰਾਂ ਨੂੰ ਖਪਤ ਤੋਂ ਕਿਤੇ ਵਧੇਰੇ ਬਿੱਲ ਆਉਣ ਬਾਰੇ ਵੀ ਸਰਕਾਰ ਅਤੇ ਪਾਵਰਕਾਮ ਦੀ ਨਕਾਮੀ ਸਾਬਿਤ ਹੁੰਦੀ ਹੈ। ਬਲਾਰਿਆਂ ਨੇ ਚਿਤਾਵਨੀ ਦਿੱਤੀ ਕਿ ਅਗਰ ਇੱਕ ਦੋ ਦਿਨ ਤੱਕ ਉਪਰੋਕਤ ਮਸਲਿਆਂ ਦਾ ਸੁਧਾਰ ਨਾ ਹੋਇਆ, ਬਿਜਲੀ ਦੀ ਸਪਲਾਈ ਨਾ ਠੀਕ ਹੋਈ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।