ਹਰਵਿੰਦਰਪਾਲ ਸਿੰਘ ਸ਼ਾਹਬਾਦ ਨੂੰ ਕਾਂਗਰਸ ਪਾਰਟੀ ਨੇ ਬਾਬਾ ਬਕਾਲਾ ਸਾਹਿਬ ਦਾ ਅਬਜ਼ਰਵਰ ਲਗਾਇਆ
ਬਟਾਲਾ, 16 ਸਤੰਬਰ (ਸਤਿੰਦਰ ਸਿੰਘ)-ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਐਸ. ਸੀ ਵਿੰਗ ਦੇ ਉਪ-ਚੇਅਰਮੈਨ ਅਤੇ ਕਾਂਗਰਸ ਪਾਰਟੀ ਕਿਸਾਨ ਵਿੰਗ ਦੇ ਜਨਰਲ ਸਕੱਤਰ ਹਰਵਿੰਦਰਪਾਲ ਸਿੰਘ ਸ਼ਾਹਬਾਦ ਨੂੰ ਕਾਂਗਰਸ ਪਾਰਟੀ ਨੇ ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ ਦਾ ਅਬਜ਼ਰਵਰ ਨਿਯੁਕਤ ਕੀਤਾ ਹੈ।
ਹ
ਹਰਵਿੰਦਰਪਾਲ ਸਿੰਘ ਸ਼ਾਹਬਾਦ
17-09-2026
ਬਟਾਲਾ, 16 ਸਤੰਬਰ (ਸਤਿੰਦਰ ਸਿੰਘ)-ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਐਸ.ਸੀ ਵਿੰਗ ਦੇ ਉਪ-ਚੇਅਰਮੈਨ ਅਤੇ ਕਾਂਗਰਸ ਪਾਰਟੀ ਕਿਸਾਨ ਵਿੰਗ ਦੇ ਜਨਰਲ ਸਕੱਤਰ ਹਰਵਿੰਦਰਪਾਲ ਸਿੰਘ ਸ਼ਾਹਬਾਦ ਨੂੰ ਕਾਂਗਰਸ ਪਾਰਟੀ ਨੇ ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ ਦਾ ਅਬਜ਼ਰਵਰ ਨਿਯੁਕਤ ਕੀਤਾ ਹੈ। ਇਹ ਜਿੰਮੇਵਾਰੀ ਮਿਲਣ ’ਤੇ ਹਰਵਿੰਦਰਪਾਲ ਸਿੰਘ ਸ਼ਾਹਬਾਦ ਨੇ ਆਲ ਇੰਡੀਅਨ ਨੈਸ਼ਨਲ ਐਸਸੀ ਵਿੰਗ ਦੇ ਚੇਅਰਮੈਨ ਸ਼੍ਰੀ ਰਜਿੰਦਰ ਪਾਲ ਗੌਤ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਐਸ.ਸੀ.ਵਿਭਾਗ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਲੱਕੀ ਪੱਖੋਂ ਅਤੇ ਸਮੁੱਚੀ ਕਾਂਗਰਸ ਪਾਰਟੀ ਦੀ ਲੀਡਰਸ਼ਿਪ ਦਾ ਧੰਨਵਾਦ ਕਰਦੇ ਕਿਹਾ ਕਿ ਪਾਰਟੀ ਨੇ ਪਹਿਲਾਂ ਵੀ ਮੇਰੇ ’ਤੇ ਵਿਸ਼ਵਾਸ ਕਰਕੇ ਬੜੀਆਂ ਵੱਡੀਆਂ ਜਿੰਮੇਵਾਰੀਆਂ ਦਿੱਤੀਆਂ ਹਨ ਜਿਨਾਂ ਨੂੰ ਬਹੁਤ ਹੀ ਇਮਾਨਦਾਰੀ ਨਾਲ ਨਿਭਾ ਰਿਹਾ ਹਾਂ ਉਹਨਾਂ ਕਿਹਾ ਕਿ ਪਾਰਟੀ ਨੇ ਮੁੜ ਤੋਂ ਮੇਰੇ ’ਤੇ ਵਿਸ਼ਵਾਸ ਕੀਤਾ ਹੈ। ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਦੇ ਐਸਸੀ ਵਿੰਗ ਨੂੰ ਮਜਬੂਤ ਕਰਨ ਅਤੇ ਵਿਧਾਨ ਸਭਾ ਚੋਣਾਂ ਵਿੱਚ ਹੋਰ ਵੀ ਮਜਬੂਤੀ ਨਾਲ ਪਾਰਟੀ ਨੂੰ ਮਜਬੂਤ ਕਰਨ ਲਈ ਦਿਨ ਰਾਤ ਕੰਮ ਕੀਤਾ ਜਾਵੇਗਾ ਤੇ ਵਰਕਰਾਂ ਨੂੰ ਮਜਬੂਤ ਕਰਨ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ। ਉਹਨਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਦਾ ਸਮਾਂ ਨੇੜੇ ਆ ਚੁੱਕਾ ਹੈ। ਜਿਸ ਕਰਕੇ ਪਾਰਟੀ ਵਰਕਰਾਂ ਨੂੰ ਲਾ ਬੰਦ ਕਰਨ ਲਈ ਮੀਟਿੰਗਾਂ ਦਾ ਸਿਲਸਿਲਾ ਜਿੱਥੇ ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਵਿੱਚ ਤੇਜ਼ ਕੀਤਾ ਹੋਇਆ ਹੈ ਉੱਥੇ ਨਾਲ ਹੀ ਬਾਬਾ ਬਕਾਲਾ ਸਾਹਿਬ ਹਲਕੇ ਵਿੱਚ ਐਸ.ਸੀ. ਵਿੰਗ ਨੂੰ ਮਜਬੂਤ ਕਰਨ ਲਈ ਦਿਨ ਰਾਤ ਕੰਮ ਕੀਤਾ ਜਾਵੇਗਾਤਾਂ ਜੋ ਕਾਂਗਰਸ ਪਾਰਟੀ ਵੱਡੀ ਲੀਡ ਨਾਲ ਜਿੱਤ ਕੇ ਪੰਜਾਬ ਵਿਚ ਸਰਕਾਰ ਬਣਾ ਸਕੇ ।