ਦੀ ਰੈਵਨਿਊ ਪਟਵਾਰ ਯੂਨੀਅਨ ਨੇ ਤਹਿਸੀਲ ਪੱਧਰੀ ਦਿੱਤਾ ਧਰਨਾ
ਗੁਰਦਾਸਪੁਰ, 16 ਸਤੰਬਰ (ਅਸ਼ੋਕ ਸ਼ਰਮਾ)- ਦੀ ਰੈਵੀਨਿਊ ਪਟਵਾਰ ਯੂਨੀਅਨ ਦੇ ਸੱਦੇ ’ਤੇ ਪਟਵਾਰੀਆਂ ਵਲੋਂ ਗੁਰਦਾਸਪੁਰ ਵਿਖੇ ਤਹਿਸੀਲ ਪ੍ਰਧਾਨ ਮਨਜੀਤ ਸਿੰਘ ਦੀ ਅਗਵਾਈ ਹੇਠ ਧਰਨਾ ਦਿੱਤਾ ਗਿਆ। ਇਸ ਮੌਕੇ ਪਟਵਾਰੀਆਂ ਨੇ ਸਰਕਾਰ ਵਲੋਂ ਅਪਣਾਈ ਜਾ ਰਹੀ ਟਾਲ ਮਟੋਲ ਦੀ ਨੀਤੀ ਦੀ ਜੰਮ ਕੇ ਨਿਖੇਧੀ ਕੀਤੀ।
ਗੁਰਦਾਸਪੁਰ, 16 ਸਤੰਬਰ (ਅਸ਼ੋਕ ਸ਼ਰਮਾ)- ਦੀ ਰੈਵੀਨਿਊ ਪਟਵਾਰ ਯੂਨੀਅਨ ਦੇ ਸੱਦੇ ’ਤੇ ਪਟਵਾਰੀਆਂ ਵਲੋਂ ਗੁਰਦਾਸਪੁਰ ਵਿਖੇ ਤਹਿਸੀਲ ਪ੍ਰਧਾਨ ਮਨਜੀਤ ਸਿੰਘ ਦੀ ਅਗਵਾਈ ਹੇਠ ਧਰਨਾ ਦਿੱਤਾ ਗਿਆ। ਇਸ ਮੌਕੇ ਪਟਵਾਰੀਆਂ ਨੇ ਸਰਕਾਰ ਵਲੋਂ ਅਪਣਾਈ ਜਾ ਰਹੀ ਟਾਲ ਮਟੋਲ ਦੀ ਨੀਤੀ ਦੀ ਜੰਮ ਕੇ ਨਿਖੇਧੀ ਕੀਤੀ। ਉਨ੍ਹਾਂ ਸਰਕਾਰ ’ਤੇ ਰੋਸ ਪ੍ਰਗਟ ਕਰਦਿਆਂ ਚਿਤਾਵਨੀ ਦਿੱਤੀ ਕਿ ਜੇਕਰ ਸਮਾਂ ਰਹਿੰਦੇ ਮੰਗਾਂ ਦਾ ਹੱਲ ਨਾ ਕੀਤਾ ਤਾਂ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਉਨ੍ਹਾਂ ਨੇ ਮੰਗ ਕਰਦਿਆਂ 17-7-20 ਤੋਂ ਬਾਅਦ ਨਵੇਂ ਭਰਤੀ ਪਟਵਾਰੀਆਂ ਦੀ ਤਨਖਾਹ 19,900 ਤੋਂ ਵਧਾ ਕੇ ਹਰਿਆਣੇ ਦੀ ਤਰਜ ’ਤੇ 32100 ਕਰਨ , ਨਵੇਂ ਭਰਤੀ ਪਟਵਾਰੀਆਂ ਉੱਪਰ ਬਰਾਬਰ ਕੰਮ ਬਰਾਬਰ ਤਨਖਾਹ ਦਾ ਸਿਧਾਂਤ ਲਾਗੂ ਕਰਨ, ਬਕਾਇਆ ਡੀ. ਏ. ਆਦਿ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਮੁਲਾਜ਼ਮ ਜਥੇਬੰਦੀਆਂ ਵਲੋਂ ਜੋ ਸੰਘਰਸ਼ ਦੀ ਕਾਲ ਆਵੇਗੀ, ਉਸ ਦਾ ਪੂਰਨ ਸਮਰਥਨ ਕੀਤਾ ਜਾਵੇਗਾ। ਇਸ ਮੌਕੇ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਕਾਕਾ ਸਿੰਘ, ਹਰਸਿਮਰਨਜੀਤ ਸਿੰਘ, ਨੁਮਾਇੰਦਾ ਪੰਜਾਬ ਦਵਿੰਦਰ ਸਿੰਘ, ਜ਼ਿਲ੍ਹਾ ਜਨਰਲ ਸਕੱਤਰ ਸਤਬੀਰ ਸਿੰਘ, ਤਹਿਸੀਲ ਜਨਰਲ ਸਕੱਤਰ ਜੰਗ ਬਹਾਦਰ ਸਿੰਘ, ਤਹਿਸੀਲ ਖਜਾਨਚੀ ਹਰਸ਼ ਵਿਰਦੀ, ਰਿਟਾਇਰਡ ਕਾਨੂੰਗੋ ਸੁਰਜੀਤ ਸਿੰਘ ਸੈਣੀ, ਅਸ਼ਵਨੀ ਸ਼ਰਮਾ, ਪਟਵਾਰੀ ਵਰਿਆਮ ਸਿੰਘ, ਸੰਦੀਪ ਸਿੰਘ, ਹਰਮਿਲਾਪ ਸਿੰਘ ਅਤੇ ਹੋਰ ਪਟਵਾਰੀ ਹਾਜ਼ਰ ਸਨ।