ਸੁਖਜਿੰਦਰ ਮੈਮੋਰੀਅਲ ਸਕੂਲ ਦੇ ਵਿਦਿਆਥੀਆਂ ਨੇ ਕਰਾਟੇ ਚੈਂਪੀਅਨਸ਼ਿਪ ’ਚ ਜਿੱਤਿਆ ਸੋਨ ਤਗ਼ਮਾ
ਗੁਰਦਾਸਪੁਰ, 16 ਸਤੰਬਰ (ਚੱਕਰਾਜਾ)- ਜ਼ੋਨਲ ਪੱਧਰ ਦੇ ਕਰਾਟੇ ਮੁਕਾਬਲਿਆਂ ਵਿਚ ਸੁਖਜਿੰਦਰ ਮੈਮੋਰੀਅਲ ਪਬਲਿਕ ਸਕੂਲ ਬੱਬਰੀ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ। ਸਕੂਲ ਦੇ ਪ੍ਰਿੰਸੀਪਲ ਜਤਿੰਦਰ ਸ਼ਰਮਾ ਨੇ ਦੱਸਿਆ ਕਿ ਸਕੂਲ ਦੇ ਵਿਦਿਆਰਥੀ ਜੈਦੀਪ ਸਿੰਘ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਅੰਡਰ-17 ਵਰਗ ਵਿਚ ਪਹਿਲੀ ਪੁਜ਼ੀਸ਼ਨ ਹਾਸਲ ਕੀਤੀ।
ਕ
ਕਰਾਟੇ ਮੁਕਾਬਲੇ ਵਿਚੋਂ ਜੇਤੂ ਖਿਡਾਰੀ ਜੈਦੀਪ ਸਿੰਘ ਤੇ ਜਸਦੀਪ ਸਿੰਘ।
17-09-2026
ਗੁਰਦਾਸਪੁਰ, 16 ਸਤੰਬਰ (ਚੱਕਰਾਜਾ)- ਜ਼ੋਨਲ ਪੱਧਰ ਦੇ ਕਰਾਟੇ ਮੁਕਾਬਲਿਆਂ ਵਿਚ ਸੁਖਜਿੰਦਰ ਮੈਮੋਰੀਅਲ ਪਬਲਿਕ ਸਕੂਲ ਬੱਬਰੀ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ। ਸਕੂਲ ਦੇ ਪ੍ਰਿੰਸੀਪਲ ਜਤਿੰਦਰ ਸ਼ਰਮਾ ਨੇ ਦੱਸਿਆ ਕਿ ਸਕੂਲ ਦੇ ਵਿਦਿਆਰਥੀ ਜੈਦੀਪ ਸਿੰਘ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਅੰਡਰ-17 ਵਰਗ ਵਿਚ ਪਹਿਲੀ ਪੁਜ਼ੀਸ਼ਨ ਹਾਸਲ ਕੀਤੀ। ਇਸੇ ਤਰ੍ਹਾਂ ਜਸਦੀਪ ਸਿੰਘ ਨੇ ਵੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਸਕੂਲ ਦੇ ਦੋਵੇਂ ਵਿਦਿਆਰਥੀਆਂ ਨੇ ਆਪਣੀ ਮਿਹਨਤ ਤੇ ਖੇਡ ਪ੍ਰਤੀ ਸਮਰਪਣ ਨਾਲ ਇਹ ਸਾਬਤ ਕੀਤਾ ਕਿ ਜੇਕਰ ਵਿਦਿਆਰਥੀਆਂ ਨੂੰ ਸਹੀ ਮਾਰਗ ਦਰਸ਼ਨ ਅਤੇ ਮਿਹਨਤ ਦਾ ਮੌਕਾ ਮਿਲੇ ਤਾਂ ਉਹ ਕਿਸੇ ਵੀ ਖੇਤਰ ਵਿਚ ਸ਼ਾਨਦਾਰ ਪ੍ਰਾਪਤੀਆਂ ਕਰ ਸਕਦੇ ਹਨ। ਚੇਅਰਪਰਸਨ ਦਲਜੀਤ ਕੌਰ ਨੇ ਇਸ ਸ਼ਾਨਦਾਰ ਪ੍ਰਾਪਤੀ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਸਕੂਲ ਵਲੋਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਆਪਣੀ ਪ੍ਰਤਿਭਾ ਨਿਖਾਰਨ ਲਈ ਲੋੜੀਂਦੇ ਮੌਕੇ ਤੇ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਐਮ. ਜੀ. ਜੈਦੀਪ ਸਿੰਘ ਨੇ ਕਿਹਾ ਕਿ ਜੈਦੀਪ ਸਿੰਘ ਤੇ ਜਸਦੀਪ ਸਿੰਘ ਦੀ ਇਹ ਜਿੱਤ ਉਸ ਦੀ ਲਗਨ, ਨਿਰੰਤਰ ਅਭਿਆਸ ਅਤੇ ਮਿਹਨਤ ਦਾ ਨਤੀਜਾ ਹੈ। ਪ੍ਰਿੰਸੀਪਲ ਜਤਿੰਦਰ ਸ਼ਰਮਾ ਨੇ ਕਿਹਾ ਕਿ ਸਕੂਲ ਲਈ ਮਾਣ ਵਾਲਾ ਪਲ ਹੈ ਕਿ ਵਿਦਿਆਰਥੀਆਂ ਨੇ ਜ਼ੋਨਲ ਪੱਧਰ ’ਤੇ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਸਕੂਲ ਪਰਿਵਾਰ ਨੇ ਆਸ ਪ੍ਰਗਟ ਕੀਤੀ ਕਿ ਵਿਦਿਆਰਥੀ ਆਉਣ ਵਾਲੇ ਸਮੇਂ ਵਿਚ ਵੀ ਆਪਣੀ ਮਿਹਨਤ ਜਾਰੀ ਰੱਖਦਿਆਂ ਉੱਚ ਪੱਧਰੀ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਆਪਣੇ ਮਾਪਿਆਂ, ਸਕੂਲ ਤੇ ਜ਼ਿਲ੍ਹੇ ਦਾ ਨਾਂਅ ਰੌਸ਼ਨ ਕਰਨਗੇ।