17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਬਿਜਲੀ ਸੰਕਟ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਬ) ਨੇ ਪਾਵਰਕਾਮ ਦਫ਼ਤਰ ਸਾਹਮਣੇ ਦਿੱਤਾ ਧਰਨਾ

ਦੀਨਾਨਗਰ, 16 ਸਤੰਬਰ (ਸੋਢੀ/ਘੁੰਮਣ/ਸ਼ਰਮਾ)- ਸ਼੍ਰੋਮਣੀ ਅਕਾਲੀ ਦਲ ਬਾਦਲ ਵਿਧਾਨ ਸਭਾ ਹਲਕਾ ਦੀਨਾਨਗਰ ਦੇ ਆਗੂਆਂ ਵਲੋਂ ਹਲਕਾ ਇੰਚਾਰਜ ਕਮਲਜੀਤ ਚਾਵਲਾ ਦੀ ਪ੍ਰਧਾਨਗੀ ਵਿਚ ਸਬ ਡਵੀਜ਼ਨ ਦੀਨਾਨਗਰ ਦੇ ਦਫ਼ਤਰ ਵਿਖੇ ਪੰਜਾਬ ਵਿਚ ਬਿਜਲੀ ਦੇ ਕੱਟਾਂ ਨੂੰ ਲੈ ਕੇ ਰੋਸ ਧਰਨਾ ਦਿੱਤਾ ਗਿਆ। ਇਸ ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਹਲਕਾ ਇੰਚਾਰਜ ਕਮਲਜੀਤ ਚਾਵਲਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਵਿਚ ਪੂਰੀ ਤਰ੍ਹਾਂ ਨਾਕਾਮ ਸਾਬਿਤ ਹੋਈ ਹੈ।

Ad Position 21
No active advertisement
ਦੀਨਾਨਗਰ ਬਿਜਲੀ ਬੋਰਡ ਦਫ਼ਤਰ ਸਾਹਮਣੇ ਰੋਸ ਧਰਨੇ ’ਤੇ ਬੈਠੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦੇ ਹੋਏ। ਤਸਵੀਰ: ਸੋਢੀ 17-09-2026
ਦੀਨਾਨਗਰ, 16 ਸਤੰਬਰ (ਸੋਢੀ/ਘੁੰਮਣ/ਸ਼ਰਮਾ)- ਸ਼੍ਰੋਮਣੀ ਅਕਾਲੀ ਦਲ ਬਾਦਲ ਵਿਧਾਨ ਸਭਾ ਹਲਕਾ ਦੀਨਾਨਗਰ ਦੇ ਆਗੂਆਂ ਵਲੋਂ ਹਲਕਾ ਇੰਚਾਰਜ ਕਮਲਜੀਤ ਚਾਵਲਾ ਦੀ ਪ੍ਰਧਾਨਗੀ ਵਿਚ ਸਬ ਡਵੀਜ਼ਨ ਦੀਨਾਨਗਰ ਦੇ ਦਫ਼ਤਰ ਵਿਖੇ ਪੰਜਾਬ ਵਿਚ ਬਿਜਲੀ ਦੇ ਕੱਟਾਂ ਨੂੰ ਲੈ ਕੇ ਰੋਸ ਧਰਨਾ ਦਿੱਤਾ ਗਿਆ। ਇਸ ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਹਲਕਾ ਇੰਚਾਰਜ ਕਮਲਜੀਤ ਚਾਵਲਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਵਿਚ ਪੂਰੀ ਤਰ੍ਹਾਂ ਨਾਕਾਮ ਸਾਬਿਤ ਹੋਈ ਹੈ। ਆਮ ਆਦਮੀ ਪਾਰਟੀ ਨੇ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਸੱਤਾ ਹਾਸਲ ਕੀਤੀ । ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਬਿਜਲੀ ਦੇ ਕੱਟਾਂ ਤੋਂ ਬਹੁਤ ਪ੍ਰੇਸ਼ਾਨ ਹਨ ਤੇ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਦੀ ਇਸ ਸਮੱਸਿਆ ਨੂੰ ਹੱਲ ਕਰਨ ਲਈ ਕੋਈ ਯਤਨ ਨਹੀਂ ਕਰ ਰਹੀ। ਬਿਜਲੀ ਕੱਟਾਂ ਕਾਰਨ ਜਿੱਥੇ ਉਦਯੋਗਪਤੀਆਂ ਨੂੰ ਭਾਰੀ ਨੁਕਸਾਨ ਹੋ ਰਿਹਾ ਹੈ, ਉੱਥੇ ਖੇਤੀਬਾੜੀ ਉਦਯੋਗ ਨੂੰ ਵੀ ਢਾਹ ਲੱਗ ਰਹੀ। ਉਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸਰਕਾਰ ਸਮੇਂ ਸੂਬੇ ਵਿਚ ਬਿਜਲੀ ਸਪਲਾਈ ਨੂੰ ਵਧੀਆ ਢੰਗ ਨਾਲ ਚਲਾਉਣ ਲਈ ਕਈ ਨਵੇਂ ਪ੍ਰੋਜੈਕਟ ਤਿਆਰ ਕੀਤੇ ਗਏ ਸਨ ਤੇ ਲੋਕ ਅੱਜ ਵੀ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਲ ਦੌਰਾਨ ਹੋਏ ਵਿਕਾਸ ਕਾਰਜਾਂ ਨੂੰ ਯਾਦ ਕਰਦੇ ਹਨ। ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਸਰਪੰਚ ਦਲਬੀਰ ਸਿੰਘ, ਸ਼੍ਰੋਮਣੀ ਅਕਾਲੀ ਦਲ ਦੀ ਜਨਰਲ ਕੌਂਸਲ ਦੇ ਮੈਂਬਰ ਜਸਵਿੰਦਰ ਸਿੰਘ ਬਹਿਰਾਮਪੁਰ ਤੇ ਪ੍ਰਵੀਨ ਚੌਧਰੀ ਨੇ ਕਿਹਾ ਕਿ ਬਿਜਲੀ ਕੱਟਾਂ ਕਾਰਨ ਸੂਬੇ ਦੇ ਲੋਕਾਂ ਵਿਚ ਭਾਰੀ ਨਿਰਾਸ਼ਾ ਪਾਈ ਜਾ ਰਹੀ ਹੈ। ਉਨ੍ਹਾਂ ਕਿਹਾ ਸੂਬੇ ਵਿਚ ਇਸ ਵੇਲੇ ਸ਼੍ਰੋਮਣੀ ਅਕਾਲੀ ਦਲ ਦੇ ਪੱਖ ਵਿਚ ਲਹਿਰ ਚੱਲ ਰਹੀ ਹੈ। ਜਦੋਂ ਕਿ ਆਉਣ ਵਾਲੀ ਸਰਕਾਰ ਸ਼੍ਰੋਮਣੀ ਅਕਾਲੀ ਦਲ ਦੀ ਹੀ ਬਣੇਗੀ ਤੇ ਸਰਕਾਰ ਬਣਨ ’ਤੇ ਲੋਕਾਂ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ। ਇਸ ਮੌਕੇ ਜਨਰਲ ਕੌਂਸਲ ਦੇ ਮੈਂਬਰ ਹਰਚਰਨ ਸਿੰਘ ਮਗਰਮੂਦੀਆਂ, ਬਲਦੇਵ ਸਿੰਘ ਤਾਜਪੁਰ, ਕੁਲਵਿੰਦਰ ਸਿੰਘ ਚਿੱਟੀ, ਕੁਲਵੰਤ ਸਿੰਘ ਡੁਗਰੀ, ਬਲਦੇਵ ਸਿੰਘ ਤਲਵੰਡੀ, ਗੋਪੀ ਤਲਵੰਡੀ, ਲਵ ਕੁਮਾਰ, ਸ਼ਰਨਜਤ ਸਿੰਘ, ਵਿਨੇ ਭਰਿਆਲ, ਸਰਬਜੀਤ ਸਿੰਘ ਲਾਲੀਆ, ਲਵਲੀ ਮਹਾਜਨ, ਲਖਵਿੰਦਰ ਸਿੰਘ, ਸਰਕਲ ਪ੍ਰਧਾਨ ਭੁਪਿੰਦਰ ਸਿੰਘ ਜਕੜੀਆ, ਸਰਦੂਲਪਾਲ ਬਾਊਪੁਰ, ਸਾਹਿਲ ਮਹਾਜਨ, ਬਲਕਾਰ ਸਿੰਘ ਬਿੱਟੂ, ਹੈਪੀ ਪਹਿਲਵਾਨ, ਰਘਬੀਰ ਸਿੰਘ ਬੀਰਾ, ਮਹਿੰਦਰ ਸਿੰਘ, ਸਰਬਜੀਤ ਸਿੰਘ, ਕਰਮਜੀਤ ਸਿੰਘ, ਕੁਲਦੀਪ ਸਿੰਘ, ਜਗੀਰ ਸਿੰਘ, ਅਰਜੁਨ ਸਿੰਘ ਕੱਤੋਵਾਲ ਤੇ ਜਸਬੀਰ ਸਿੰਘ ਮੁੰਨਾਵਾਲੀ ਵੀ ਹਾਜਰ ਸਨ।
Ad Position 22
No active advertisement
ਪਿਛਲੀ ਖ਼ਬਰ ਤੇਜ਼ ਹਨੇਰੀ ਨਾਲ ਖੇਤਾਂ ’ਚ ਵਿਛੀ ਝੋਨੇ ਤੇ ਕਮਾਦ ਦੀ ਫ਼ਸਲ, ਝਾੜ ’ਤੇ ਪਵੇਗਾ ਮਾੜਾ ਅਸਰ ਅਗਲੀ ਖ਼ਬਰ ਸੁਖਜਿੰਦਰ ਮੈਮੋਰੀਅਲ ਸਕੂਲ ਦੇ ਵਿਦਿਆਥੀਆਂ ਨੇ ਕਰਾਟੇ ਚੈਂਪੀਅਨਸ਼ਿਪ ’ਚ ਜਿੱਤਿਆ ਸੋਨ ਤਗ਼ਮਾ
Ad Position 24