17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਹੈਰੋਇਨ ਸਮੇਤ ਦੋ ਕਾਬੂ

ਪਠਾਨਕੋਟ, 16 ਸਤੰਬਰ (ਵਿਨੋਦ)- ਯੁੱਧ ਨਸ਼ੇ ਵਿਰੁੱਧ ਮੁਹਿਮ ਤਹਿਤ ਪਠਾਨਕੋਟ ਪੁਲਿਸ ਵਲੋਂ 60 ਗ੍ਰਾਮ ਹੈਰੋਇਨ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ । ਥਾਣਾ ਡਵੀਜ਼ਨ ਨੰਬਰ ਇਕ ਪਠਾਨਕੋਟ ਦੇ ਏ.

Ad Position 21
No active advertisement
ਅਜੀਤ ਡੈਸਕ 17-09-2026
ਪਠਾਨਕੋਟ, 16 ਸਤੰਬਰ (ਵਿਨੋਦ)- ਯੁੱਧ ਨਸ਼ੇ ਵਿਰੁੱਧ ਮੁਹਿਮ ਤਹਿਤ ਪਠਾਨਕੋਟ ਪੁਲਿਸ ਵਲੋਂ 60 ਗ੍ਰਾਮ ਹੈਰੋਇਨ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ । ਥਾਣਾ ਡਵੀਜ਼ਨ ਨੰਬਰ ਇਕ ਪਠਾਨਕੋਟ ਦੇ ਏ. ਐਸ. ਆਈ. ਬਿਮਲ ਕੁਮਾਰ ਆਪਣੀ ਪੁਲਿਸ ਪਾਰਟੀ ਨਾਲ ਨੇਚਰ ਪਾਰਕ ਦੇ ਨੇੜੇ ਨਾਕਾ ਲਗਾ ਕੇ ਭੈੜੇ ਅਨਸਰਾਂ ਦੀ ਤਲਾਸ਼ ਵਿਚ ਬੈਠੇ ਸਨ ਕਿ ਇਕ ਇਨੋਵਾ ਗੱਡੀ ਨੂੰ ਜਦੋਂ ਰੁਕਣ ਦਾ ਇਸ਼ਾਰਾ ਦਿੱਤਾ ਤਾਂ ਉਹ ਨਹੀਂ ਰੁਕੀ ਤੇ ਪੁਲਿਸ ਨੇ ਕਰਮਚਾਰੀਆਂ ਦੀ ਮਦਦ ਨਾਲ ਗੱਡੀ ਨੂੰ ਕਾਬੂ ਕੀਤਾ ਗਿਆ, ਜਿਸ ਵਿਚ ਦੋ ਨੌਜਵਾਨ ਬੈਠੇ ਸਨ ਜਿਨ੍ਹਾਂ ਦੀ ਤਲਾਸ਼ੀ ਦੌਰਾਨ 60 ਗ੍ਰਾਮ ਹੈਰੋਇਨ ਅਤੇ 3700 ਡਰੱਗ ਮਨੀ ਬਰਾਮਦ ਕੀਤੀ ਗਈ । ਦੋਸ਼ੀਆਂ ਦੀ ਪਹਿਚਾਣ ਮੁਨੀਸ਼ ਪਠਾਨੀਆ ਪੁੱਤਰ ਮਨੋਹਰ ਲਾਲ ਵਾਸੀ ਮਕੜੋਲੀ ਜ਼ਿਲ੍ਹਾ ਕਾਂਗੜਾ ਹਿਮਾਚਲ ਪ੍ਰਦੇਸ਼ ਅਤੇ ਦੀਪਕ ਉਰਫ ਦੀਪੂ ਪੁੱਤਰ ਤਰਲੋਕ ਨਾਥ ਵਾਸੀ ਸਨੂਹ ਜ਼ਿਲ੍ਹਾ ਕਾਂਗੜਾ ਹਿਮਾਚਲ ਪ੍ਰਦੇਸ਼ ਦੇ ਰੂਪ ਵਿਚ ਹੋਈ ਹੈ, ਜਿਨ੍ਹਾਂ ਦੇ ਖਿਲਾਫ਼ ਥਾਣਾ ਡਵੀਜ਼ਨ ਨੰਬਰ ਇਕ ਵਿਚ ਐਨ. ਡੀ. ਪੀ. ਸੀ. ਐਕਟ ਤਹਿਤ ਮਾਮਲਾ ਦਰਜ ਕਰਕੇ ਅੱਗੇ ਦੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।
Ad Position 22
No active advertisement
ਪਿਛਲੀ ਖ਼ਬਰ ਮੁਫ਼ਤ ਕਾਨੂੰਨੀ ਸਹਾਇਤਾ ਸੰਬੰਧੀ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਲੋੜਵੰਦ ਬੱਚਿਆਂ ਦੀ ਸਹਾਇਤਾ ਲਈ ਲਾਇਨਜ਼ ਕਲੱਬ ਨੇ ਭੇਟ ਕੀਤੀਆਂ ਕਾਪੀਆਂ
Ad Position 24