16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਬਿਜਲੀ ਕੱਟਾਂ ਦੇ ਵਿਰੋਧ ’ਚ ਅਕਾਲੀ ਦਲ (ਬ) ਵਲੋਂ ਰੋਸ ਧਰਨਾ

ਪਠਾਨਕੋਟ, 16 ਸਤੰਬਰ, (ਸੰਧੂ/ਸੁਮਿਤ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋਂ ਲਗਾਏ ਜਾ ਰਹੇ ਭਾਰੀ ਬਿਜਲੀ ਕੱਟਾਂ ਦੇ ਵਿਰੋਧ ’ਚ ਵਿਧਾਨ ਸਭਾ ਹਲਕਾ ਪਠਾਨਕੋਟ ਵਿਖੇ ਜ਼ਿਲ੍ਹਾ ਪ੍ਰਧਾਨ ਤੇ ਹਲਕਾ ਇੰਚਾਰਜ ਸੁਰਿੰਦਰ ਸਿੰਘ ਕੰਵਰ ਮਿੰਟੂ ਦੀ ਅਗਵਾਈ ਹੇਠ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ । ਇਸ ਮੌਕੇ ਪਾਰਟੀ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ, ਅਹੁਦੇਦਾਰਾਂ ਤੇ ਵੱਡੀ ਗਿਣਤੀ ’ਚ ਵਰਕਰਾਂ ਨੇ ਸ਼ਮੂਲੀਅਤ ਕੀਤੀ ।

Ad Position 21
repet_subhas-goyals [Copy P29]
ਅਜੀਤ ਡੈਸਕ 17-09-2026
ਪਠਾਨਕੋਟ, 16 ਸਤੰਬਰ, (ਸੰਧੂ/ਸੁਮਿਤ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋਂ ਲਗਾਏ ਜਾ ਰਹੇ ਭਾਰੀ ਬਿਜਲੀ ਕੱਟਾਂ ਦੇ ਵਿਰੋਧ ’ਚ ਵਿਧਾਨ ਸਭਾ ਹਲਕਾ ਪਠਾਨਕੋਟ ਵਿਖੇ ਜ਼ਿਲ੍ਹਾ ਪ੍ਰਧਾਨ ਤੇ ਹਲਕਾ ਇੰਚਾਰਜ ਸੁਰਿੰਦਰ ਸਿੰਘ ਕੰਵਰ ਮਿੰਟੂ ਦੀ ਅਗਵਾਈ ਹੇਠ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ । ਇਸ ਮੌਕੇ ਪਾਰਟੀ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ, ਅਹੁਦੇਦਾਰਾਂ ਤੇ ਵੱਡੀ ਗਿਣਤੀ ’ਚ ਵਰਕਰਾਂ ਨੇ ਸ਼ਮੂਲੀਅਤ ਕੀਤੀ । ਧਰਨੇ ਦੌਰਾਨ ਆਗੂਆਂ ਤੇ ਵਰਕਰਾਂ ਵਲੋਂ ਪੰਜਾਬ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ ਅਤੇ ਸਰਕਾਰ ਦਾ ਪੁਤਲਾ ਫੂਕ ਕੇ ਰੋਸ ਪ੍ਰਗਟਾਇਆ ਗਿਆ । ਆਗੂਆਂ ਕਿਹਾ ਕਿ ਬਿਜਲੀ ਦੇ ਲੰਮੇ ਕੱਟਾਂ ਕਾਰਨ ਆਮ ਲੋਕਾਂ, ਕਿਸਾਨਾਂ, ਵਪਾਰੀਆਂ ਤੇ ਉਦਯੋਗ ਨਾਲ ਜੁੜੇ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਲੋਕਾਂ ਦੀਆਂ ਸਮੱਸਿਆਵਾਂ ਨੂੰ ਮੁੱਖ ਰੱਖਦਿਆਂ ਬਿਜਲੀ ਦੀ ਸਪਲਾਈ ਤੁਰੰਤ ਸੁਚਾਰੂ ਬਣਾਈ ਜਾਵੇ । ਇਸ ਮੌਕੇ ਜਨਰਲ ਸਕੱਤਰ ਪੰਜਾਬ ਅਸ਼ੋਕ ਸ਼ਰਮਾ, ਮੈਂਬਰ ਪੀ.ਏ.ਸੀ. ਪੰਜਾਬ ਹਰਪ੍ਰੀਤ ਸਿੰਘ ਰਾਜਾ, ਜ਼ਿਲ੍ਹਾ ਪ੍ਰਧਾਨ ਯੂਥ ਅਕਾਲੀ ਦਲ ਗੁਰਪ੍ਰੀਤ ਸਿੰਘ ਗੁਰੂ, ਸਕੱਤਰ ਜਨਰਲ ਪ੍ਰੀਤਮ ਸਿੰਘ, ਜਨਰਲ ਸਕੱਤਰ ਗੁਰਨਾਮ ਸਿੰਘ, ਜ਼ਿਲ੍ਹਾ ਪ੍ਰਧਾਨ ਟਰਾਂਸਪੋਰਟ ਵਿੰਗ ਬਲਵਿੰਦਰ ਸਿੰਘ ਖਾਲਸਾ, ਜਥੇਦਾਰ ਮੋਹਨ ਸਿੰਘ, ਬੀ.ਸੀ. ਵਿੰਗ ਪ੍ਰਧਾਨ ਦਿਹਾਤੀ ਹਰੀਸ਼ ਹੈਪੂ, ਬੀ.ਸੀ. ਵਿੰਗ ਪ੍ਰਧਾਨ ਸ਼ਹਿਰੀ ਸੌਰਵ ਮਹਿਰਾ, ਯੂਥ ਅਕਾਲੀ ਦਲ ਦੇ ਜਨਰਲ ਸਕੱਤਰ ਵਿਕਰਮਜੀਤ ਸਿੰਘ ਚੌਧਰੀ, ਅਨਹਦ ਪਰਭਾਕਰ, ਐਸ.ਓ.ਆਈ. ਜ਼ਿਲ੍ਹਾ ਪ੍ਰਧਾਨ ਗੁਰਦੁਆਰਾ ਨੌਸ਼ਹਿਰਾ ਨਲਬੰਦਾ ਸੁਖਦੇਵ ਸਿੰਘ, ਰਣਜੀਤ ਸਿੰਘ, ਜਥੇਦਾਰ ਬਲਕਾਰ ਸਿੰਘ ਰੰਧਾਵਾ, ਦੇਸਾ ਸਿੰਘ, ਵਿਵੇਕ ਮਹਾਜਨ, ਜੋਗੇਸ਼ ਮਹਾਜਨ ਅਤੇ ਜਥੇਦਾਰ ਪ੍ਰਤਾਪ ਸਿੰਘ ਸਮੇਤ ਹੋਰ ਆਗੂ ਤੇ ਵਰਕਰ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਵਧੀਕ ਡਿਪਟੀ ਕਮਿਸ਼ਨਰ ਨੇ ਕੀਤੀ ਵੱਖ-ਵੱਖ ਯੋਜਨਾਵਾਂ ਅਤੇ ਸੀ.ਐਮ. ਵਿੰਡੋ ਮਾਮਲਿਆਂ ਦੀ ਸਮੀਖਿਆ ਅਗਲੀ ਖ਼ਬਰ ਪਟਵਾਰੀਆਂ ਨੇ ਸਰਕਾਰ ਵਿਰੁੱਧ ਤਹਿਸੀਲ ਪੱਧਰੀ ਕੀਤਾ ਰੋਸ ਪ੍ਰਦਰਸ਼ਨ
Ad Position 24