ਜ਼ਿਲ੍ਹਾ ਪੱਧਰੀ ਕ੍ਰਿਕਟ ਟੂਰਨਾਮੈਂਟ ’ਚ ਦੂਜੇ ਸਥਾਨ ֹ’ ਤੇ ਰਿਹਾ ਦੂਨ ਇੰਟਰਨੈਸ਼ਨਲ ਸਕੂਲ
ਗੁਰਦਾਸਪੁਰ, 18 ਸਤੰਬਰ (ਚੱਕਰਾਜਾ)-ਦੂਨ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਕ੍ਰਿਕਟ ਟੂਰਨਾਮੈਂਟ (ਅੰਡਰ-17) ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਇਹ ਟੂਰਨਾਮੈਂਟ 11 ਸਤੰਬਰ ਨੂੰ ਬਟਾਲਾ ਵਿਖੇ ਕਰਵਾਇਆ ਗਿਆ।
ਗੁਰਦਾਸਪੁਰ, 18 ਸਤੰਬਰ (ਚੱਕਰਾਜਾ)-ਦੂਨ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਕ੍ਰਿਕਟ ਟੂਰਨਾਮੈਂਟ (ਅੰਡਰ-17) ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਇਹ ਟੂਰਨਾਮੈਂਟ 11 ਸਤੰਬਰ ਨੂੰ ਬਟਾਲਾ ਵਿਖੇ ਕਰਵਾਇਆ ਗਿਆ। ਇਸ ਉਪਲਬਧੀ ’ਚ ਅਰਮਾਨ ਬਹਿਰੀ, ਗਗਨਪ੍ਰੀਤ ਸਿੰਘ, ਆਦਿਤਿਆ ਤੇ ਨਵਰੂਪ ਸਿੰਘ ਨੇ ਆਪਣੀ ਖੇਡ ਪ੍ਰਤਿਭਾ, ਮਿਹਨਤ ਤੇ ਟੀਮ ਭਾਵਨਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੌਕੇ ਸਕੂਲ ਲਈ ਹੋਰ ਮਾਣ ਵਾਲੀ ਗੱਲ ਇਹ ਰਹੀ ਕਿ ਗਗਨਪ੍ਰੀਤ ਸਿੰਘ ਦੀ ਸਟੇਟ ਕ੍ਰਿਕਟ ਟੀਮ ਲਈ ਚੋਣ ਹੋਈ। ਸਕੂਲ ਦੇ ਡਾਇਰੈਕਟਰ ਗਗਨਦੀਪ ਸਿੰਘ ਤੇ ਪ੍ਰਿੰਸੀਪਲ ਊਸ਼ਾ ਸ਼ਰਮਾ ਨੇ ਵਿਦਿਆਰਥੀਆਂ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ। ਉਨ੍ਹਾਂ ਨੇ ਗਗਨਪ੍ਰੀਤ ਸਿੰਘ ਨੂੰ ਸਟੇਟ ਟੀਮ ’ਚ ਚੋਣ ਲਈ ਸ਼ੁਭਕਾਮਨਾਵਾਂ ਦਿੰਦਿਆਂ ਭਵਿੱਖ ’ਚ ਹੋਰ ਉੱਚੀਆਂ ਮੰਜ਼ਿਲਾਂ ਹਾਸਲ ਕਰਨ ਦੀ ਕਾਮਨਾ ਕੀਤੀ ।