19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਚੇਅਰਮੈਨ ਜਸਬੀਰ ਸਿੰਘ ਕਠਿਆਲੀ ਵਲੋਂ ਪੰਜਾਬ ਮੰਡੀ ਬੋਰਡ ਚੇਅਰਮੈਨ ਬਰਸਟ ਨਾਲ ਮੁਲਾਕਾਤ

ਦੀਨਾਨਗਰ, 18 ਸਤੰਬਰ (ਸ਼ਾਮ ਸਿੰਘ ਘੁੰਮਣ/ਸੋਢੀ/ਸ਼ਰਮਾ)- ਮਾਰਕਿਟ ਕਮੇਟੀ ਦੀਨਾਨਗਰ ਦੇ ਚੇਅਰਮੈਨ ਜਸਬੀਰ ਸਿੰਘ ਕਠਿਆਲੀ ਨੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਮੀਟਿੰਗ ਦੌਰਾਨ ਮਾਰਕਿਟ ਕਮੇਟੀ ਦੀਨਾਨਗਰ ਅਧੀਨ ਆਉਂਦੀਆਂ ਅਨਾਜ ਮੰਡੀਆਂ ਦੇ ਕੰਮਕਾਜ, ਬੁਨਿਆਦੀ ਢਾਂਚੇ ਦੇ ਸੁਧਾਰ ਤੇ ਭਵਿੱਖੀ ਵਿਕਾਸ ਯੋਜਨਾਵਾਂ ਸਬੰਧੀ ਗੰਭੀਰ ਵਿਚਾਰ ਵਟਾਂਦਰਾ ਕੀਤਾ ਗਿਆ।

Ad Position 21
No active advertisement
ਚੇਅਰਮੈਨ ਜਸਬੀਰ ਸਿੰਘ ਕਠਿਆਲੀ ਤੇ ਹੀਰਾ ਸਿੰਘ ਕਠਿਆਲੀ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨਾਲ ਮੁਲਾਕਾਤ ਦੌਰਾਨ। ਅਜੀਤ ਤਸਵੀਰ 19-09-2026
ਦੀਨਾਨਗਰ, 18 ਸਤੰਬਰ (ਸ਼ਾਮ ਸਿੰਘ ਘੁੰਮਣ/ਸੋਢੀ/ਸ਼ਰਮਾ)- ਮਾਰਕਿਟ ਕਮੇਟੀ ਦੀਨਾਨਗਰ ਦੇ ਚੇਅਰਮੈਨ ਜਸਬੀਰ ਸਿੰਘ ਕਠਿਆਲੀ ਨੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਮੀਟਿੰਗ ਦੌਰਾਨ ਮਾਰਕਿਟ ਕਮੇਟੀ ਦੀਨਾਨਗਰ ਅਧੀਨ ਆਉਂਦੀਆਂ ਅਨਾਜ ਮੰਡੀਆਂ ਦੇ ਕੰਮਕਾਜ, ਬੁਨਿਆਦੀ ਢਾਂਚੇ ਦੇ ਸੁਧਾਰ ਤੇ ਭਵਿੱਖੀ ਵਿਕਾਸ ਯੋਜਨਾਵਾਂ ਸਬੰਧੀ ਗੰਭੀਰ ਵਿਚਾਰ ਵਟਾਂਦਰਾ ਕੀਤਾ ਗਿਆ। ਮੁਲਾਕਾਤ ਸਬੰਧੀ ਚੇਅਰਮੈਨ ਜਸਬੀਰ ਸਿੰਘ ਕਠਿਆਲੀ ਨੇ ਦੱਸਿਆ ਕਿ ਉਨ੍ਹਾਂ ਨੇ ਦੀਨਾਨਗਰ ਖੇਤਰ ਦੀਆਂ ਮੰਡੀਆਂ ਦੀ ਮੌਜੂਦਾ ਸਥਿਤੀ ਬਾਰੇ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੂੰ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਤੇ ਆਉਣ ਵਾਲੇ ਫ਼ਸਲੀ ਸੀਜ਼ਨਾਂ ਦੌਰਾਨ ਕਿਸਾਨ, ਮਜ਼ਦੂਰਾਂ ਤੇ ਆੜ੍ਹਤੀਆਂ ਨੂੰ ਪੇਸ਼ ਆਉਣ ਵਾਲੀਆਂ ਸੰਭਾਵਿਤ ਮੁਸ਼ਕਿਲਾਂ ਬਾਰੇ ਦੱਸਣ ਦੇ ਨਾਲ-ਨਾਲ ਮੰਡੀਆਂ ’ਚ ਪੀਣ ਵਾਲੇ ਸਾਫ਼ ਪਾਣੀ, ਸ਼ੈੱਡਾਂ ਦੀ ਮੁਰੰਮਤ, ਲਾਈਟਾਂ ਦੇ ਪ੍ਰਬੰਧ ਤੇ ਲਿੰਕ ਸੜਕਾਂ ਦੀ ਹਾਲਤ ਸੁਧਾਰਨ ਦੀ ਮੰਗ ਰੱਖੀ ਹੈ। ਉਨ੍ਹਾਂ ਦੱਸਿਆ ਕਿ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸ਼ਟ ਨੇ ਉਠਾਏ ਸਾਰੇ ਨੁਕਤਿਆਂ ਨੂੰ ਧਿਆਨ ਨਾਲ ਸੁਣਿਆ ਅਤੇ ਮਾਰਕਿਟ ਕਮੇਟੀ ਦੀਨਾਨਗਰ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਜਲਦ ਪੂਰਾ ਕਰਨ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਦੀਨਾਨਗਰ ਖੇਤਰ ਦੀਆਂ ਮੰਡੀਆਂ ਦੇ ਵਿਕਾਸ ਕਾਰਜਾਂ ਦੇ ਪ੍ਰਸਤਾਵਾਂ ਨੂੰ ਬਿਨ੍ਹਾਂ ਦੇਰੀ ਦੇ ਮਨਜ਼ੂਰ ਕੀਤਾ ਜਾਵੇ ਤਾਂ ਜੋ ਵਿਕਾਸ ਕਾਰਜ ਸਮੇਂ ਸਿਰ ਸ਼ੁਰੂ ਹੋ ਸਕਣ। ਇਸ ਮੌਕੇ ਚੇਅਰਮੈਨ ਜਸਬੀਰ ਸਿੰਘ ਕਠਿਆਲੀ ਨੇ ਮੰਡੀ ਬੋਰਡ ਦੇ ਮੁਖੀ ਹਰਚੰਦ ਸਿੰਘ ਬਰਸ਼ਟ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਦੀਨਾਨਗਰ ਦੀ ਜਨਤਾ ਅਤੇ ਕਿਸਾਨਾਂ ਦੀਆਂ ਉਮੀਦਾਂ ’ਤੇ ਖ਼ਰਾ ਉਤਰਨ ਲਈ ਦਿਨ ਰਾਤ ਮਿਹਨਤ ਕਰਨਗੇ। ਕਠਿਆਲੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ, ਪੰਜਾਬ ਮੰਡੀ ਬੋਰਡ ਸੂਬੇ ਦੀਆਂ ਸਾਰੀਆਂ ਮੰਡੀਆਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕਰਨ ਲਈ ਨਿਰੰਤਰ ਕੰਮ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਦੀ ਅਗਵਾਈ ਹੇਠ ਦੀਨਾਨਗਰ ਹਲਕੇ ਦੇ ਵਿਕਾਸ ’ਚ ਕੋਈ ਕਸਰ ਨਹੀਂ ਛੱਡੀ ਜਾਵੇਗੀ ਅਤੇ ਦੀਨਾਨਗਰ ਮਾਰਕਿਟ ਕਮੇਟੀ ਨੂੰ ਪੰਜਾਬ ਦੀਆਂ ਨਮੂਨੇ ਦੀਆਂ ਕਮੇਟੀਆਂ ਵਿਚ ਸ਼ਾਮਿਲ ਕਰਵਾਇਆ ਜਾਵੇਗਾ ।
Ad Position 22
No active advertisement
ਪਿਛਲੀ ਖ਼ਬਰ ਪ੍ਰਿੰਸੀਪਲ ਬਲਬੀਰ ਸਿੰਘ ਦੇ ਅਕਾਲ ਚਲਾਣੇ ’ਤੇ ਦੁੱਖ ਦਾ ਪ੍ਰਗਟਾਵਾ ਅਗਲੀ ਖ਼ਬਰ ਜ਼ਿਲ੍ਹਾ ਪੱਧਰੀ ਕ੍ਰਿਕਟ ਟੂਰਨਾਮੈਂਟ ’ਚ ਦੂਜੇ ਸਥਾਨ ֹ’ ਤੇ ਰਿਹਾ ਦੂਨ ਇੰਟਰਨੈਸ਼ਨਲ ਸਕੂਲ
Ad Position 24