ਪੈਡੀ ਦੀ ਖਰੀਦ, ਭੰਡਾਰਨ ਲਈ ਮੰਡੀਆਂ ਤੇ ਗੁਦਾਮਾਂ ’ਚ ਲੋੜੀਂਦੇ ਪ੍ਰਬੰਧਾਂ ਲਈ ਮੰਗ ਪੱਤਰ ਸੌਂਪਿਆ
ਕਲਾਨੌਰ, 18 ਸਤੰਬਰ (ਪੁਰੇਵਾਲ)-ਪੈਡੀ ਸੀਜ਼ਨ ਦੌਰਾਨ ਮੰਡੀਆਂ ’ਚ ਝੋਨੇ ਦੇ ਖਰੀਦ ਦੇ ਅਗਾਂਹੂ ਸੁਚਾਰੂ ਪ੍ਰਬੰਧ ਤੇ ਭੰਡਾਰਨ ਲਈ ਲੋੜੀਂਦੇ ਪ੍ਰਬੰਧ ਕਰਾਉਣ ਲਈ ਪੰਜਾਬ ਕਿਸਾਨ ਯੂਨੀਅਨ ਵਲੋਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਨਾਂਅ ’ਤੇ ਐਸ. ਡੀ.
ਕਲਾਨੌਰ, 18 ਸਤੰਬਰ (ਪੁਰੇਵਾਲ)-ਪੈਡੀ ਸੀਜ਼ਨ ਦੌਰਾਨ ਮੰਡੀਆਂ ’ਚ ਝੋਨੇ ਦੇ ਖਰੀਦ ਦੇ ਅਗਾਂਹੂ ਸੁਚਾਰੂ ਪ੍ਰਬੰਧ ਤੇ ਭੰਡਾਰਨ ਲਈ ਲੋੜੀਂਦੇ ਪ੍ਰਬੰਧ ਕਰਾਉਣ ਲਈ ਪੰਜਾਬ ਕਿਸਾਨ ਯੂਨੀਅਨ ਵਲੋਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਨਾਂਅ ’ਤੇ ਐਸ.ਡੀ.ਐਮ. ਕਲਾਨੌਰ ਲਛਮਣ ਸਿੰਘ ਰੰਧਾਵਾ ਨੂੰ ਮੰਗ ਪੱਤਰ ਦਿੱਤਾ ਗਿਆ। ਮੰਗ ਪੱਤਰ ਦੇਣ ਉਪਰੰਤ ਪੰਜਾਬ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਆਗੂ ਅਸ਼ਵਨੀ ਕੁਮਾਰ ਲੱਖਣਕਲਾਂ, ਗੁਰਦੀਪ ਸਿੰਘ ਕਾਮਲਪੁਰ, ਪਰਸ਼ ਰਾਮ ਸੈਣੀ ਨੇ ਦੱਸਿਆ ਕਿ ਜ਼ਿਲ੍ਹਾ ਗੁਰਦਾਸਪੁਰ ਦੇ ਕਿਸਾਨਾਂ ਦੀ ਇੱਕ ਬਹੁਤ ਗੰਭੀਰ ਸਮੱਸਿਆ ਮੰਗ ਪੱਤਰ ਰਾਹੀਂ ਡੀ.ਸੀ. ਸਾਹਿਬ ਦੇ ਧਿਆਨ ’ਚ ਲਿਆਦੀ ਹੈ ਕਿਉਂਕਿ ਇਸ ਸਮੇਂ ਜ਼ਿਲ੍ਹਾ ਗੁਰਦਾਸਪੁਰ ਦੇ ਵੱਖ-ਵੱਖ ਗੁਦਾਮ ਪਹਿਲਾਂ ਤੋਂ ਹੀ ਚੌਲਾਂ ਨਾਲ ਭਰੇ ਪਏ ਹਨ ਤੇ ਨਵੀਂ ਝੋਨੇ ਦੀ ਫ਼ਸਲ ਮੰਡੀਆਂ ’ਚ ਆਉਣ ਲਈ ਤਿਆਰ ਖੜ੍ਹੀ ਹੈ। ਪਰ ਮੌਜੂਦਾ ਹਲਾਤ ’ਚ ਨਾ ਤਾਂ ਮੰਡੀਆਂ ਵਿੱਚ ਝੋਨੇ ਦੀ ਸੁਚੱਜੀ ਖਰੀਦ ਅਤੇ ਭੰਡਾਰਨ ਲਈ ਲੋੜੀਂਦੇ ਪ੍ਰਬੰਧ ਦਿਖਾਈ ਦੇ ਰਹੇ ਹਨ ਤੇ ਨਾ ਹੀ ਗੁਦਾਮਾਂ ’ਚ ਚੌਲਾਂ ਤੇ ਹੋਰ ਸਟਾਕ ਨੂੰ ਸੰਭਾਲਣ ਲਈ ਲੋੜੀਂਦੀ ਜਗ੍ਹਾ ਉਪਲੱਬਧ ਹੈ। ਉਨ੍ਹਾਂ ਕਿਹਾ ਕਿ ਜੇਕਰ ਸਮੇਂ ਸਿਰ ਇਸ ਸਮੱਸਿਆ ਦਾ ਹੱਲ ਨਾ ਕੀਤਾ ਗਿਆ ਤਾਂ ਝੋਨੇ ਦੀ ਖਰੀਦ ਦੌਰਾਨ ਕਿਸਾਨਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਅਤੇ ਮੰਡੀਆਂ ਵਿੱਚ ਫ਼ਸਲ ਦੇ ਢੇਰ ਲੱਗਣ ਦੀ ਸਥਿਤੀ ਪੈਦਾ ਹੋ ਸਕਦੀ ਹੈ। ਉਨ੍ਹਾਂ ਮੰਗ ਕੀਤੀ ਕਿ ਜ਼ਿਲ੍ਹਾ ਗੁਰਦਾਸਪੁਰ ਦੇ ਗੁਦਾਮਾਂ ’ਚ ਪਏ ਚੌਲਾਂ ਦੀ ਤੁਰੰਤ ਲਿਫਟਿੰਗ ਕਰਵਾਈ ਜਾਵੇ, ਝੋਨੇ ਦੀ ਫ਼ਸਲ ਦੀ ਆਮਦ ਤੋਂ ਪਹਿਲਾਂ ਮੰਡੀਆਂ ਵਿੱਚ ਖਰੀਦ, ਲਿਫਟਿੰਗ ਤੇ ਭੰਡਾਰਨ ਦੇ ਪੂਰੇ ਪ੍ਰਬੰਧ ਕੀਤੇ ਜਾਣ, ਕਿਸਾਨਾਂ ਦੀ ਫ਼ਸਲ ਦੀ ਸਮੇਂ ਸਿਰ ਤੇ ਬਿਨ੍ਹਾਂ ਕਿਸੇ ਖੱਜਲ-ਖੁਆਰੀ ਦੇ ਖਰੀਦ ਯਕੀਨੀ ਬਣਾਈ ਜਾਵੇ, ਮੰਡੀਆਂ ਵਿੱਚ ਬਾਰਦਾਨੇ, ਲਿਫਟਿੰਗ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਦਾ ਪਹਿਲਾਂ ਹੀ ਪ੍ਰਬੰਧ ਕੀਤਾ ਜਾਵੇ ਤਾਂ ਜੋ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਯੂਨੀਅਨ ਆਗੂਆਂ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਇਸ ਗੰਭੀਰ ਮਸਲਿਆਂ ਨੂੰ ਤੁਰੰਤ ਧਿਆਨ ਵਿੱਚ ਲੈਂਦੇ ਹੋਏ ਲੋੜੀਂਦੇ ਕਦਮ ਚੁੱਕੇ।