19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਰਿਸ਼ਤੇਦਾਰਾਂ ਨੂੰ ਮਿਲਣ ਗਏ ਪਰਿਵਾਰ ਦੇ ਘਰ ’ਚੋਂ ਨਕਦੀ ਤੇ ਗਹਿਣੇ ਚੋਰੀ

ਕੋਟਲੀ ਸੂਰਤ ਮੱਲ੍ਹੀ, 18 ਸਤੰਬਰ (ਕੁਲਦੀਪ ਸਿੰਘ ਨਾਗਰਾ)-ਥਾਣਾ ਕੋਟਲੀ ਸੂਰਤ ਮੱਲ੍ਹੀ ਅਧੀਨ ਪੈਦੇ ਪਿੰਡ ਪ੍ਰਮੇਸਰ ਨਗਰ ਵਿਖੇ ਬੀਤੀ ਰਾਤ ਆਪਣੇ ਰਿਸ਼ਤੇਦਾਰਾਂ ਨੂੰ ਮਿਲਣ ਗਏ ਇਕ ਪਰਿਵਾਰ ਦੇ ਘਰੋਂ ਨਕਦੀ ਤੇ ਗਹਿਣੇ ਚੋਰੀ ਹੋ ਗਏ। ਥਾਣਾ ਕੋਟਲੀ ਸੂਰਤ ਮੱਲ੍ਹੀ ਵਿਖੇ ਦਰਜ ਕਰਵਾਏ ਬਿਆਨਾਂ ’ਚ ਮੁਖਤਾਰ ਸਿੰਘ ਪੁੱਤਰ ਵਜੀਰ ਸਿੰਘ ਨੇ ਦੱਸਿਆ ਕਿ ਉਹ ਆਪਣੇ ਘਰ ਨੂੰ ਜਿੰਦਰਾ ਲਗਾ ਕੇ ਪਰਿਵਾਰ ਸਮੇਤ ਆਪਣੇ ਰਿਸ਼ਤੇਦਾਰਾਂ ਨੂੰ ਮਿਲਣ ਲਈ ਗਏ ਤਾਂ ਪਿੱਛੋੋ ਰਾਤ ਸਮੇਂ ਅਣਪਛਾਤੇ ਵਿਅਕਤੀਆਂ ਨੇ ਉਸ ਦੇ ਮਕਾਨ ਦੀ ਕੰਧ ’ਚ ਲੱਗੀ ਗਰਿੱਲ ਪੁੱਟ ਕੇ ਉਸ ਘਰ ਵਿਚ ਦਾਖ਼ਲ ਹੋ ਕੇ ਬੈੱਡ ਵਿਚ ਪਈ 40 ਹਜ਼ਾਰ ਰੁਪਏ ਦੀ ਨਕਦੀ ਤੇ ਸਾਢੇ ਤਿੰਨ ਤੋਲੇ ਸੋਨਾ ਚੋਰੀ ਕਰ ਲਿਆ ਹੈ।

Ad Position 21
No active advertisement
ਅਜੀਤ ਡੈਸਕ 19-09-2026
ਕੋਟਲੀ ਸੂਰਤ ਮੱਲ੍ਹੀ, 18 ਸਤੰਬਰ (ਕੁਲਦੀਪ ਸਿੰਘ ਨਾਗਰਾ)-ਥਾਣਾ ਕੋਟਲੀ ਸੂਰਤ ਮੱਲ੍ਹੀ ਅਧੀਨ ਪੈਦੇ ਪਿੰਡ ਪ੍ਰਮੇਸਰ ਨਗਰ ਵਿਖੇ ਬੀਤੀ ਰਾਤ ਆਪਣੇ ਰਿਸ਼ਤੇਦਾਰਾਂ ਨੂੰ ਮਿਲਣ ਗਏ ਇਕ ਪਰਿਵਾਰ ਦੇ ਘਰੋਂ ਨਕਦੀ ਤੇ ਗਹਿਣੇ ਚੋਰੀ ਹੋ ਗਏ। ਥਾਣਾ ਕੋਟਲੀ ਸੂਰਤ ਮੱਲ੍ਹੀ ਵਿਖੇ ਦਰਜ ਕਰਵਾਏ ਬਿਆਨਾਂ ’ਚ ਮੁਖਤਾਰ ਸਿੰਘ ਪੁੱਤਰ ਵਜੀਰ ਸਿੰਘ ਨੇ ਦੱਸਿਆ ਕਿ ਉਹ ਆਪਣੇ ਘਰ ਨੂੰ ਜਿੰਦਰਾ ਲਗਾ ਕੇ ਪਰਿਵਾਰ ਸਮੇਤ ਆਪਣੇ ਰਿਸ਼ਤੇਦਾਰਾਂ ਨੂੰ ਮਿਲਣ ਲਈ ਗਏ ਤਾਂ ਪਿੱਛੋੋ ਰਾਤ ਸਮੇਂ ਅਣਪਛਾਤੇ ਵਿਅਕਤੀਆਂ ਨੇ ਉਸ ਦੇ ਮਕਾਨ ਦੀ ਕੰਧ ’ਚ ਲੱਗੀ ਗਰਿੱਲ ਪੁੱਟ ਕੇ ਉਸ ਘਰ ਵਿਚ ਦਾਖ਼ਲ ਹੋ ਕੇ ਬੈੱਡ ਵਿਚ ਪਈ 40 ਹਜ਼ਾਰ ਰੁਪਏ ਦੀ ਨਕਦੀ ਤੇ ਸਾਢੇ ਤਿੰਨ ਤੋਲੇ ਸੋਨਾ ਚੋਰੀ ਕਰ ਲਿਆ ਹੈ। ਉਸ ਨੇ ਦੱਸਿਆ ਕਿ ਸਵੇਰੇ ਜਦੋਂ ਗੁਆਂਢੀ ਉਸ ਦੇ ਭਰਾ ਨੇ ਦੇਖਿਆ ਕਿ ਉਸ ਦੇ ਮਕਾਨ ਨੂੰ ਲੱਗੀ ਗਰਿੱਲ ਪੁੱਟੀ ਹੋਈ ਹੈ ਤਾਂ ਉਸ ਨੇ ਤੁਰੰਤ ਉਨ੍ਹਾਂ ਨੂੰ ਸੂਚਿਤ ਕੀਤਾ ਤਾਂ ਜਦੋਂ ਉਨ੍ਹਾਂ ਨੇ ਆਪਣੇ ਘਰ ਆ ਕੇ ਦੇਖਿਆ ਤਾਂ ਘਰ ਦੇ ਅੰਦਰ ਸਾਮਾਨ ਖਿਲਰਿਆ ਪਿਆ ਸੀ ਤੇ ਬੈਡ ’ਚ ਰੱਖੇ 40 ਹਜ਼ਾਰ ਰੁਪਏ ਤੇ ਸਾਢੇ ਤਿੰਨ ਤੋਲੇ ਸੋਨੇ ਦੇ ਗਹਿਣੇ ਗਾਇਬ ਸਨ। ਉਨ੍ਹਾਂ ਤੁਰੰਤ ਇਸ ਦੀ ਸੂਚਨਾ ਥਾਣਾ ਕੋਟਲੀ ਸੂਰਤ ਮੱਲ੍ਹੀ ਦੇ ਅਧਿਕਾਰੀਆਂ ਨੂੰ ਦਿੰਦਿਆਂ ਮੰਗ ਕੀਤੀ ਹੈ ਕਿ ਘਟਨਾ ਨੂੰ ਅੰਜਾਮ ਦੇਣ ਵਾਲਿਆਂ ਨੂੰ ਤੁਰੰਤ ਕਾਬੂ ਕੀਤਾ ਜਾਵੇ। ਪੁਲਿਸ ਵਲੋਂ ਇਸ ਸਬੰਧੀ ਕਾਰਵਾਈ ਕੀਤੀ ਜਾ ਰਹੀ ਹੈ ।
Ad Position 22
No active advertisement
ਪਿਛਲੀ ਖ਼ਬਰ ਜਗਰੂਪ ਸਿੰਘ ਸੇਖਵਾਂ ਵਲੋਂ ਬਟਾਲਾ ਵਿਖੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਅਗਲੀ ਖ਼ਬਰ ਡੇਰਾ ਬਾਬਾ ਨਾਨਕ ਰੇਲਵੇ ਸਟੇਸ਼ਨ ਦੇ 100 ਸਾਲ ਪੂਰੇ ਹੋਣ ’ਤੇ ਰੇਲਵੇ ਵਿਭਾਗ ਵਲੋਂ ਸਮਾਗਮ
Ad Position 24