19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਪਠਾਨਕੋਟ ‘ਚ ਨਾਜਾਇਜ਼ ਉਸਾਰੀਆਂ ‘ਤੇ ਨਗਰ ਨਿਗਮ ਦਾ ਸਖ਼ਤ ਸ਼ਿਕੰਜਾ

ਪਠਾਨਕੋਟ, 18 ਸਤੰਬਰ (ਸੰਧੂ)-ਪਠਾਨਕੋਟ ਸ਼ਹਿਰ ’ਚ ਬਿਨਾਂ ਐਨ. ਓ.

Ad Position 21
No active advertisement
ਨਗਰ ਨਿਗਮ ਦੇ ਅਧਿਕਾਰੀ ਕਾਰਵਾਈ ਕਰਦੇ ਹੋਏ । ਤਸਵੀਰ: ਸੰਧੂ 19-09-2026
ਪਠਾਨਕੋਟ, 18 ਸਤੰਬਰ (ਸੰਧੂ)-ਪਠਾਨਕੋਟ ਸ਼ਹਿਰ ’ਚ ਬਿਨਾਂ ਐਨ.ਓ.ਸੀ. ਤੇ ਨਗਰ ਨਿਗਮ ਤੋਂ ਨਕਸ਼ਾ ਪਾਸ ਕਰਵਾਏ ਬਿਨ੍ਹਾਂ ਬਣਾਈਆਂ ਜਾ ਰਹੀਆਂ ਇਮਾਰਤਾਂ ਤੇ ਹੋਰ ਉਸਾਰੀ ਦੇ ਕੰਮਾਂ ‘ਤੇ ਨਗਰ ਨਿਗਮ ਦੀ ਬਿਲਡਿੰਗ ਬ੍ਰਾਂਚ ਨੇ ਹੁਣ ਸਖ਼ਤ ਰਵੱਈਆ ਅਪਣਾ ਲਿਆ ਹੈ । ਨਿਯਮਾਂ ਨੂੰ ਛਿੱਕੇ ਟੰਗ ਕੇ ਚੱਲ ਰਹੇ ਨਾਜਾਇਜ਼ ਉਸਾਰੀ ਦੇ ਕੰਮਾਂ ‘ਤੇ ਸ਼ਿਕੰਜਾ ਕੱਸਦੇ ਹੋਏ ਬਿਲਡਿੰਗ ਬ੍ਰਾਂਚ ਦੀ ਟੀਮ ਵਲੋਂ ਮੌਕੇ ‘ਤੇ ਪਹੁੰਚ ਕੇ ਸੀਲਿੰਗ ਦੀ ਕਾਰਵਾਈ ਕੀਤੀ ਜਾ ਰਹੀ ਹੈ । ਇਸੇ ਮੁਹਿੰਮ ਤਹਿਤ ਪਠਾਨਕੋਟ ਦੇ ਮਿਸ਼ਨ ਰੋਡ ‘ਤੇ ਬਿਨ੍ਹਾਂ ਮਨਜ਼ੂਰੀ ਦੇ ਚੱਲ ਰਹੇ ਇਕ ਉਸਾਰੀ ਦੇ ਕੰਮ ‘ਤੇ ਨਗਰ ਨਿਗਮ ਦੀ ਟੀਮ ਨੇ ਵੱਡਾ ਐਕਸ਼ਨ ਲਿਆ । ਪ੍ਰਾਪਤ ਜਾਣਕਾਰੀ ਅਨੁਸਾਰ ਨਗਰ ਨਿਗਮ ਦੀ ਬਿਲਡਿੰਗ ਬ੍ਰਾਂਚ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਮਿਸ਼ਨ ਰੋਡ ‘ਤੇ ਬਿਨ੍ਹਾਂ ਨਕਸ਼ਾ ਪਾਸ ਕਰਵਾਏ ਗੈਰ-ਕਾਨੂੰਨੀ ਢੰਗ ਨਾਲ ਉਸਾਰੀ ਦਾ ਕੰਮ ਕੀਤਾ ਜਾ ਰਿਹਾ ਹੈ । ਜਾਣਕਾਰੀ ਮਿਲਣ ‘ਤੇ ਬਿਲਡਿੰਗ ਬ੍ਰਾਂਚ ਦੇ ਇੰਸਪੈਕਟਰ ਸਮੀਰ ਡੋਗਰਾ ਆਪਣੀ ਪੂਰੀ ਟੀਮ ਨਾਲ ਤੁਰੰਤ ਮੌਕੇ ‘ਤੇ ਪਹੁੰਚੇ । ਟੀਮ ਨੇ ਨਿਯਮਾਂ ਦੇ ਖਿਲਾਫ ਚੱਲ ਰਹੇ ਇਸ ਕੰਮ ਨੂੰ ਤੁਰੰਤ ਰੁਕਵਾ ਦਿੱਤਾ ਅਤੇ ਉਸਾਰੀ ਵਾਲੀ ਥਾਂ ਦੇ ਗੇਟ ‘ਤੇ ਸੀਲ ਲਗਾ ਕੇ ਉਸ ਨੂੰ ਬੰਦ ਕਰ ਦਿੱਤਾ । ਇਸ ਦੇ ਨਾਲ ਹੀ ਉੱਥੇ ਆਗਾਮੀ ਹੁਕਮਾਂ ਤੱਕ ਦੇ ਲਈ ਇਕ ਚਿਤਾਵਨੀ ਨੋਟਿਸ ਵੀ ਚਿਪਕਾ ਦਿੱਤਾ ਗਿਆ ਹੈ । ਦੱਸਣਯੋਗ ਹੈ ਕਿ ਪਠਾਨਕੋਟ ਸ਼ਹਿਰ ’ਚ ਕਈ ਥਾਵਾਂ ‘ਤੇ ਅਜਿਹੇ ਉਸਾਰੀ ਦੇ ਕੰਮ ਧੜੱਲੇ ਨਾਲ ਚੱਲ ਰਹੇ ਹਨ, ਜਿਨ੍ਹਾਂ ਦਾ ਨਗਰ ਨਿਗਮ ਤੋਂ ਕੋਈ ਨਕਸ਼ਾ ਪਾਸ ਨਹੀਂ ਕਰਵਾਇਆ ਗਿਆ ਹੈ । ਇੱਥੋਂ ਤੱਕ ਕਿ ਸ਼ਹਿਰ ਵਿਚ ਆਰਮੀ ਦੇ ਨੇੜੇ ਕਈ ਪਾਬੰਦੀਸ਼ੁਦਾ ਖੇਤਰਾਂ ’ਚ ਵੀ ਨਾਜਾਇਜ਼ ਉਸਾਰੀਆਂ ਹੋਣ ਦੇ ਮਾਮਲੇ ਸਾਹਮਣੇ ਆ ਰਹੇ ਹਨ । ਮਿਸ਼ਨ ਰੋਡ ‘ਤੇ ਕੀਤੀ ਗਈ ਬਿਲਡਿੰਗ ਬ੍ਰਾਂਚ ਦੇ ਇੰਸਪੈਕਟਰ ਸਮੀਰ ਡੋਗਰਾ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਬਿਨ੍ਹਾਂ ਮਨਜ਼ੂਰੀ ਅਤੇ ਨਿਯਮਾਂ ਦੇ ਖਿਲਾਫ ਜਾ ਕੇ ਇਹ ਉਸਾਰੀ ਦਾ ਕੰਮ ਚੱਲ ਰਿਹਾ ਹੈ । ਮੌਕੇ ‘ਤੇ ਪਹੁੰਚ ਕੇ ਕੰਮ ਨੂੰ ਰੁਕਵਾ ਦਿੱਤਾ ਗਿਆ ਹੈ ਤੇ ਸਾਈਟ ਨੂੰ ਪੂਰੀ ਤਰ੍ਹਾਂ ਨਾਲ ਸੀਲ ਕਰ ਦਿੱਤਾ ਗਿਆ ਹੈ । ਉਨ੍ਹਾਂ ਨੇ ਸ਼ਹਿਰ ਵਾਸੀਆਂ ਨੂੰ ਸਖ਼ਤ ਹਦਾਇਤ ਦਿੰਦੇ ਹੋਏ ਕਿਹਾ ਕਿ ਨਗਰ ਨਿਗਮ ਦੀ ਬਿਲਡਿੰਗ ਬ੍ਰਾਂਚ ਅਜਿਹੇ ਹਰੇਕ ਨਾਜਾਇਜ਼ ਉਸਾਰੀ ਦੇ ਕੰਮ ‘ਤੇ ਆਪਣੀ ਤਿੱਖੀ ਨਜ਼ਰ ਬਣਾਏ ਹੋਏ ਹੈ ਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਖਿਲਾਫ ਅੱਗੇ ਵੀ ਇਸੇ ਤਰ੍ਹਾਂ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ । ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਿਸੇ ਵੀ ਤਰ੍ਹਾਂ ਦੀ ਉਸਾਰੀ ਕਰਨ ਤੋਂ ਪਹਿਲਾਂ ਨਗਰ ਨਿਗਮ ਤੋਂ ਨਕਸ਼ਾ ਅਤੇ ਜ਼ਰੂਰੀ ਮਨਜ਼ੂਰੀ ਜ਼ਰੂਰ ਲੈਣ ।
Ad Position 22
No active advertisement
ਪਿਛਲੀ ਖ਼ਬਰ ਐਸ.ਆਈ.ਆਰ. ਪ੍ਰਕਿਰਿਆ ਸੰਬੰਧੀ ਅਮਨ ਭੱਲਾ ਕਾਲਜ ਦੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ ਅਗਲੀ ਖ਼ਬਰ ਸਿੱਧ ਬਾਬਾ ਮੰਦਿਰ ਵਿਖੇ ਵਿਸ਼ਾਲ ਮਾਂ ਭਗਵਤੀ ਜਾਗਰਣ ਕਰਵਾਇਆ
Ad Position 24