19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਐਸ.ਆਈ.ਆਰ. ਪ੍ਰਕਿਰਿਆ ਸੰਬੰਧੀ ਅਮਨ ਭੱਲਾ ਕਾਲਜ ਦੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਪਠਾਨਕੋਟ 18 ਸਤੰਬਰ (ਸੰਧੂ)-ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰਾਈ ਨਾਲ ਸਮੀਖਿਆ ਨੂੰ ਲੈ ਕੇ ਲੋਕਾਂ ’ਚ ਜਾਗਰੂਕਤਾ ਵਧਾਉਣ ਦੇ ਉਦੇਸ਼ ਨਾਲ ਜ਼ਿਲ੍ਹਾ ਸਵੀਪ ਟੀਮ ਪਠਾਨਕੋਟ ਵਲੋਂ ਅਮਨ ਭੱਲਾ ਕਾਲਜ ਕੋਟਲੀ ਪਠਾਨਕੋਟ ਵਿਖੇ ਜਾਗਰੂਕਤਾ ਸੈਮੀਨਾਰ ਮੁੱਖ ਚੋਣ ਅਧਿਕਾਰੀ ਪੰਜਾਬ ਤੇ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਪਠਾਨਕੋਟ ਡਾ: ਪੱਲਵੀ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਸਵੀਪ ਅਧਿਕਾਰੀ-ਕਮ-ਜ਼ਿਲ੍ਹਾ ਭੂਮੀ ਰੱਖਿਆ ਅਧਿਕਾਰੀ ਗੁਰਪ੍ਰੀਤ ਸਿੰਘ ਦੀ ਅਗਵਾਈ ਹੇਠ ਕਰਵਾਇਆ ਗਿਆ । ਇਸ ਮੌਕੇ ਸਹਾਇਕ ਜ਼ਿਲ੍ਹਾ ਨੋਡਲ ਅਧਿਕਾਰੀ ਸਵੀਪ ਬੀ.

Ad Position 21
No active advertisement
ਅਜੀਤ ਡੈਸਕ 19-09-2026
ਪਠਾਨਕੋਟ 18 ਸਤੰਬਰ (ਸੰਧੂ)-ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰਾਈ ਨਾਲ ਸਮੀਖਿਆ ਨੂੰ ਲੈ ਕੇ ਲੋਕਾਂ ’ਚ ਜਾਗਰੂਕਤਾ ਵਧਾਉਣ ਦੇ ਉਦੇਸ਼ ਨਾਲ ਜ਼ਿਲ੍ਹਾ ਸਵੀਪ ਟੀਮ ਪਠਾਨਕੋਟ ਵਲੋਂ ਅਮਨ ਭੱਲਾ ਕਾਲਜ ਕੋਟਲੀ ਪਠਾਨਕੋਟ ਵਿਖੇ ਜਾਗਰੂਕਤਾ ਸੈਮੀਨਾਰ ਮੁੱਖ ਚੋਣ ਅਧਿਕਾਰੀ ਪੰਜਾਬ ਤੇ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਪਠਾਨਕੋਟ ਡਾ: ਪੱਲਵੀ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਸਵੀਪ ਅਧਿਕਾਰੀ-ਕਮ-ਜ਼ਿਲ੍ਹਾ ਭੂਮੀ ਰੱਖਿਆ ਅਧਿਕਾਰੀ ਗੁਰਪ੍ਰੀਤ ਸਿੰਘ ਦੀ ਅਗਵਾਈ ਹੇਠ ਕਰਵਾਇਆ ਗਿਆ । ਇਸ ਮੌਕੇ ਸਹਾਇਕ ਜ਼ਿਲ੍ਹਾ ਨੋਡਲ ਅਧਿਕਾਰੀ ਸਵੀਪ ਬੀ.ਐਨ.ਓ. ਰਵੀ ਕਾਂਤ, ਹਰਸਿਮਰਨਜੀਤ ਸਿੰਘ, ਅਮਿਤ ਡੋਗਰਾ ਅਤੇ ਵਿਵੇਕ ਡੋਗਰਾ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ । ਬੀ.ਐਨ.ਓ. ਰਵੀ ਕਾਂਤ ਨੇ ਵਿਦਿਆਰਥੀਆਂ ਨੂੰ ਐਸ.ਆਈ.ਆਰ. ਤਹਿਤ ਚੱਲ ਰਹੀ ਪ੍ਰਕਿਰਿਆ, ਵੋਟਰ ਸੂਚੀਆਂ ਦੀ ਜਾਂਚ ਅਤੇ ਲੋੜੀਂਦੀਆਂ ਸੋਧਾਂ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ । ਉਨ੍ਹਾਂ ਕਿਹਾ ਕਿ 18 ਸਾਲ ਦੀ ਉਮਰ ਪੂਰੀ ਕਰ ਚੁੱਕੇ ਹਰੇਕ ਯੋਗ ਨੌਜਵਾਨ ਨੂੰ ਆਪਣਾ ਵੋਟ ਜ਼ਰੂਰ ਬਣਵਾਉਣਾ ਚਾਹੀਦਾ ਹੈ ਅਤੇ ਆਪਣੇ ਵੋਟ ਦੇ ਅਧਿਕਾਰ ਦੀ ਜ਼ਿੰਮੇਵਾਰੀ ਨਾਲ ਵਰਤੋਂ ਕਰਨੀ ਚਾਹੀਦੀ ਹੈ । ਸਵੀਪ ਟੀਮ ਨੇ ਦੱਸਿਆ ਕਿ ਐਸ.ਆਈ.ਆਰ. ਪ੍ਰਕਿਰਿਆ ਦੌਰਾਨ ਬੂਥ ਲੈਵਲ ਅਧਿਕਾਰੀਆਂ ਵਲੋਂ ਘਰ-ਘਰ ਜਾ ਕੇ ਵੋਟਰਾਂ ਨਾਲ ਸਬੰਧਿਤ ਜਾਣਕਾਰੀ ਦੀ ਜਾਂਚ ਕੀਤੀ ਜਾ ਰਹੀ ਹੈ । ਲੋਕਾਂ ਨੂੰ ਬੀ.ਐਲ.ਓ. ਨੂੰ ਸਹੀ ਜਾਣਕਾਰੀ ਮੁਹੱਈਆ ਕਰਵਾਉਣ ਦੇ ਨਾਲ-ਨਾਲ ਵੋਟਰ ਸੂਚੀ ਵਿਚ ਨਾਮ, ਪਤਾ ਜਾਂ ਹੋਰ ਵੇਰਵਿਆਂ ਵਿਚ ਕਿਸੇ ਵੀ ਤਰ੍ਹਾਂ ਦੀ ਗਲਤੀ ਹੋਣ ਦੀ ਸੂਰਤ ਵਿਚ ਸਮੇਂ ਸਿਰ ਉਸ ਨੂੰ ਦਰੁਸਤ ਕਰਵਾਉਣ ਲਈ ਸਹਿਯੋਗ ਕਰਨਾ ਚਾਹੀਦਾ ਹੈ । ਇਸ ਮੌਕੇ ਅਮਨ ਭੱਲਾ ਕਾਲਜ ਦੇ ਪ੍ਰਿੰਸੀਪਲ ਪੂਜਾ ਓਹਰੀ, ਪ੍ਰੋ: ਗੌਰਵ ਸੈਣੀ ਸਮੇਤ ਸੰਸਥਾ ਦਾ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਗਣੇਸ਼ ਉਤਸਵ ’ਚ ਭਾਜਪਾ ਆਗੂਆਂ ਨੇ ਕੀਤੀ ਸ਼ਿਰਕਤ ਅਗਲੀ ਖ਼ਬਰ ਪਠਾਨਕੋਟ ‘ਚ ਨਾਜਾਇਜ਼ ਉਸਾਰੀਆਂ ‘ਤੇ ਨਗਰ ਨਿਗਮ ਦਾ ਸਖ਼ਤ ਸ਼ਿਕੰਜਾ
Ad Position 24