20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਹਲਕਾ ਕਾਦੀਆਂ ’ਚ ‘ਆਪ’ ਨੂੰ ਹੋਰ ਮਜ਼ਬੂਤ ਕਰਾਂਗੇ- ਰਣਜੋਧ ਸਿੰਘ ਛੋਟੇਪੁਰ

ਧਾਰੀਵਾਲ, 19 ਸਤੰਬਰ (ਸਵਰਨ ਸਿੰਘ)-ਆਮ ਆਦਮੀ ਪਾਰਟੀ ਦੇ ਹਲਕਾ ਕਾਦੀਆਂ ਤੋਂ ਮੀਡੀਆ ਕੋਆਰਡੀਨੇਟਰ ਰਣਜੋਧ ਸਿੰਘ ਛੋਟੇਪੁਰ ਨੇ ਕਿਹਾ ਕਿ ਹਲਕਾ ਕਾਦੀਆਂ ਵਿਚ ਹਲਕਾ ਇੰਚਾਰਜ ਗੁਰਇਕਬਾਲ ਸਿੰਘ ਮਾਹਲ ਦੀ ਅਗਵਾਈ ’ਚ ਪਾਰਟੀ ਨੂੰ ਬੂਥ ਪੱਧਰ ਤੱਕ ਹੋਰ ਮਜ਼ਬੂਤ ਕੀਤਾ ਜਾਵੇਗਾ। ਰਣਜੋਧ ਸਿੰਘ ਛੋਟੇਪੁਰ ਨੇ ਕਿਹਾ ਕਿ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਜੋ ਵਾਅਦੇ ਕੀਤੇ ਸਨ, ਉਹ ਪੂਰੇ ਕੀਤੇ ਜਾ ਰਹੇ ਹਨ।

Ad Position 21
No active advertisement
ਰਣਜੋਧ ਸਿੰਘ ਛੋਟੇਪੁਰ 20-09-2026
ਧਾਰੀਵਾਲ, 19 ਸਤੰਬਰ (ਸਵਰਨ ਸਿੰਘ)-ਆਮ ਆਦਮੀ ਪਾਰਟੀ ਦੇ ਹਲਕਾ ਕਾਦੀਆਂ ਤੋਂ ਮੀਡੀਆ ਕੋਆਰਡੀਨੇਟਰ ਰਣਜੋਧ ਸਿੰਘ ਛੋਟੇਪੁਰ ਨੇ ਕਿਹਾ ਕਿ ਹਲਕਾ ਕਾਦੀਆਂ ਵਿਚ ਹਲਕਾ ਇੰਚਾਰਜ ਗੁਰਇਕਬਾਲ ਸਿੰਘ ਮਾਹਲ ਦੀ ਅਗਵਾਈ ’ਚ ਪਾਰਟੀ ਨੂੰ ਬੂਥ ਪੱਧਰ ਤੱਕ ਹੋਰ ਮਜ਼ਬੂਤ ਕੀਤਾ ਜਾਵੇਗਾ। ਰਣਜੋਧ ਸਿੰਘ ਛੋਟੇਪੁਰ ਨੇ ਕਿਹਾ ਕਿ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਜੋ ਵਾਅਦੇ ਕੀਤੇ ਸਨ, ਉਹ ਪੂਰੇ ਕੀਤੇ ਜਾ ਰਹੇ ਹਨ। 600 ਯੂਨਿਟ ਮੁਫ਼ਤ ਬਿਜਲੀ, ਆਮ ਆਦਮੀ ਕਲੀਨਿਕ, ਸਰਕਾਰੀ ਸਕੂਲਾਂ ਵਿਚ ਸਿੱਖਿਆ ਕ੍ਰਾਂਤੀ ਅਤੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੇ ਕੰਮਾਂ ਨਾਲ ਲੋਕਾਂ ਦਾ ਭਰੋਸਾ ‘ਆਪ’ ਸਰਕਾਰ ’ਤੇ ਹੋਰ ਵਧਿਆ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰਾਂ ਕੋਲ ਸਰਕਾਰ ਵਿਰੁੱਧ ਕੋਈ ਮੁੱਦਾ ਨਹੀਂ ਬਚਿਆ। ਹਲਕਾ ਕਾਦੀਆਂ ਦੇ ਹਰ ਪਿੰਡ ਵਿਚ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਘਰ-ਘਰ ਤੱਕ ਪਹੁੰਚਾਈਆਂ ਜਾਣਗੀਆਂ। ਛੋਟੇਪੁਰ ਨੇ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਇਕਜੁੱਟ ਹੋ ਕੇ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਹੁਣ ਤੋਂ ਹੀ ਮਿਹਨਤ ਕਰਨ।
Ad Position 22
No active advertisement
ਪਿਛਲੀ ਖ਼ਬਰ ਦੁਬਈ ਟੈਕਸੀ ਡਰਾਈਵਰਾਂ ਦੀ ਭਰਤੀ ਲਈ ਇੰਟਰਵਿਊ 26 ਨੂੰ-ਕਨਵਰ ਅਰੋੜਾ ਅਗਲੀ ਖ਼ਬਰ ਪੋਸਟ ਗਰੈਜੂਏਟ ਪੰਜਾਬੀ ਵਿਭਾਗ ਵਲੋਂ ਪਰਵੇਜ਼ ਸੰਧੂ ਦੀ ਪੁਸਤਕ ‘ਕੋਡ ਬਲੂ’ ਦਾ ਦੂਜਾ ਐਡੀਸ਼ਨ ਲੋਕ ਅਰਪਣ
Ad Position 24