20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਬੀ.ਐੱਸ.ਸੀ ਮੈਡੀਕਲ ਦੇ ਨਤੀਜੇ ’ਚ ਜੀ.ਐੱਨ.ਡੀ.ਯੂ ਕਾਲਜ ਦਾ ਸ਼ਾਨਦਾਰ ਪ੍ਰਦਰਸ਼ਨ

ਪਠਾਨਕੋਟ, 19 ਸਤੰਬਰ (ਸੁਮਿਤ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਬੀ. ਐੱਸ.

Ad Position 21
No active advertisement
ਅਜੀਤ ਡੈਸਕ 20-09-2026
ਪਠਾਨਕੋਟ, 19 ਸਤੰਬਰ (ਸੁਮਿਤ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਬੀ.ਐੱਸ.ਸੀ ਮੈਡੀਕਲ ਸਮੈਸਟਰ-4 ਦੇ ਐਲਾਨੇ ਨਤੀਜੇ ਵਿਚੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਕ੍ਰਿਤਿਕਾ ਨੇ 7.46 ਐੱਸ.ਜੀ.ਪੀ.ਏ ਹਾਸਲ ਕਰਕੇ ਕਾਲਜ ਵਿਚੋਂ ਪਹਿਲਾ, ਰਿਤਾਂਸ਼ੀ ਨੇ 7 .15 ਐੱਸ.ਜੀ.ਪੀ.ਏ ਨਾਲ ਦੂਜਾ ਮੇਘਾ ਦਾਦਵਾਲ ਨੇ 7.12 ਐੱਸ.ਜੀ.ਪੀ.ਏ ਨਾਲ ਤੀਜਾ ਸਥਾਨ ਹਾਸਲ ਕੀਤਾ। ਕਾਲਜ ਦੇ ਪ੍ਰਿੰਸੀਪਲ ਡਾ: ਕੁਲਵੰਤ ਸਿੰਘ ਰੰਧਾਵਾ ਨੇ ਸਫਲ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਪ੍ਰਿੰਸੀਪਲ ਨੇ ਬੀ.ਐੱਸ.ਸੀ ਮੈਡੀਕਲ ਵਿਭਾਗ ਦੇ ਅਧਿਆਪਕਾਂ ਡਾ: ਕੁਲਵਿੰਦਰ, ਤਮੰਨਾ, ਕਵਿਤਾ, ਬਬੀਤਾ ਅਤੇ ਅੰਕਿਤਾ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਕਾਲਜ ਵਿਦਿਆਰਥੀਆਂ ਨੂੰ ਗੁਣਵੱਤਾਪੂਰਨ ਸਿੱਖਿਆ ਅਤੇ ਬਿਹਤਰ ਅਕਾਦਮਿਕ ਮਾਹੌਲ ਪ੍ਰਦਾਨ ਕਰਨ ਲਈ ਲਗਾਤਾਰ ਯਤਨਸ਼ੀਲ ਹੈ।
Ad Position 22
No active advertisement
ਪਿਛਲੀ ਖ਼ਬਰ ਕੈਂਪਬੈਲ ਰੋਡ ’ਤੇ ਗੰਦਗੀ ਦੇ ਢੇਰਾਂ ਤੋਂ ਲੋਕ ਪ੍ਰੇਸ਼ਾਨ, ਬਦਬੂ ਕਾਰਨ ਰਾਹਗੀਰਾਂ ਦਾ ਲੰਘਣਾ ਹੋਇਆ ਮੁਸ਼ਕਿਲ ਅਗਲੀ ਖ਼ਬਰ ਐਸ.ਐਮ.ਡੀ.ਆਰ.ਐਸ.ਡੀ ਕਾਲਜੀਏਟ ਸਕੂਲ ਦੇ ਵਿਦਿਆਰਥੀਆਂ ਨੇ ਜਿੱਤੇ ਤਗਮੇ
Ad Position 24