ਨੰਗਲ ਭੂਰ ਸਕੂਲ ਵਿਖੇ ਐਸ.ਆਈ.ਆਰ. ਸੰਬੰਧੀ ਸਵੀਪ ਜਾਗਰੂਕਤਾ ਸਮਾਗਮ
ਪਠਾਨਕੋਟ, 19 ਸਤੰਬਰ (ਸੰਧੂ)-ਵੋਟਰ ਜਾਗਰੂਕਤਾ ਤੇ ਲੋਕਤੰਤਰੀ ਭਾਗੀਦਾਰੀ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੰਗਲ ਭੂਰ ਵਿਖੇ ਸਵੀਪ ਟੀਮ ਵਲੋਂ ਵਿਸ਼ੇਸ਼ ਗਹਿਰਾਈ ਵਾਲੀ ਵੋਟਰ ਸੂਚੀ ਸੋਧ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ । ਇਸ ਮੌਕੇ ਸਵੀਪ ਟੀਮ ਦੇ ਮੈਂਬਰ ਲੈਕਚਰਾਰ ਮਨਜੀਤ ਸਿੰਘ, ਲੈਕਚਰਾਰ ਪਰਮਜੀਤ ਬੈਂਸ ਤੇ ਲੈਕਚਰਾਰ ਰਾਜੇਸ਼ ਕੁਮਾਰ ਨੇ ਵਿਦਿਆਰਥੀਆਂ ਤੇ ਸਕੂਲ ਸਟਾਫ ਨੂੰ ਐਸ.
ਪਠਾਨਕੋਟ, 19 ਸਤੰਬਰ (ਸੰਧੂ)-ਵੋਟਰ ਜਾਗਰੂਕਤਾ ਤੇ ਲੋਕਤੰਤਰੀ ਭਾਗੀਦਾਰੀ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੰਗਲ ਭੂਰ ਵਿਖੇ ਸਵੀਪ ਟੀਮ ਵਲੋਂ ਵਿਸ਼ੇਸ਼ ਗਹਿਰਾਈ ਵਾਲੀ ਵੋਟਰ ਸੂਚੀ ਸੋਧ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ । ਇਸ ਮੌਕੇ ਸਵੀਪ ਟੀਮ ਦੇ ਮੈਂਬਰ ਲੈਕਚਰਾਰ ਮਨਜੀਤ ਸਿੰਘ, ਲੈਕਚਰਾਰ ਪਰਮਜੀਤ ਬੈਂਸ ਤੇ ਲੈਕਚਰਾਰ ਰਾਜੇਸ਼ ਕੁਮਾਰ ਨੇ ਵਿਦਿਆਰਥੀਆਂ ਤੇ ਸਕੂਲ ਸਟਾਫ ਨੂੰ ਐਸ.ਆਈ.ਆਰ. ਸਬੰਧੀ ਜਾਣਕਾਰੀ ਦਿੰਦਿਆਂ ਆਪਣੇ ਤੇ ਪਰਿਵਾਰਕ ਮੈਂਬਰਾਂ ਦੇ ਵੋਟਰ ਵੇਰਵਿਆਂ ਦੀ ਜਾਂਚ ਕਰਨ ਅਤੇ ਲੋੜ ਪੈਣ ’ਤੇ ਜ਼ਰੂਰੀ ਸੋਧ ਕਰਵਾਉਣ ਲਈ ਜਾਗਰੂਕ ਕੀਤਾ । ਇਸ ਦੌਰਾਨ ਵਿਦਿਆਰਥੀਆਂ ਨੂੰ ਲੋਕਤੰਤਰੀ ਪ੍ਰਕਿਰਿਆ ’ਚ ਸਰਗਰਮ ਭੂਮਿਕਾ ਨਿਭਾਉਣ ਤੇ ਆਪਣੇ ਪਰਿਵਾਰ ਤੇ ਸਮਾਜ ’ਚ ਵੋਟਰ ਜਾਗਰੂਕਤਾ ਦਾ ਸੰਦੇਸ਼ ਪਹੁੰਚਾਉਣ ਲਈ ਪ੍ਰੇਰਿਤ ਕੀਤਾ ਗਿਆ । ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਸੁਨੀਤਾ ਸ਼ਰਮਾ, ਕਾਮਰਸ ਵਿਸ਼ੇ ਦੇ ਲੈਕਚਰਾਰ ਹੇਮਰਾਜ ਸਮੇਤ ਸਮੂਹ ਸਕੂਲ ਸਟਾਫ ਹਾਜ਼ਰ ਸੀ ।