19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਸਰਕਾਰੀ ਸਕੂਲ ਨਾਜੋਚੱਕ ਵਿਖੇ ਵਿਸ਼ਵ ਓਜ਼ੋਨ ਦਿਵਸ ਮਨਾਇਆ

ਘਰੋਟਾ, 19 ਸਤੰਬਰ (ਸੰਜੀਵ ਗੁਪਤਾ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਾਜੋਚੱਕ ਵਿਖੇ ਪ੍ਰਿੰਸੀਪਲ ਡਾ. ਤਾਜ ਸਿੰਘ ਦੇ ਨਿਰਦੇਸ਼ਾਂ ਅਨੁਸਾਰ ਵਿਸ਼ਵ ਓਜ਼ੋਨ ਦਿਵਸ ਮਨਾਇਆ ਗਿਆ ।

Ad Position 21
No active advertisement
ਅਜੀਤ ਡੈਸਕ 20-09-2026
ਘਰੋਟਾ, 19 ਸਤੰਬਰ (ਸੰਜੀਵ ਗੁਪਤਾ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਾਜੋਚੱਕ ਵਿਖੇ ਪ੍ਰਿੰਸੀਪਲ ਡਾ. ਤਾਜ ਸਿੰਘ ਦੇ ਨਿਰਦੇਸ਼ਾਂ ਅਨੁਸਾਰ ਵਿਸ਼ਵ ਓਜ਼ੋਨ ਦਿਵਸ ਮਨਾਇਆ ਗਿਆ । ਇਸ ਮੌਕੇ ਅਧਿਆਪਕਾਂ ਵਲੋਂ ਵਿਦਿਆਰਥੀਆਂ ਨੂੰ ਓਜ਼ੋਨ ਪਰਤ ਦੀ ਮਹੱਤਤਾ, ਇਸ ਦੇ ਵਾਤਾਵਰਣ ਵਿਚ ਯੋਗਦਾਨ ਅਤੇ ਸੁਰੱਖਿਆ ਸਬੰਧੀ ਜਾਣਕਾਰੀ ਦਿੱਤੀ ਗਈ । ਅਧਿਆਪਕਾਂ ਨੇ ਦੱਸਿਆ ਕਿ ਓਜ਼ੋਨ ਪਰਤ ਧਰਤੀ ਨੂੰ ਸੂਰਜ ਤੋਂ ਆਉਣ ਵਾਲੀਆਂ ਹਾਨੀਕਾਰਕ ਅਲਟਰਾ ਵਾਇਲਟ ਕਿਰਨਾਂ ਤੋਂ ਬਚਾਉਣ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ। ਓਜ਼ੋਨ ਪਰਤ ਨੂੰ ਨੁਕਸਾਨ ਪਹੁੰਚਣ ਨਾਲ ਮਨੁੱਖਾਂ, ਪਸ਼ੂ-ਪੰਛੀਆਂ, ਪੌਦਿਆਂ ਅਤੇ ਸਮੁੱਚੇ ਵਾਤਾਵਰਣ ’ਤੇ ਮਾੜੇ ਪ੍ਰਭਾਵ ਪੈ ਸਕਦੇ ਹਨ। ਇਸ ਲਈ ਓਜ਼ੋਨ ਪਰਤ ਦੀ ਸੰਭਾਲ ਕਰਨਾ ਅਤੇ ਵਾਤਾਵਰਣ ਨੂੰ ਪ੍ਰਦੂਸ਼ਣ ਤੋਂ ਬਚਾਉਣਾ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਵਿਦਿਆਰਥੀਆਂ ਨੂੰ ਵਾਤਾਵਰਣ-ਅਨੁਕੂਲ ਜੀਵਨ-ਸ਼ੈਲੀ ਅਪਣਾਉਣ, ਊਰਜਾ ਦੀ ਬੱਚਤ ਕਰਨ, ਰੁੱਖ ਲਗਾਉਣ ਅਤੇ ਕੁਦਰਤੀ ਸਰੋਤਾਂ ਦੀ ਸੰਭਾਲ ਕਰਨ ਲਈ ਪ੍ਰੇਰਿਤ ਕੀਤਾ ਗਿਆ । ਆਖਿਰ ਵਿਚ ਪ੍ਰਿੰਸੀਪਲ ਨੇ ਵਿਦਿਆਰਥੀਆਂ ਨੂੰ ਵਾਤਾਵਰਨ ਸੁਰੱਖਿਆ ਸਬੰਧੀ ਜਾਗਰੂਕਤਾ ਆਪਣੇ ਪਰਿਵਾਰਾਂ ਤੇ ਸਮਾਜ ਤੱਕ ਪਹੁੰਚਾਉਣ ਲਈ ਉਤਸ਼ਾਹਿਤ ਕੀਤਾ ।
Ad Position 22
No active advertisement
ਪਿਛਲੀ ਖ਼ਬਰ ਏ.ਐਂਡ.ਐਮ. ਗਰੁੱਪ ਆਫ ਇੰਸਟੀਟਿਊਟ ਵਿਖੇ ਐਸ.ਆਈ.ਆਰ. ਨੂੰ ਲੈ ਕੇ ਕਰਵਾਇਆ ਜਾਗਰੂਕਤਾ ਸਮਾਗਮ ਅਗਲੀ ਖ਼ਬਰ ਏ. ਐਂਡ. ਐਮ. ਇੰਸਟੀਚਿਊਟ ਵਿਖੇ ਰਾਸ਼ਟਰੀ ਚਾਕਲੇਟ ਮਿਲਕਸ਼ੇਕ ਦਿਵਸ ਮਨਾਇਆ
Ad Position 24