ਏ.ਐਂਡ.ਐਮ. ਗਰੁੱਪ ਆਫ ਇੰਸਟੀਟਿਊਟ ਵਿਖੇ ਐਸ.ਆਈ.ਆਰ. ਨੂੰ ਲੈ ਕੇ ਕਰਵਾਇਆ ਜਾਗਰੂਕਤਾ ਸਮਾਗਮ
ਪਠਾਨਕੋਟ, 19 ਸਤੰਬਰ (ਸੰਧੂ)-ਏ. ਐਂਡ.
ਪਠਾਨਕੋਟ, 19 ਸਤੰਬਰ (ਸੰਧੂ)-ਏ.ਐਂਡ.ਐਮ. ਗਰੁੱਪ ਆਫ ਇੰਸਟੀਟਿਊਟ ਪਠਾਨਕੋਟ ਵਲੋਂ ਵਿਦਿਆਰਥੀਆਂ ਤੇ ਸਟਾਫ਼ ਮੈਂਬਰਾਂ ਨੂੰ ਵੋਟਰ ਸੂਚੀ ਦੇ ਵਿਸ਼ੇਸ਼ ਗਹਿਰੇ ਪੁਨਰੀਖਣ ਸਬੰਧੀ ਜਾਗਰੂਕ ਕਰਨ ਦੇ ਉਦੇਸ਼ ਨਾਲ ਵਿਸ਼ੇਸ਼ ਜਾਗਰੂਕਤਾ ਸਮਾਗਮ ਜ਼ਿਲ੍ਹਾ ਚੋਣ ਅਧਿਕਾਰੀ ਕਮ ਡਿਪਟੀ ਕਮਿਸ਼ਨਰ ਡਾ: ਪੱਲਵੀ ਦੇ ਦਿਸ਼ਾ ਨਿਰਦੇਸ਼ਾਂ ਤੇ ਜ਼ਿਲ੍ਹਾ ਨੋਡਲ ਅਧਿਕਾਰੀ ਕਮ ਜ਼ਿਲ੍ਹਾ ਭੂਮੀ ਰੱਖਿਆ ਅਧਿਕਾਰੀ ਗੁਰਪ੍ਰੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕਰਵਾਇਆ ਗਿਆ । ਸਮਾਗਮ ਦੌਰਾਨ ਵਿਦਿਆਰਥੀਆਂ ਨੂੰ ਵੋਟਰ ਸੂਚੀ ਦੀ ਵਿਸ਼ੇਸ਼ ਗਹਿਰੇ ਪੁਨਰੀਖਣ ਪ੍ਰਕਿਰਿਆ, ਵੋਟਰ ਵੇਰਵਿਆਂ ਦੀ ਜਾਂਚ ਤੇ ਆਪਣੇ ਵੇਰਵੇ ਸਹੀ ਤੇ ਅੱਪਡੇਟ ਰੱਖਣ ਦੀ ਮਹੱਤਤਾ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ । ਇਸ ਮੌਕੇ ਸਹਾਇਕ ਜ਼ਿਲ੍ਹਾ ਨੋਡਲ ਅਫ਼ਸਰ, ਸਵੀਪ, ਹੈੱਡਮਾਸਟਰ ਰਵਿਕਾਂਤ ਨੇ ਵਿਦਿਆਰਥੀਆਂ ਨੂੰ ਵੋਟਰ ਸੂਚੀ ਦੇ ਵਿਸ਼ੇਸ਼ ਗਹਿਰੇ ਪੁਨਰੀਖਣ ਤੇ ਵੋਟਰ ਜਾਗਰੂਕਤਾ ਸਬੰਧੀ ਮਹੱਤਵਪੂਰਨ ਜਾਣਕਾਰੀ ਦਿੱਤੀ । ਸਮਾਗਮ ਦੌਰਾਨ ਜ਼ਿਲ੍ਹਾ ਸਵੀਪ ਟੀਮ ਮੈਂਬਰ ਹਰਸਿਮਰਨਜੀਤ ਸਿੰਘ, ਵਿਵੇਕ ਡੋਗਰਾ ਅਤੇ ਅਮਿਤ ਡੋਗਰਾ ਨੇ ਵੀ ਅਹਿਮ ਭੂਮਿਕਾ ਨਿਭਾਈ । ਉਨ੍ਹਾਂ ਵਲੋਂ ਵਿਦਿਆਰਥੀਆਂ ਤੱਕ ਵੋਟਰ ਸੂਚੀ ਦੇ ਵਿਸ਼ੇਸ਼ ਗਹਿਰੇ ਪੁਨਰੀਖਣ ਸਬੰਧੀ ਜ਼ਰੂਰੀ ਜਾਣਕਾਰੀ ਪਹੁੰਚਾਉਣ ਵਿਚ ਸਹਿਯੋਗ ਦਿੱਤਾ ਗਿਆ । ਸੰਸਥਾ ਦੇ ਚੇਅਰਮੈਨ ਅਕਸ਼ੈ ਮਹਾਜਨ, ਸਕੱਤਰ ਸੋਨੂੰ ਮਹਾਜਨ, ਉਪ ਪ੍ਰਧਾਨ ਨਮਨ ਮਹਾਜਨ, ਡਾਇਰੈਕਟਰ ਡਾ : ਸੰਦੀਪ ਸ਼ਰਮਾ ਅਤੇ ਡਾਇਰੈਕਟਰ ਰਾਜਪਾਲ ਸਿੰਘ ਨੇ ਜਾਗਰੂਕਤਾ ਸਮਾਗਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ ਆਪਣੇ ਲੋਕਤੰਤਰਿਕ ਅਧਿਕਾਰਾਂ ਅਤੇ ਫ਼ਰਜ਼ਾਂ ਪ੍ਰਤੀ ਜਾਗਰੂਕ ਹੋਣਾ ਚਾਹੀਦਾ ਹੈ ।