ਨਰੋਟ ਜੈਮਲ ਸਿੰਘ ’ਚ ਜਲਦ ਸ਼ੁਰੂ ਹੋਵੇਗਾ 100 ਬੈਡਾਂ ਵਾਲੇ ਸਬ-ਡਵੀਜ਼ਨਲ ਹਸਪਤਾਲ ਦਾ ਨਿਰਮਾਣ- ਕਟਾਰੂਚੱਕ
ਨਰੋਟ ਜੈਮਲ ਸਿੰਘ, 19 ਸਤੰਬਰ (ਸ਼ਸ਼ੀ ਕੁਮਾਰ)-ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵਲੋਂ ਸਰਕਾਰੀ ਹਸਪਤਾਲ ਨਰੋਟ ਜੈਮਲ ਸਿੰਘ ਦਾ ਵਿਸ਼ੇਸ਼ ਦੌਰਾ ਕਰਕੇ ਹਸਪਤਾਲ ਦੀਆਂ ਸਿਹਤ ਸਹੂਲਤਾਂ ਤੇ ਭਵਿੱਖ ਵਿਚ ਕੀਤੇ ਜਾਣ ਵਾਲੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਗਿਆ । ਇਸ ਮੌਕੇ ਉਨ੍ਹਾਂ ਵਲੋਂ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਪ੍ਰਸਤਾਵਿਤ 100 ਬੈਡਾਂ ਵਾਲੇ ਸਬ-ਡਵੀਜ਼ਨਲ ਹਸਪਤਾਲ ਸਬੰਧੀ ਵਿਸਥਾਰ ਪੂਰਵਕ ਵਿਚਾਰ-ਵਟਾਂਦਰਾ ਵੀ ਕੀਤਾ ਗਿਆ ।
ਸ
ਸਰਕਾਰੀ ਹਸਪਤਾਲ ਨਰੋਟ ਜੈਮਲ ਸਿੰਘ ਦਾ ਦੌਰਾ ਕਰਦੇ ਹੋਏ ਮੰਤਰੀ ਲਾਲ ਚੰਦ ਤੇ ਉਨ੍ਹਾਂ ਦੇ ਨਾਲ ਸਿਵਲ ਸਰਜਨ ਸੁਨੀਤਾ ਸ਼ਰਮਾ, ਐਸ.ਐਮ.ਓ. ਵਿਨੇ ਜਮਵਾਲ ਅਤੇ ਹੋਰ । ਤਸਵੀਰ: ਸ਼ਸ਼ੀ ਕੁਮਾਰ
20-09-2026
ਨਰੋਟ ਜੈਮਲ ਸਿੰਘ, 19 ਸਤੰਬਰ (ਸ਼ਸ਼ੀ ਕੁਮਾਰ)-ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵਲੋਂ ਸਰਕਾਰੀ ਹਸਪਤਾਲ ਨਰੋਟ ਜੈਮਲ ਸਿੰਘ ਦਾ ਵਿਸ਼ੇਸ਼ ਦੌਰਾ ਕਰਕੇ ਹਸਪਤਾਲ ਦੀਆਂ ਸਿਹਤ ਸਹੂਲਤਾਂ ਤੇ ਭਵਿੱਖ ਵਿਚ ਕੀਤੇ ਜਾਣ ਵਾਲੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਗਿਆ । ਇਸ ਮੌਕੇ ਉਨ੍ਹਾਂ ਵਲੋਂ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਪ੍ਰਸਤਾਵਿਤ 100 ਬੈਡਾਂ ਵਾਲੇ ਸਬ-ਡਵੀਜ਼ਨਲ ਹਸਪਤਾਲ ਸਬੰਧੀ ਵਿਸਥਾਰ ਪੂਰਵਕ ਵਿਚਾਰ-ਵਟਾਂਦਰਾ ਵੀ ਕੀਤਾ ਗਿਆ । ਇਸ ਮੌਕੇ ਸਿਵਲ ਸਰਜਨ ਪਠਾਨਕੋਟ ਡਾ: ਸੁਨੀਤਾ ਸ਼ਰਮਾ, ਐਸ.ਐਮ.ਓ. ਨਰੋਟ ਜੈਮਲ ਸਿੰਘ ਡਾ: ਵਿਨੇ ਜਮਵਾਲ, ਕੌਂਸਲਰ ਕਰਮ ਚੰਦ ਕੋਕੋ, ਸੰਦੀਪ ਮਹਾਜਨ, ਕੌਂਸਲਰ ਅਨੂਬਾਲਾ, ਕੌਂਸਲਰ ਮਾਇਆ ਦੇਵੀ, ਡਾ: ਰਜਤ, ਡਾ: ਸਮਿਤੀ, ਡਾ: ਸ਼ੈਲਾ, ਡਾ: ਮਦਨ ਮੱਟੂ, ਡਾ: ਕਨਿਕਾ, ਸਤੀਸ਼ ਕੁਮਾਰ, ਐਸ.ਡੀ.ਓ. ਅਜੇ ਕੁਮਾਰ ਸਮੇਤ ਸਿਹਤ ਵਿਭਾਗ ਤੇ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ । ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਰਹੱਦੀ ਖੇਤਰ ਦੇ ਲੋਕਾਂ ਨੂੰ ਬਿਹਤਰ ਤੇ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ । ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਨਰੋਟ ਜੈਮਲ ਸਿੰਘ ਵਿਖੇ 100 ਬੈਡਾਂ ਵਾਲਾ ਸਬ-ਡਵੀਜ਼ਨਲ ਹਸਪਤਾਲ ਬਣਾਉਣ ਦੇ ਪ੍ਰੋਜੈਕਟ ਨੂੰ ਮਨਜ਼ੂਰੀ ਦਿੱਤੀ ਗਈ ਹੈ, ਜਿਸ ਤਹਿਤ ਅੱਜ ਹਸਪਤਾਲ ਦਾ ਨਿਰੀਖਣ ਕਰਕੇ ਅਧਿਕਾਰੀਆਂ ਨਾਲ ਲੋੜੀਂਦੇ ਬੁਨਿਆਦੀ ਢਾਂਚੇ ਤੇ ਸਿਹਤ ਸਹੂਲਤਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ । ਉਨ੍ਹਾਂ ਦੱਸਿਆ ਕਿ ਨਵੇਂ ਹਸਪਤਾਲ ’ਚ ਮਰੀਜ਼ਾਂ ਦੀਆਂ ਜ਼ਰੂਰਤਾਂ ਨੂੰ ਧਿਆਨ ’ਚ ਰੱਖਦਿਆਂ ਲੋੜੀਂਦੇ ਸਾਧਨ ਤੇ ਆਧੁਨਿਕ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ । ਇਸ ਤੋਂ ਇਲਾਵਾ ਹਸਪਤਾਲ ’ਚ ਬਲੱਡ ਬੈਂਕ ਵੀ ਸਥਾਪਤ ਕੀਤਾ ਜਾਣਾ ਹੈ, ਜਿਸ ਨਾਲ ਇਲਾਕੇ ਦੇ ਲੋਕਾਂ ਨੂੰ ਇਕੋ ਸਥਾਨ ’ਤੇ ਵੱਖ-ਵੱਖ ਸਿਹਤ ਸੇਵਾਵਾਂ ਉਪਲੱਬਧ ਹੋ ਸਕਣਗੀਆਂ । ਕਟਾਰੂਚੱਕ ਨੇ ਕਿਹਾ ਕਿ ਨਰੋਟ ਜੈਮਲ ਸਿੰਘ ਇਕ ਸਰਹੱਦੀ ਖੇਤਰ ਹੋਣ ਕਾਰਨ ਇੱਥੋਂ ਦੇ ਲੋਕਾਂ ਨੂੰ ਗੰਭੀਰ ਬਿਮਾਰੀ ਜਾਂ ਐਮਰਜੈਂਸੀ ਦੀ ਸਥਿਤੀ ’ਚ ਅਕਸਰ ਦੂਰ-ਦਰਾਜ ਦੇ ਹਸਪਤਾਲਾਂ ਦਾ ਰੁਖ ਕਰਨਾ ਪੈਂਦਾ ਹੈ । 100 ਬੈਡਾਂ ਵਾਲੇ ਸਬ-ਡਵੀਜ਼ਨਲ ਹਸਪਤਾਲ ਦੇ ਬਣਨ ਨਾਲ ਨਰੋਟ ਜੈਮਲ ਸਿੰਘ ਸਮੇਤ ਹਿੰਦ-ਪਾਕਿ ਸਰਹੱਦ ਨਾਲ ਲੱਗਦੇ ਪਿੰਡਾਂ ਦੇ ਵਸਨੀਕਾਂ ਨੂੰ ਵੱਡੀ ਸਹੂਲਤ ਮਿਲੇਗੀ ਤੇ ਉਨ੍ਹਾਂ ਨੂੰ ਆਪਣੇ ਇਲਾਜ ਲਈ ਦੂਰ ਨਹੀਂ ਜਾਣਾ ਪਵੇਗਾ । ਕੈਬਨਿਟ ਮੰਤਰੀ ਨੇ ਕਿਹਾ ਕਿ ਹਸਪਤਾਲ ਦਾ ਨਿਰਮਾਣ ਕਾਰਜ ਜਲਦ ਸ਼ੁਰੂ ਕਰਵਾਇਆ ਜਾਵੇਗਾ ਤੇ ਇਸ ਨੂੰ ਮੁਕੰਮਲ ਕਰਕੇ ਲੋਕਾਂ ਨੂੰ ਸਮਰਪਿਤ ਕੀਤਾ ਜਾਵੇਗਾ ।