19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਰਮਾ ਚੋਪੜਾ ਕਾਲਜ ਦੀ ਐਨ.ਐਸ.ਐਸ. ਇਕਾਈ ਵਲੋਂ ਇਕ ਰੋਜ਼ਾ ਸਫ਼ਾਈ ਮੁਹਿੰਮ

ਪਠਾਨਕੋਟ, 19 ਸਤੰਬਰ (ਸੰਧੂ)-ਸ੍ਰੀਮਤੀ ਰਮਾ ਚੋਪੜਾ ਐਸ. ਡੀ.

Ad Position 21
No active advertisement
ਅਜੀਤ ਡੈਸਕ 20-09-2026
ਪਠਾਨਕੋਟ, 19 ਸਤੰਬਰ (ਸੰਧੂ)-ਸ੍ਰੀਮਤੀ ਰਮਾ ਚੋਪੜਾ ਐਸ.ਡੀ. ਕੰਨਿਆ ਮਹਾਂਵਿਦਿਆਲਿਆ ਪਠਾਨਕੋਟ ਦੀ ਐਨ.ਐਸ.ਐਸ. ਇਕਾਈ ਵਲੋਂ ਵਿਦਿਆਰਥਣਾਂ ਨੂੰ ਸਫ਼ਾਈ ਦੀ ਮਹੱਤਤਾ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਇਕ ਰੋਜ਼ਾ ਸਫ਼ਾਈ ਮੁਹਿੰਮ ਚਲਾਈ ਗਈ । ਐਨ.ਐਸ.ਐਸ. ਦੀ ਨੋਡਲ ਅਧਿਕਾਰੀ ਸਰਬਜੀਤ ਕੌਰ ਦੀ ਅਗਵਾਈ ਹੇਠ ਸਵੈ - ਸੇਵਿਕਾਵਾਂ ਨੇ ਮਹਾਂਵਿਦਿਆਲਿਆ ਦੇ ਪਰਿਸਰ ਤੇ ਆਲੇ-ਦੁਆਲੇ ਦੇ ਖੇਤਰ ’ਚ ਸਫ਼ਾਈ ਕਰਦਿਆਂ ਕੂੜਾ-ਕਰਕਟ ਇਕੱਠਾ ਕਰਕੇ ਉਸ ਦਾ ਯੋਗ ਨਿਪਟਾਰਾ ਕੀਤਾ । ਇਸ ਦੌਰਾਨ ਵਿਦਿਆਰਥਣਾਂ ਨੇ ਲੋਕਾਂ ਨੂੰ ਆਪਣੇ ਆਲੇ-ਦੁਆਲੇ ਦਾ ਵਾਤਾਵਰਨ ਸਾਫ਼-ਸੁਥਰਾ ਰੱਖਣ ਲਈ ਵੀ ਜਾਗਰੂਕ ਕੀਤਾ । ਮੁਹਿੰਮ ਨੂੰ ਸਫ਼ਲ ਬਣਾਉਣ ’ਚ ਸਹਾਇਕ ਪ੍ਰੋਫੈਸਰ ਨੀਤੂ ਨੇ ਵਿਸ਼ੇਸ਼ ਸਹਿਯੋਗ ਦਿੱਤਾ । ਇਸ ਮੌਕੇ ਪ੍ਰਿੰਸੀਪਲ ਡਾ: ਪ੍ਰਿਯੰਕਾ ਚੁੱਘ ਨੇ ਐਨ.ਐਸ.ਐਸ. ਸਵੈ-ਸੇਵਿਕਾਵਾਂ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਫ਼ਾਈ ਸਿਰਫ਼ ਇਕ ਦਿਨ ਦੀ ਮੁਹਿੰਮ ਨਹੀਂ, ਸਗੋਂ ਸਾਡੀ ਰੋਜ਼ਾਨਾ ਦੀ ਜ਼ਿੰਮੇਵਾਰੀ ਹੈ ।
Ad Position 22
No active advertisement
ਪਿਛਲੀ ਖ਼ਬਰ ਬਾਬਾ ਸ੍ਰੀਚੰਦ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਕੀਰਤਨ ਸਮਾਗਮ ਅੱਜ ਅਗਲੀ ਖ਼ਬਰ ਫੌਜ ਤੇ ਐਨ.ਐਸ.ਐਸ. ਦੇ ਸਾਂਝੇ ਯਤਨਾਂ ਨਾਲ ਜੀ.ਐਨ.ਡੀ.ਯੂ. ਕਾਲਜ ਪਠਾਨਕੋਟ ਵਿਚ ਚਲਾਈ ਬੂਟੇ ਲਗਾਉਣ ਦੀ ਮੁਹਿੰਮ
Ad Position 24