21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਪਿੰਡ ਸਾਰਚੂਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਦੋ ਰੋਜ਼ਾ ਗੁਰਮਤਿ ਸਮਾਗਮ

ਬਟਾਲਾ, 21 ਸਤੰਬਰ (ਸਤਿੰਦਰ ਸਿੰਘ)-ਪਿੰਡ ਸਾਰਚੂਰ ਦੇ ਗੁਰਦੁਆਰਾ ਕੇਸਗੜ੍ਹ ਸਾਹਿਬ ਵਿਖੇ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੋ ਰੋਜ਼ਾ ਗੁਰਮਤਿ ਸਮਾਗਮ ਇਲਾਕਾ ਨਿਵਾਸੀ ਸਾਧ ਸੰਗਤ ਵਲੋਂ ਲੰਗਰ ਕਮੇਟੀ, ਭਾਈ ਘਨਈਆ ਸੁਸਾਇਟੀ, ਮੁੱਖ ਗ੍ਰੰਥੀ ਭਾਈ ਹਰਦੀਪ ਸਿੰਘ ਦੇ ਸਹਿਯੋਗ ਨਾਲ ਕਰਵਾਇਆ ਗਿਆ। ਸਮਾਗਮ ਦੀ ਆਰੰਭਤਾ ਮੌਕੇ ਰੱਖੇ ਗਏ ਸਹਿਜ ਪਾਠ ਦੇ ਭੋਗ ਪਾਏ ਗਏ।

Ad Position 21
No active advertisement
ਅਜੀਤ ਡੈਸਕ 22-09-2026
ਬਟਾਲਾ, 21 ਸਤੰਬਰ (ਸਤਿੰਦਰ ਸਿੰਘ)-ਪਿੰਡ ਸਾਰਚੂਰ ਦੇ ਗੁਰਦੁਆਰਾ ਕੇਸਗੜ੍ਹ ਸਾਹਿਬ ਵਿਖੇ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੋ ਰੋਜ਼ਾ ਗੁਰਮਤਿ ਸਮਾਗਮ ਇਲਾਕਾ ਨਿਵਾਸੀ ਸਾਧ ਸੰਗਤ ਵਲੋਂ ਲੰਗਰ ਕਮੇਟੀ, ਭਾਈ ਘਨਈਆ ਸੁਸਾਇਟੀ, ਮੁੱਖ ਗ੍ਰੰਥੀ ਭਾਈ ਹਰਦੀਪ ਸਿੰਘ ਦੇ ਸਹਿਯੋਗ ਨਾਲ ਕਰਵਾਇਆ ਗਿਆ। ਸਮਾਗਮ ਦੀ ਆਰੰਭਤਾ ਮੌਕੇ ਰੱਖੇ ਗਏ ਸਹਿਜ ਪਾਠ ਦੇ ਭੋਗ ਪਾਏ ਗਏ। ਉਪਰੰਤ ਸਜਾਏ ਦੀਵਾਨ ’ਚ ਪਹਿਲੇ ਦਿਨ ਭਾਈ ਜਗਤਾਰ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਨੇ ਇਲਾਹੀ ਬਾਣੀ ਦਾ ਕੀਰਤਨ ਕਰਕੇ ਸੰਗਤਾਂ ਨੂੰ ਸ਼ਬਦ ਗੁਰੂ ਨਾਲ ਜੋੜਿਆ। ਗਿਆਨੀ ਮਨਬੀਰ ਸਿੰਘ ਪਹੁਵਿੰਡ ਦੇ ਢਾਡੀ ਜਥੇ ਨੇ ਬੀਰਸੀ ਵਾਰਾਂ ਤੇ ਗੁਰ ਇਤਿਹਾਸ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਸਮਾਗਮ ਦੇ ਦੂਜੇ ਦਿਨ ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ ਹੈੱਡ ਗ੍ਰੰਥੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ। ਗਿਆਨੀ ਸਤਨਾਮ ਸਿੰਘ ਲਾਲੂ ਘੁੰਮਣ ਦੇ ਢਾਡੀ ਜਥੇ ਨੇ ਵੀਰ ਰਸ ਵਾਰਾਂ ਗਾ ਕੇ ਗੁਰੂ ਇਤਿਹਾਸ ਤੋਂ ਸੰਗਤਾਂ ਨੂੰ ਜਾਣੂ ਕਰਵਾਇਆ। ਇਸੇ ਤਰ੍ਹਾਂ ਕਵੀਸ਼ਰ ਭਾਈ ਤਰਨਜੀਤ ਸਿੰਘ ਸਾਰਚੂਰ ਦੇ ਜਥੇ ਨੇ ਗੁਰੂ ਇਤਿਹਾਸ ਦੇ ਪ੍ਰਸੰਗ ਸੁਣਾ ਕੇ ਵਾਰਾਂ ਗਾਈਆਂ। ਸਮਾਗਮ ’ਚ ਹੈੱਡ ਗ੍ਰੰਥੀ ਹਰਦੀਪ ਸਿੰਘ ਮਰੜ ਵਾਲੇ, ਗ੍ਰੰਥੀ ਭਾਈ ਰਜਿੰਦਰ ਸਿੰਘ ਸਾਰਚੂਰ, ਗਿਆਨੀ ਹੀਰਾ ਸਿੰਘ ਸਾਰਚੂਰ ਗੁਰਦੁਆਰਾ ਟਾਹਲਾ ਸਾਹਿਬ ਅੰਮ੍ਰਿਤਸਰ ਸਮੇਤ ਵੱਡੀ ਗਿਣਤੀ ’ਚ ਸੰਗਤਾਂ ਨੇ ਹਾਜ਼ਰੀ ਭਰੀ।
Ad Position 22
No active advertisement
ਪਿਛਲੀ ਖ਼ਬਰ ਪੁਰਾਣੀ ਰੰਜਿਸ਼ ਕਾਰਨ ਹਮਲਾਵਰਾਂ ਨੇ ਘਰ ’ਚ ਦਾਖ਼ਲ ਹੋ ਕੇ ਔਰਤਾਂ ਤੇ ਬੱਚਿਆਂ ਸਮੇਤ ਕਈ ਕੀਤੇ ਜ਼ਖ਼ਮੀ * ਪੀੜਤ ਨੇ ਕਿਹਾ,... ਅਗਲੀ ਖ਼ਬਰ ਗੈਵੀ ਕਲੇਰ ਨੇ 1 ਹਫ਼ਤੇ ’ਚ ਨਿਊਜ਼ੀਲੈਂਡ ਦੇ 5 ਹੋਰ ਵੀਜ਼ੇ ਹਾਸਿਲ ਕੀਤੇ
Ad Position 24