ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਸਰਕਲ ਧੰਦੋਈ ਦੀ ਮੀਟਿੰਗ
ਊਧਨਵਾਲ, 22 ਸਤੰਬਰ (ਪਰਗਟ ਸਿੰਘ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਸਰਕਲ ਧੰਦੋਈ ਦੀ ਮੀਟਿੰਗ ਡੀਲਕਸ ਰਿਜ਼ੋਰਟਸ ਵਿਚ ਹੋਈ। ਮੀਟਿੰਗ ’ਚ ਡਾ.
ਊਧਨਵਾਲ, 22 ਸਤੰਬਰ (ਪਰਗਟ ਸਿੰਘ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਸਰਕਲ ਧੰਦੋਈ ਦੀ ਮੀਟਿੰਗ ਡੀਲਕਸ ਰਿਜ਼ੋਰਟਸ ਵਿਚ ਹੋਈ। ਮੀਟਿੰਗ ’ਚ ਡਾ. ਸਨੇਹ ਸਿੰਘਲ, ਐੱਮ.ਡੀ. ਨਿਊਰੋਸਾਈਕੈਸਰਿਟ ਅੰਮ੍ਰਿਤਸਰ ਸੀਸ ਤੌਰ ’ਤੇ ਪਹੁੰਚੇ। ਮੀਟਿੰਗ ’ਚ ਉਨ੍ਹਾਂ ਸਿਰ ਦੀਆਂ ਬਿਮਾਰੀਆਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਦੇ ਨਾਲ ਡਾ. ਮੰਗਤ ਸ਼ਰਮਾ ਅੰਮ੍ਰਿਤਸਰ ਤੇ ਸੁਖਪ੍ਰੀਤ ਸਿੰਘ ਬਟਾਲਾ ਨੇ ਆਪਣੇ ਵਿਚਾਰ ਸਾਂਝੇ ਕੀਤੇ। ਸਰਕਲ ਪ੍ਰਧਾਨ ਡਾ. ਕਸ਼ਮੀਰ ਸਿੰਘ ਕਾਹਲੋਂ ਤੇ ਜਰਨਲ ਸਕੱਤਰ ਡਾ. ਇੰਦਰਜੀਤ ਸਿੰਘ ਚੌੜੇ ਦਾ ਆਏ ਹੋਏ ਡਾਕਟਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਡਾ. ਕਸ਼ਮੀਰ ਸਿੰਘ ਕਾਹਲੋਂ ਤੇ ਡਾ. ਇੰਦਰਜੀਤ ਸਿੰਘ ਚੌੜੇ ਨੇ ਪ੍ਰੈਕਟਿਸ ਕਰ ਰਹੇ ਡਾਕਟਰਾਂ ਦੀਆਂ ਮੁਸ਼ਕਲਾਂ ਨੂੰ ਸੁਣਿਆਂ ਤੇ ਵਿਚਾਰ ਵਟਾਂਦਰਾ ਕੀਤਾ। ਇਸ ਮੌਕੇ ਪ੍ਰਧਾਨ ਕਸ਼ਮੀਰ ਸਿੰਘ ਕਾਹਲੋਂ, ਡਾ. ਇੰਦਰਜੀਤ ਸਿੰਘ ਚੌੜੇ, ਡਾ. ਬਲਵਿੰਦਰ ਸਿੰਘ, ਡਾ. ਦਵਿੰਦਰ ਸਿੰਘ, ਡਾ. ਜਰਮਨਜੀਤ ਸਿੰਘ, ਡਾ. ਰਣਜੀਤ ਸਿੰਘ, ਡਾ. ਵਰਿੰਦਰ ਸਿੰਘ, ਡਾ. ਗੁਰਇਕਬਾਲ ਸਿੰਘ, ਡਾ. ਸਰਜੀਤ ਸਿੰਘ, ਡਾ. ਨਿਰਵੈਰ ਸਿੰਘ, ਡਾ. ਗੁਰਦੇਵ ਸਿੰਘ, ਡਾ. ਸਰਬਜੀਤ ਸਿੰਘ, ਡਾ. ਮਲੂਕ ਸਿੰਘ, ਡਾ. ਬਲਰਾਜ ਸਿੰਘ, ਡਾ. ਗੁਰਪ੍ਰੀਤ ਸਿੰਘ, ਡਾ. ਮਲੂਕ ਸਿੰਘ, ਡਾ. ਸੁਲੱਖਣ ਸਿੰਘਾ, ਡਾ. ਸਲਵਿੰਦਰ ਸਿੰਘ, ਡਾ. ਜਗਦੀਪ ਸਿੰਘ ਆਦਿ ਹਾਜ਼ਰ ਸਨ।