23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਮੀਰੀ - ਪੀਰੀ ਖ਼ਾਲਸਾ ਮਾਰਚ ਦਾ ਗੁਰਦਾਸਪੁਰ ਪਹੁੰਚਣ ’ ਤੇ ਵੱਖ - ਵੱਖ ਥਾਈਂ ਸੰਗਤਾਂ ਵਲੋਂ ਭਰਵਾਂ ਸਵਾਗਤ

ਗੁਰਦਾਸਪੁਰ, 22 ਸਤੰਬਰ (ਚੱਕਰਾਜਾ)-ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਵਲੋਂ ਦਿੱਤੇ ਮੀਰੀ ਪੀਰੀ ਦੇ ਸਿਧਾਂਤ, ਗੁਰਮਤਿ ਵਿਚਾਰਧਾਰਾ ਦਾ ਸੰਦੇਸ਼ ਸੰਗਤ ਤੱਕ ਪਹੁੰਚਾਉਣ ਤੇ ਸਿੱਖ ਭਾਈਚਾਰੇ ਵਿਚ ਧਾਰਮਿਕ ਜਾਗਰੂਕਤਾ ਨੂੰ ਮਜਬੂਤ ਕਰਨ ਦੇ ਉਦੇਸ਼ ਨਾਲ ਸ੍ਰੀ ਅਕਾਲ ਤਖਤ ਸਾਹਿਬ ਦੀ ਅਗਵਾਈ ਹੇਠ ਆਰੰਭ ਹੋਇਆ ਮੀਰੀ ਪੀਰੀ ਖਾਲਸਾ ਮਾਰਚ ਵੱਖ-ਵੱਖ ਪੜ੍ਹਾਵਾਂ ’ਚੋਂ ਹੁੰਦਾ ਹੋਇਆ ਅੱਜ ਗੁਰਦਾਸਪੁਰ ਵਿਖੇ ਪਹੁੰਚਿਆ, ਜਿਥੇ ਇਲਾਕੇ ਦੀਆਂ ਸੰਗਤਾਂ ਵਲੋਂ ਇਸ ਖਾਲਸਾ ਮਾਰਚ ਦਾ ਭਰਵਾਂ ਸਵਾਗਤ ਕੀਤਾ ਗਿਆ ਤੇ ਥਾਂ ਥਾਂ ਲੰਗਰ ਲਗਾਏ ਗਏ। ਇਸ ਮੌਕੇ ਜਥੇਦਾਰ ਸਰੂਪ ਸਿੰਘ ਸ਼ਹੂਰ ਤੇ ਅਰਜਿੰਦਰ ਸਿੰਘ ਦੇ ਪਰਿਵਾਰ ਵਲੋਂ ਵੀ ਸੰਗਤਾਂ ਦੇ ਸਹਿਯੋਗ ਨਾਲ ਲੰਗਰਾਂ ਦੀ ਸੇਵਾ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 23-09-2026
ਗੁਰਦਾਸਪੁਰ, 22 ਸਤੰਬਰ (ਚੱਕਰਾਜਾ)-ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਵਲੋਂ ਦਿੱਤੇ ਮੀਰੀ ਪੀਰੀ ਦੇ ਸਿਧਾਂਤ, ਗੁਰਮਤਿ ਵਿਚਾਰਧਾਰਾ ਦਾ ਸੰਦੇਸ਼ ਸੰਗਤ ਤੱਕ ਪਹੁੰਚਾਉਣ ਤੇ ਸਿੱਖ ਭਾਈਚਾਰੇ ਵਿਚ ਧਾਰਮਿਕ ਜਾਗਰੂਕਤਾ ਨੂੰ ਮਜਬੂਤ ਕਰਨ ਦੇ ਉਦੇਸ਼ ਨਾਲ ਸ੍ਰੀ ਅਕਾਲ ਤਖਤ ਸਾਹਿਬ ਦੀ ਅਗਵਾਈ ਹੇਠ ਆਰੰਭ ਹੋਇਆ ਮੀਰੀ ਪੀਰੀ ਖਾਲਸਾ ਮਾਰਚ ਵੱਖ-ਵੱਖ ਪੜ੍ਹਾਵਾਂ ’ਚੋਂ ਹੁੰਦਾ ਹੋਇਆ ਅੱਜ ਗੁਰਦਾਸਪੁਰ ਵਿਖੇ ਪਹੁੰਚਿਆ, ਜਿਥੇ ਇਲਾਕੇ ਦੀਆਂ ਸੰਗਤਾਂ ਵਲੋਂ ਇਸ ਖਾਲਸਾ ਮਾਰਚ ਦਾ ਭਰਵਾਂ ਸਵਾਗਤ ਕੀਤਾ ਗਿਆ ਤੇ ਥਾਂ ਥਾਂ ਲੰਗਰ ਲਗਾਏ ਗਏ। ਇਸ ਮੌਕੇ ਜਥੇਦਾਰ ਸਰੂਪ ਸਿੰਘ ਸ਼ਹੂਰ ਤੇ ਅਰਜਿੰਦਰ ਸਿੰਘ ਦੇ ਪਰਿਵਾਰ ਵਲੋਂ ਵੀ ਸੰਗਤਾਂ ਦੇ ਸਹਿਯੋਗ ਨਾਲ ਲੰਗਰਾਂ ਦੀ ਸੇਵਾ ਕੀਤੀ ਗਈ। ਇਸ ਤੋਂ ਇਲਾਵਾ ਬਾਬਾ ਬੰਦਾ ਬਹਾਦਰ ਚੌਕ ਵਿਖੇ ਗੁਰਦੁਆਰਾ ਟਾਹਲੀ ਸਾਹਿਬ ਗਾਹਲੜੀ ਵਲੋਂ ਮੈਨੇਜਰ ਹਰਜੀਤ ਸਿੰਘ, ਹੈਡ ਗ੍ਰੰਥੀ ਗਿਆਨੀ ਸਰਬਜੀਤ ਸਿੰਘ ਸਮੇਤ ਪਹੁੰਚੀਆਂ ਸੰਗਤਾਂ ਵਲੋਂ ਵੀ ਇਸ ਮਾਰਚ ਦਾ ਭਰਵਾਂ ਸਵਾਗਤ ਕੀਤਾ ਗਿਆ ਤੇ ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਵੀ ਸੰਗਤਾਂ ਨਾਲ ਵਿਚਾਰਾਂ ਕੀਤੀਆਂ ਗਈਆਂ । ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਚਾਰਕ, ਇਲਾਕੇ ਦੀਆਂ ਧਾਰਮਿਕ ਸਖਸ਼ੀਅਤਾਂ ਅਤੇ ਐਡਵੋਕੇਟ ਅਮਰਜੋਤ ਸਿੰਘ ਬੱਬੇਹਾਲੀ, ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਗੁਰਦਾਸਪੁਰ ਦੇ ਇੰਚਾਰਜ ਐਡਵੋਕੇਟ ਅਜੇਪਾਲ ਸਿੰਘ ਢਿਲੋਂ, ਕੁਲਦੀਪ ਸਿੰਘ ਸ਼ਹੂਰ, ਜਸਵਿੰਦਰ ਸਿੰਘ, ਨਿਸ਼ਾਨ ਸਿੰਘ ਬਾਜਵਾ, ਤਰਲੋਕ ਸਿੰਘ ਕਮਾਡਾ, ਐਡਵੋਕੇਟ ਬਾਜਵਾ, ਐਡਵੋਕੇਟ ਗਿੱਲ, ਪੱਡਾ ਟਰੈਵਲ, ਗੁਲਸ਼ਨ ਸੈਣੀ, ਰਜਿੰਦਰ ਸਿੰਘ, ਬਿਕਰਮਜੀਤ ਸਿੰਘ, ਤਰਲੋਕ ਸਿੰਘ, ਭੁਪਿੰਦਰ ਸਿੰਘ, ਕੈਪਟਨ ਬਲਜੀਤ ਸਿੰਘ, ਗੁਰਿੰਦਰ ਸਿੰਘ ਤੇ ਜਗਦੀਸ਼ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕੰਪਨੀ ਵਲੋਂ ਮੰਗਾਂ ਮੰਨਣ ’ਤੇ ਬਲਿੰਕਟ ਦੇ ਡਲਿਵਰੀ ਕਾਮਿਆਂ ਦੀ ਹੋਈ ਜਿੱਤ ਅਗਲੀ ਖ਼ਬਰ ਪੰਜਾਬ ਪੈਨਸ਼ਨਰ ਐਸੋਸੀਏਸ਼ਨ ਵਲੋਂ ਬੀ . ਪੀ . ਈ . ਓ ਦਫਤਰ ਵਿਖੇ ਧਰਨਾ
Ad Position 24