23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ ਰਾਮਨਗਰ ਦੀ ਵਾਲੀਬਾਲ ਟੀਮ ਬਲਾਕ ਪੱਧਰ ’ਤੇ ਰਹੀ ਅੱਵਲ

ਗੁਰਦਾਸਪੁਰ, 22 ਸਤੰਬਰ (ਚੱਕਰਾਜਾ)-ਖੇਡਾਂ ਵਤਨ ਪੰਜਾਬ ਦੀਆਂ ਤਹਿਤ ਕਰਵਾਈ ਬਲਾਕ ਪੱਧਰੀ ਵਾਲੀਬਾਲ ਖੇਡ ਪ੍ਰਤੀਯੋਗਤਾ ’ਚ ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ ਰਾਮਨਗਰ ਦੇ ਅੰਡਰ-14 ਵਰਗ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕਰਕੇ ਸਕੂਲ, ਮਾਪਿਆਂ ਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ। ਇਸ ਮੁਕਾਬਲੇ ਵਿਚ ਸੱਤਵੀਂ ਜਮਾਤ ਦੇ ਰਵਨੀਤ ਸਿੰਘ ਤੇ ਅੱਠਵੀਂ ਜਮਾਤ ਦੇ ਮਨਮੀਤ ਸਿੰਘ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ।

Ad Position 21
No active advertisement
ਅਜੀਤ ਡੈਸਕ 23-09-2026
ਗੁਰਦਾਸਪੁਰ, 22 ਸਤੰਬਰ (ਚੱਕਰਾਜਾ)-ਖੇਡਾਂ ਵਤਨ ਪੰਜਾਬ ਦੀਆਂ ਤਹਿਤ ਕਰਵਾਈ ਬਲਾਕ ਪੱਧਰੀ ਵਾਲੀਬਾਲ ਖੇਡ ਪ੍ਰਤੀਯੋਗਤਾ ’ਚ ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ ਰਾਮਨਗਰ ਦੇ ਅੰਡਰ-14 ਵਰਗ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕਰਕੇ ਸਕੂਲ, ਮਾਪਿਆਂ ਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ।ਇਸ ਮੁਕਾਬਲੇ ਵਿਚ ਸੱਤਵੀਂ ਜਮਾਤ ਦੇ ਰਵਨੀਤ ਸਿੰਘ ਤੇ ਅੱਠਵੀਂ ਜਮਾਤ ਦੇ ਮਨਮੀਤ ਸਿੰਘ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਬਾਕੀ ਸਾਰੇ ਖਿਡਾਰੀਆਂ ਨੇ ਵੀ ਟੀਮ ਦੀ ਜਿੱਤ ’ਚ ਅਹਿਮ ਯੋਗਦਾਨ ਪਾਇਆ। ਸਕੂਲ ਦੇ ਚੇਅਰਮੈਨ ਸਰਵਨ ਸਿੰਘ ਛੀਨਾ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ। ਉਨ੍ਹਾਂ ਵਿਦਿਆਰਥੀਆਂ ਦੀ ਹੌਂਸਲਾ ਅਫ਼ਜ਼ਾਈ ਕਰਦਿਆਂ ਕਿਹਾ ਕਿ ਖੇਡਾਂ ਬੱਚਿਆਂ ’ਚ ਅਨੁਸ਼ਾਸਨ, ਆਤਮ-ਵਿਸ਼ਵਾਸ, ਟੀਮ ਵਰਕ ਤੇ ਅਗਵਾਈ ਦੇ ਗੁਣ ਪੈਦਾ ਕਰਦੀਆਂ ਹਨ। ਉਨ੍ਹਾਂ ਨੇ ਡੀ.ਪੀ ਅਧਿਆਪਕਾ ਸਾਵਲੀ ਨੂੰ ਵੀ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ, ਜਿਨ੍ਹਾਂ ਦੀ ਮਿਹਨਤ, ਲਗਨ ਤੇ ਸੁਚੱਜੀ ਰਹਿਨੁਮਾਈ ਸਦਕਾ ਵਿਦਿਆਰਥੀਆਂ ਨੇ ਬਲਾਕ ਪੱਧਰ ’ਤੇ ਇਹ ਮਾਣਮੱਤੀ ਜਿੱਤ ਹਾਸਲ ਕੀਤੀ। ਇਸ ਦੇ ਨਾਲ ਹੀ ਸਕੂਲ ਦੀ ਜੇਤੂ ਟੀਮ ਦੀ ਚੋਣ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਲਈ ਵੀ ਹੋਈ ਹੈ ਜੋ ਸਕੂਲ ਲਈ ਮਾਣ ਵਾਲੀ ਗੱਲ ਹੈ। ਸਕੂਲ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਸਕੂਲ ਵਲੋਂ ਹਮੇਸ਼ਾ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ ਖੇਡਾਂ ਵੱਲ ਉਤਸ਼ਾਹਿਤ ਕੀਤਾ ਜਾਂਦਾ ਹੈ ਤਾਂ ਜੋ ਉਹ ਸਿੱਖਿਆ ਦੇ ਨਾਲ ਖੇਡਾਂ ’ਚ ਵੀ ਭਵਿੱਖ ਉਜਲਾ ਬਣਾ ਸਕਣ।
Ad Position 22
No active advertisement
ਪਿਛਲੀ ਖ਼ਬਰ ਸਾਲਵੇਸ਼ਨ ਆਰਮੀ ਦੇ ਅਧਿਕਾਰੀਆਂ ਦੀ ਮੀਟਿੰਗ ਸਾਬਕਾ ਚੇਅਰਮੈਨ ਮੁਨੱਵਰ ਮਸੀਹ ਹੋਏ ਸ਼ਾਮਿਲ ਅਗਲੀ ਖ਼ਬਰ ਗੁਰਦਾਸਪੁਰ ਦੀ ਮਾਣਯੋਗ ਅਦਾਲਤ ਵਲੋਂ ਨਸ਼ਾ ਤਸਕਰੀ ਦੇ ਵੱਡੇ ਮਾਮਲੇ ’ ਚ 5 ਮੁਲਜ਼ਮ ਬਰੀ
Ad Position 24