23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਕੈਬਨਿਟ ਮੰਤਰੀ ਨੇ ਸਰਹੱਦੀ ਖੇਤਰ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਦਾ ਕੀਤਾ ਨਿਰੀਖਣ

ਨਰੋਟ ਜੈਮਲ ਸਿੰਘ, 22 ਸਤੰਬਰ (ਸ਼ਸ਼ੀ ਕੁਮਾਰ)-ਹਿੰਦ-ਪਾਕਿਸਤਾਨ ਸਰਹੱਦ ਨਾਲ ਲੱਗਦੇ ਖੇਤਰਾਂ ਵਿਚ ਚੱਲ ਰਹੇ ਵਿਸ਼ੇਸ਼ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਵਲੋਂ ਅੱਜ ਮਾਖਣਪੁਰ ਅਤੇ ਤਾਸ਼ ਖੇਤਰ ਦਾ ਵਿਸ਼ੇਸ਼ ਦੌਰਾ ਕੀਤਾ ਗਿਆ । ਇਸ ਦੌਰਾਨ ਉਨ੍ਹਾਂ ਨੇ ਤਾਸ਼ ਤੋਂ ਮਾਖਣਪੁਰ ਅਤੇ ਮਾਖਣਪੁਰ ਤੋਂ ਕੋਲੀਆਂ ਅੱਡੇ ਤੱਕ ਬਣਾਏ ਜਾ ਰਹੇ ਮੁੱਖ ਮਾਰਗ ਦੇ ਚੱਲ ਰਹੇ ਨਿਰਮਾਣ ਕਾਰਜਾਂ ਦਾ ਮੌਕੇ ’ਤੇ ਪਹੁੰਚ ਕੇ ਨਿਰੀਖਣ ਕੀਤਾ ਅਤੇ ਅਧਿਕਾਰੀਆਂ ਤੇ ਸਬੰਧਿਤ ਠੇਕੇਦਾਰ ਤੋਂ ਕੰਮ ਦੀ ਪ੍ਰਗਤੀ ਸਬੰਧੀ ਜਾਣਕਾਰੀ ਹਾਸਲ ਕੀਤੀ ।

Ad Position 21
No active advertisement
ਅਜੀਤ ਡੈਸਕ 23-09-2026
ਨਰੋਟ ਜੈਮਲ ਸਿੰਘ, 22 ਸਤੰਬਰ (ਸ਼ਸ਼ੀ ਕੁਮਾਰ)-ਹਿੰਦ-ਪਾਕਿਸਤਾਨ ਸਰਹੱਦ ਨਾਲ ਲੱਗਦੇ ਖੇਤਰਾਂ ਵਿਚ ਚੱਲ ਰਹੇ ਵਿਸ਼ੇਸ਼ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਵਲੋਂ ਅੱਜ ਮਾਖਣਪੁਰ ਅਤੇ ਤਾਸ਼ ਖੇਤਰ ਦਾ ਵਿਸ਼ੇਸ਼ ਦੌਰਾ ਕੀਤਾ ਗਿਆ । ਇਸ ਦੌਰਾਨ ਉਨ੍ਹਾਂ ਨੇ ਤਾਸ਼ ਤੋਂ ਮਾਖਣਪੁਰ ਅਤੇ ਮਾਖਣਪੁਰ ਤੋਂ ਕੋਲੀਆਂ ਅੱਡੇ ਤੱਕ ਬਣਾਏ ਜਾ ਰਹੇ ਮੁੱਖ ਮਾਰਗ ਦੇ ਚੱਲ ਰਹੇ ਨਿਰਮਾਣ ਕਾਰਜਾਂ ਦਾ ਮੌਕੇ ’ਤੇ ਪਹੁੰਚ ਕੇ ਨਿਰੀਖਣ ਕੀਤਾ ਅਤੇ ਅਧਿਕਾਰੀਆਂ ਤੇ ਸਬੰਧਿਤ ਠੇਕੇਦਾਰ ਤੋਂ ਕੰਮ ਦੀ ਪ੍ਰਗਤੀ ਸਬੰਧੀ ਜਾਣਕਾਰੀ ਹਾਸਲ ਕੀਤੀ । ਇਸ ਮੌਕੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਭੋਆ ਵਿਚ ਸੜਕਾਂ ਦੇ ਨਿਰਮਾਣ ਅਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਕਾਰਜ ਜੰਗੀ ਪੱਧਰ ’ਤੇ ਚੱਲ ਰਹੇ ਹਨ । ਉਨ੍ਹਾਂ ਦੱਸਿਆ ਕਿ ਤਾਸ਼ ਤੋਂ ਮਾਖਣਪੁਰ ਅਤੇ ਮਾਖਣਪੁਰ ਤੋਂ ਕੋਲੀਆਂ ਅੱਡੇ ਤੱਕ ਬਣਾਏ ਜਾ ਰਹੇ ਮੁੱਖ ਮਾਰਗ ਦੀ ਚੌੜਾਈ ਪਹਿਲਾਂ ਕਰੀਬ 10 ਫੁੱਟ ਸੀ, ਜਿਸ ਨੂੰ ਹੁਣ ਵਧਾ ਕੇ 18 ਫੁੱਟ ਕੀਤਾ ਜਾ ਰਿਹਾ ਹੈ । ਇਸ ਮੌਕੇ ਸਰਪੰਚ ਮਾਖਣਪੁਰ ਮੰਗਾ, ਸਰਪੰਚ ਡੇਰਾ ਬਸਤੀ ਮਾਖਣਪੁਰ ਗੁਰਮੇਜ ਸਿੰਘ, ਸੂਬੇਦਾਰ ਸੋਹਣ ਮਾਖਣਪੁਰ, ਅਮਰੀਕ ਸਿੰਘ, ਲਵਲੀ ਮੰਜ਼ੀਰੀ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਅਹੁਦੇਦਾਰ ਅਤੇ ਸਥਾਨਕ ਵਸਨੀਕ ਵੀ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਪਿਸਟਲ ਤੇ 50 ਗ੍ਰਾਮ ਚਰਸ ਸਮੇਤ 2 ਵਿਅਕਤੀ ਕਾਬੂ ਅਗਲੀ ਖ਼ਬਰ ਸ੍ਰੀਮਤੀ ਰਮਾ ਚੋਪੜਾ ਐਸ.ਡੀ.ਕੇ.ਐਮ.ਵੀ. ’ਚ ‘ਵਿਕਸਿਤ ਭਾਰਤ ਯੂਥ ਲੀਡਰ ਡਾਇਲਾਗ’ ਸਮਾਗਮ ਕਰਵਾਇਆ
Ad Position 24