23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਪੈਰਾਡਾਈਜ਼ ਸਕੂਲ ਕੋਟ ਮਜਲਸ ਵਿਖੇ ਵਿਸ਼ਵ ਪੰਜਾਬੀ ਦਿਵਸ ਮਨਾਇਆ

ਕਿਲ੍ਹਾ ਲਾਲ ਸਿੰਘ, 22 ਸਤੰਬਰ (ਬਲਬੀਰ ਸਿੰਘ)-ਪੈਰਾਡਾਈਜ਼ ਪਬਲਿਕ ਸਕੂਲ ਕੋਟ ਮਜਲਸ ਵਿਖੇ ਬਾਬਾ ਸ਼ੇਖ ਫਰੀਦ ਜੀ ਤੇ ਆਗਮਨ ਪੁਰਬ ਨੂੰ ਸਮਰਪਿਤ ਵਿਸ਼ਵ ਪੰਜਾਬੀ ਦਿਵਸ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਪ੍ਰਿੰਸੀਪਲ ਰਮਨਦੀਪ ਕੌਰ ਨੇ ਬੱਚਿਆਂ ਨੂੰ ਦੱਸਿਆ ਕਿ ਪੰਜਾਬੀ ਸਾਡੀ ਮਾਂ ਬੋਲੀ ਹੈ ਤੇ ਆਪਣੀ ਬੋਲੀ ਪ੍ਰਤੀ ਮਾਣ, ਪਿਆਰ ਤੇ ਜ਼ਿੰਮੇਵਾਰੀ ਦੀ ਭਾਵਨਾ ਨੂੰ ਮਜ਼ਬੂਤ ਕਰੀਏ।

Ad Position 21
No active advertisement
ਅਜੀਤ ਡੈਸਕ 23-09-2026
ਕਿਲ੍ਹਾ ਲਾਲ ਸਿੰਘ, 22 ਸਤੰਬਰ (ਬਲਬੀਰ ਸਿੰਘ)-ਪੈਰਾਡਾਈਜ਼ ਪਬਲਿਕ ਸਕੂਲ ਕੋਟ ਮਜਲਸ ਵਿਖੇ ਬਾਬਾ ਸ਼ੇਖ ਫਰੀਦ ਜੀ ਤੇ ਆਗਮਨ ਪੁਰਬ ਨੂੰ ਸਮਰਪਿਤ ਵਿਸ਼ਵ ਪੰਜਾਬੀ ਦਿਵਸ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਪ੍ਰਿੰਸੀਪਲ ਰਮਨਦੀਪ ਕੌਰ ਨੇ ਬੱਚਿਆਂ ਨੂੰ ਦੱਸਿਆ ਕਿ ਪੰਜਾਬੀ ਸਾਡੀ ਮਾਂ ਬੋਲੀ ਹੈ ਤੇ ਆਪਣੀ ਬੋਲੀ ਪ੍ਰਤੀ ਮਾਣ, ਪਿਆਰ ਤੇ ਜ਼ਿੰਮੇਵਾਰੀ ਦੀ ਭਾਵਨਾ ਨੂੰ ਮਜ਼ਬੂਤ ਕਰੀਏ। ਆਪਣੇ ਸੱਭਿਆਚਾਰ ਨਾਲ ਜੁੜੀਏ ਤੇ ਪਿਛਲੇ ਸਾਲ ਆਰੰਭ ਹੋਏ ਵਿਸ਼ਵ ਪੰਜਾਬੀ ਦਿਵਸ ਦੇ ਇਤਿਹਾਸਿਕ ਸਫ਼ਰ ਨੂੰ ਬਣਦਾ ਵਿਸ਼ਵ ਮਾਨ ਦਿਵਾਉਣ ਲਈ ਇਸ ਮੁਹਿੰਮ ਨੂੰ ਵਿਸ਼ਾਲ ਬਣਾਈਏ। ਇਸ ਮੌਕੇ ਵਿਦਿਆਰਥੀਆਂ ਨੇ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਸੋਹਣੇ ਸੋਹਣੇ ਚਾਰਟ ਬਣਾਏ। ਇਸ ਮੌਕੇ ਸਮੂਹ ਵਿਦਿਆਰਥੀ ਤੇ ਸਕੂਲ ਅਧਿਆਪਕ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੁਹੱਲਾ ਕਾਜ਼ੀਆਂ ’ਚ ਚੋਰਾਂ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜ਼ਾਮ ਅਗਲੀ ਖ਼ਬਰ ਜੀ.ਐਨ.ਡੀ.ਯੂ. ਕਾਲਜ ਪਠਾਨਕੋਟ ਵਿਚ ਨੌਜਵਾਨਾਂ ਨੇ ਲਿਆ ਨਸ਼ਾ ਮੁਕਤ ਭਾਰਤ ਦਾ ਸੰਕਲਪ
Ad Position 24