23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਨਸ਼ਿਆਂ ਖ਼ਿਲਾਫ਼ ਪਠਾਨਕੋਟ ਪੁਲਿਸ ਦਾ ਅਭਿਆਨ ਤੇਜ਼ ਸੰਵੇਦਨਸ਼ੀਲ ਇਲਾਕਿਆਂ ’ ਤੇ ਰਹੇਗੀ ਪੈਨੀ ਨਜ਼ਰ

ਪਠਾਨਕੋਟ, 22 ਸਤੰਬਰ (ਸੁਮਿਤ/ਵਿਨੋਦ)-ਪਠਾਨਕੋਟ ਦੇ ਨਵ-ਨਿਯੁਕਤ ਐਸ. ਐਸ.

Ad Position 21
No active advertisement
ਜਾਣਕਾਰੀ ਦਿੰਦੇ ਹੋਏ ਐਸ.ਐਸ.ਪੀ. ਮਨਪ੍ਰੀਤ ਸਿੰਘ। ਤਸਵੀਰ: ਸੁਮਿਤ 23-09-2026
ਪਠਾਨਕੋਟ, 22 ਸਤੰਬਰ (ਸੁਮਿਤ/ਵਿਨੋਦ)-ਪਠਾਨਕੋਟ ਦੇ ਨਵ-ਨਿਯੁਕਤ ਐਸ.ਐਸ.ਪੀ. ਮਨਪ੍ਰੀਤ ਸਿੰਘ ਨੇ ਅਹੁਦਾ ਸੰਭਾਲਣ ਤੋਂ ਕਰੀਬ 20 ਦਿਨਾਂ ਬਾਅਦ ਪ੍ਰੈਸ ਕਾਨਫਰੰਸ ਕਰਕੇ ਜ਼ਿਲ੍ਹੇ ਦੀ ਕਾਨੂੰਨ-ਵਿਵਸਥਾ, ਨਸ਼ਿਆਂ ਖ਼ਿਲਾਫ਼ ਮੁਹਿੰਮ ਤੇ ਟ੍ਰੈਫਿਕ ਪ੍ਰਬੰਧਾਂ ਨੂੰ ਲੈ ਕੇ ਪੁਲਿਸ ਦੀ ਰਣਨੀਤੀ ਸਾਂਝੀ ਕੀਤੀ । ਐਸ.ਐਸ . ਪੀ. ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਨੂੰ ਨਸ਼ਿਆਂ ਦੀ ਵਿੱਕਰੀ ਜਾਂ ਕਿਸੇ ਵੀ ਸ਼ੱਕੀ ਗਤੀਵਿਧੀ ਬਾਰੇ ਜਾਣਕਾਰੀ ਮਿਲਦੀ ਹੈ ਤਾਂ ਉਹ ਤੁਰੰਤ ਪੁਲਿਸ ਨੂੰ ਸੂਚਿਤ ਕਰਨ । ਉਨ੍ਹਾਂ ਕਿਹਾ ਕਿ ਸੂਚਨਾ ਦੇਣ ਵਾਲੇ ਵਿਅਕਤੀ ਦੀ ਪਹਿਚਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ । ਉਨ੍ਹਾਂ ਦੱਸਿਆ ਕਿ ਸ਼ਹਿਰ ਦੇ ਸਾਰੇ ਸੰਵੇਦਨਸ਼ੀਲ ਇਲਾਕਿਆਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ । ਨਸ਼ਿਆਂ ਦੀ ਰੋਕਥਾਮ ਤੇ ਸ਼ਹਿਰ ਨੂੰ ਸੁਰੱਖਿਅਤ ਬਣਾਉਣ ਲਈ ਪੁਲਿਸ ਵਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ । ਮੁੱਖ ਇਲਾਕਿਆਂ ਵਿਚ ਸੀ.ਸੀ.ਟੀ.ਵੀ. ਕੈਮਰਿਆਂ ਦੀ ਵਿਵਸਥਾ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਸ਼ਹਿਰ ਦੇ ਐਂਟਰੀ ਤੇ ਐਗਜ਼ਟ ਪੁਆਇੰਟਾਂ ਨੂੰ ਵੀ ਯਕੀਨੀ ਬਣਾਇਆ ਜਾਵੇਗਾ । ਟ੍ਰੈਫਿਕ ਸਮੱਸਿਆ ਸਬੰਧੀ ਐਸ.ਐਸ.ਪੀ. ਨੇ ਕਿਹਾ ਕਿ ਵਪਾਰ ਮੰਡਲ, ਟ੍ਰੈਫਿਕ ਇੰਚਾਰਜ ਤੇ ਸ਼ਹਿਰ ਵਾਸੀਆਂ ਤੋਂ ਫੀਡਬੈਕ ਲਿਆ ਜਾ ਰਿਹਾ ਹੈ । ਤਿਉਹਾਰਾਂ ਤੋਂ ਪਹਿਲਾਂ ਆਵਾਜਾਈ ਪ੍ਰਬੰਧਾਂ ਨੂੰ ਬਿਹਤਰ ਬਣਾਉਣ ਲਈ ਲੋੜ ਅਨੁਸਾਰ ਨਿਯਮਾਂ ਵਿਚ ਬਦਲਾਅ ਕੀਤੇ ਜਾਣਗੇ । ਸ਼ਹਿਰ ’ਚ ਚੱਲ ਰਹੇ ਗੈਰ-ਕਾਨੂੰਨੀ ਆਟੋ ਰਿਕਸ਼ਿਆਂ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾਵੇਗੀ । ਸਬੰਧਿਤ ਵਿਭਾਗ ਨਾਲ ਗੱਲਬਾਤ ਕਰਨ ਤੋਂ ਬਾਅਦ ਨਿਯਮਾਂ ਅਨੁਸਾਰ ਕਾਰਵਾਈ ਯਕੀਨੀ ਬਣਾਈ ਜਾਵੇਗੀ । ਐਸ.ਐਸ.ਪੀ. ਮਨਪ੍ਰੀਤ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੁਲਿਸ ਦਾ ਸਹਿਯੋਗ ਕਰਨ ਤੇ ਨਸ਼ਿਆਂ ਸਮੇਤ ਕਿਸੇ ਵੀ ਸ਼ੱਕੀ ਗਤੀਵਿਧੀ ਬਾਰੇ ਪੁਲਿਸ ਨੂੰ ਜਾਣਕਾਰੀ ਦੇਣ ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਡਿਗਰੀ ਕਾਲਜ ਨਿਆੜੀ ਵਿਖੇ ਵੋਟਰ ਜਾਗਰੂਕਤਾ ਸੈਮੀਨਾਰ ਅਗਲੀ ਖ਼ਬਰ ਗਣੇਸ਼ ਵਿਸਰਜਨ ਮੌਕੇ ਗੌਰੀ ਨਾਰਾਇਣ ਸ਼ੰਕਰ ਮੰਦਰ ਵਿਚ ਧਾਰਮਿਕ ਸਮਾਗਮ
Ad Position 24