ਗੌਰਮਿੰਟ ਪੈਨਸ਼ਨਰ ਯੂਨੀਅਨ ਜ਼ਿਲ੍ਹਾ ਗੁਰਦਾਸਪੁਰ ਦੇ ਆਗੂਆਂ ਦੀ ਮੀਟਿੰਗ
ਦੀਨਾਨਗਰ, 23 ਸਤੰਬਰ (ਸੋਢੀ/ਘੁੰਮਣ/ਸ਼ਰਮਾ)-ਗੌਰਮੈਂਟ ਪੈਨਸ਼ਨਰ ਯੂਨੀਅਨ ਜ਼ਿਲ੍ਹਾ ਗੁਰਦਾਸਪੁਰ ਦੀ ਮੀਟਿੰਗ ਦੀਨਾਨਗਰ ਵਿਖੇ ਜ਼ਿਲਾ ਪ੍ਰਧਾਨ ਮੁਰਾਰੀ ਲਾਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿਚ ਜਨਰਲ ਸਕੱਤਰ ਕਸ਼ਮੀਰ ਸਿੰਘ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ।
ਦੀਨਾਨਗਰ, 23 ਸਤੰਬਰ (ਸੋਢੀ/ਘੁੰਮਣ/ਸ਼ਰਮਾ)-ਗੌਰਮੈਂਟ ਪੈਨਸ਼ਨਰ ਯੂਨੀਅਨ ਜ਼ਿਲ੍ਹਾ ਗੁਰਦਾਸਪੁਰ ਦੀ ਮੀਟਿੰਗ ਦੀਨਾਨਗਰ ਵਿਖੇ ਜ਼ਿਲਾ ਪ੍ਰਧਾਨ ਮੁਰਾਰੀ ਲਾਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿਚ ਜਨਰਲ ਸਕੱਤਰ ਕਸ਼ਮੀਰ ਸਿੰਘ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਮੀਟਿੰਗ ਵਿਚ 18 ਸਤੰਬਰ ਨੂੰ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀ ਬਣੀ ਤਾਲਮੇਲ ਕਮੇਟੀ ਅਤੇ ਮੁੱਖ ਮੰਤਰੀ ਵਿਚਕਾਰ ਹੋਈ ਮੀਟਿੰਗ ਸਬੰਧੀ ਚਰਚਾ ਕੀਤੀ ਗਈ। ਬੁਲਾਰਿਆਂ ਨੇ ਕਿਹਾ ਮੁਲਾਜ਼ਮਾਂ ਤੇ ਪੈਨਸ਼ਨਾਂ ਪੈਨਸ਼ਨਰਾਂ ਦੀਆਂ ਬਹੁਤ ਸਾਰੀਆਂ ਜਾਇਜ਼ ਮੰਗਾਂ ਦਾ ਨਿਪਟਾਰਾ ਹੋਣਾ ਅਜੇ ਬਾਕੀ ਹੈ, ਜਿਨਾਂ ਲਈ ਸੰਘਰਸ਼ ਜਾਰੀ ਰਹੇਗਾ। ਉਨਾਂ ਕਿਹਾ ਕਿ ਆਲ ਇੰਡੀਆ ਸਟੇਟ ਗੌਰਮੈਂਟ ਪੈਨਸ਼ਨਰ ਫੈਡਰੇਸ਼ਨ ਦੇ ਨਿਰਦੇਸ਼ ਤਹਿਤ 29 ਸਤੰਬਰ ਨੂੰ ਡੀਸੀ ਦਫਤਰ ਗੁਰਦਾਸਪੁਰ ਦੇ ਬਾਹਰ ਵਿਸ਼ਾਲ ਰੋਸ ਧਰਨਾ ਦਿੱਤਾ ਜਾਵੇਗਾ ਤੇ ਧਰਨੇ ਤੋਂ ਉਪਰੰਤ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਵੀ ਸੌਂਪਿਆ ਜਾਏਗਾ। ਉਨਾਂ ਦੱਸਿਆ ਕਿ 10 ਅਕਤੂਬਰ ਨੂੰ ਸੰਗਰੂਰ ਵਿਖੇ ਹੋਣ ਵਾਲੀ ਰੈਲੀ ਵਿਚ ਦੀਨਾਨਗਰ ਖੇਤਰ ਤੋਂ ਭਾਰੀ ਗਿਣਤੀ ਵਿਚ ਪੈਨਸ਼ਨਰ ਸ਼ਾਮਿਲ ਹੋਣਗੇ। ਮੀਟਿੰਗ ਵਿਚ ਬੁਲਾਰਿਆਂ ਨੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, 18 ਫੀਸਦੀ ਡੀ.ਏ ਤੁਰੰਤ ਜਾਰੀ ਕਰਨ, ਪੈਨਸ਼ਨਰ ਦੀ ਪੈਨਸ਼ਨ 2.59 ਦੇ ਗੁਣਾਂਕ ਨਾਲ ਸੋਧਣ, ਆਸ਼ਾ ਵਰਕਰਾਂ, ਮਿਡ ਡੇ ਮੀਲ ਵਰਕਰਾਂ ਤੇ ਆਂਗਣਵਾੜੀ ਵਰਕਰਾਂ ਦੇ ਭੱਤੇ ਦੁਗਣੇ ਕਰਨ, ਤਨਖਾਹ ਕਮਿਸ਼ਨ ਦਾ ਬਕਾਇਆ ਇਕ ਮੁਸ਼ਤ ਜਾਰੀ ਕਰਨ ਅਤੇ ਕੱਚੇ ਕਾਮਿਆਂ ਨੂੰ ਪੱਕਾ ਕਰਨ ਦੀ ਮੰਗ ਵੀ ਕੀਤੀ ਗਈ। ਮੀਟਿੰਗ ਵਿਚ ਵੀਰ ਸਿੰਘ ਬਾਜਵਾ, ਪ੍ਰੋ: ਗੁਰਦਿਆਲ ਸਿੰਘ, ਰਤਨ ਸਿੰਘ, ਤਰਸੇਮ ਲਾਲ, ਸਵਰਨ ਸਿੰਘ, ਰਿਸ਼ੀਪਾਲ ਤੇ ਗੁਰਬਚਨ ਲਾਲ ਵੀ ਹਾਜ਼ਰ ਸਨ।