24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਅਧਿਕਾਰੀਆਂ ਨਾਲ ਮੀਟਿੰਗ ਕਰ ਕੇ ਵਿਕਾਸ ਕਾਰਜਾਂ ਦੀ ਕੀਤੀ ਸਮੀਖਿ

ਬਟਾਲਾ, 23 ਸਤੰਬਰ (ਸਤਿੰਦਰ ਸਿੰਘ)-ਡਿਪਟੀ ਕਮਿਸ਼ਨਰ ਸ਼੍ਰੀ ਆਦਿਤਿਆ ਉੱਪਲ ਵਲੋਂ ਪਿੰਡ ਘਣੀਕੇ ਕੇ-ਬਾਂਗਰ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਅਤੇ ਪਿੰਡ ਵਿਚ ਵਿਕਾਸ ਕਾਰਜ ਕਰਵਾਉਣ ਲਈ ਅਧਿਕਾਰੀਆਂ ਨੂੰ ਹਦਾਇਤ ਕੀਤੀ। ਇਸ ਮੌਕੇ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਗੁਰਦਾਸਪੁਰ ਤੇ ਹਲਕਾ ਇੰਚਾਰਜ ਫਤਹਿਗੜ੍ਹ ਚੂੜੀਆਂ ਜੋਬਨ ਰੰਧਾਵਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਪ੍ਰੀਤ ਸਿੰਘ ਗਿੱਲ, ਐੱਸ.

Ad Position 21
No active advertisement
ਪਿੰਡ ਘਣੀਕੇ ਕੇ-ਬਾਂਗਰ ਵਿਖੇ ਵਿਕਾਸ ਕਾਰਜਾਂ ਸੰਬੰਧੀ ਸਮੀਖਿਆ ਕਰਦੇ ਡਿਪਟੀ ਕਮਿਸ਼ਨਰ ਸ਼੍ਰੀ ਆਦਿਤਿਆ ਉੱਪਲ, ਹਲਕਾ ਇੰਚਾਰਜ ਜੋਬਨ ਰੰਧਾਵਾ ਤੇ ਹੋਰ। ਅਜੀਤ ਤਸਵੀਰ 24-09-2026
ਬਟਾਲਾ, 23 ਸਤੰਬਰ (ਸਤਿੰਦਰ ਸਿੰਘ)-ਡਿਪਟੀ ਕਮਿਸ਼ਨਰ ਸ਼੍ਰੀ ਆਦਿਤਿਆ ਉੱਪਲ ਵਲੋਂ ਪਿੰਡ ਘਣੀਕੇ ਕੇ-ਬਾਂਗਰ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਅਤੇ ਪਿੰਡ ਵਿਚ ਵਿਕਾਸ ਕਾਰਜ ਕਰਵਾਉਣ ਲਈ ਅਧਿਕਾਰੀਆਂ ਨੂੰ ਹਦਾਇਤ ਕੀਤੀ। ਇਸ ਮੌਕੇ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਗੁਰਦਾਸਪੁਰ ਤੇ ਹਲਕਾ ਇੰਚਾਰਜ ਫਤਹਿਗੜ੍ਹ ਚੂੜੀਆਂ ਜੋਬਨ ਰੰਧਾਵਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਪ੍ਰੀਤ ਸਿੰਘ ਗਿੱਲ, ਐੱਸ.ਡੀ.ਐੱਮ. ਸੁਖਜਿੰਦਰ ਸਿੰਘ ਟਿਵਾਣਾ, ਬੀ.ਡੀ.ਪੀ.ਓ. ਪਰਮਜੀਤ ਕੌਰ, ਸੀ.ਡੀ.ਪੀ.ਓ. ਹਰਜੀਤ ਕੌਰ, ਪ੍ਰਿੰਸੀਪਲ ਹਰਪਿੰਦਰਪਾਲ ਸਿੰਘ ਸੰਧੂ ਇੰਚਾਰਜ ਸਿੱਖਿਆ ਵਿੰਗ ਮਾਝਾ ਜ਼ੋਨ, ਸਰਪੰਚ ਸੁਖਰਾਜ ਸਿੰਘ, ਸਰਬਜੀਤ ਸਿੰਘ ਸਮੇਤ ਵਿਭਾਗ ਦੇ ਅਧਿਕਾਰੀਆਂ ਤੋਂ ਇਲਾਵਾ ਹਲਕੇ ਦੀਆਂ ਮੁਹਤਬਰ ਸ਼ਖਸੀਅਤਾਂ ਮੌਜੂਦ ਸਨ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਪਿੰਡ ਘਣੀਏ-ਕੇ-ਬਾਂਗਰ ਵਿਖੇ ਸੀਵਰੇਜ਼ ਮੁਰੰਮਤ, ਕੱਚੇ ਘਰਾਂ ਲਈ ਵਿੱਤੀ ਮਦਦ, ਲੋਕਾਂ ਦੇ ਬੈਠਣ ਲਈ ਬੈਂਚ, ਸੋਲਰ ਸਟਰੀਟ ਲਾਈਟਾਂ ਲਗਾਉਣ, ਪਿੰਡ ਦੀ ਫਿਰਨੀ ਬਣਾਉਣ, ਪਿੰਡ ਦੀਆਂ ਗਲੀਆਂ ਬਣਾਉਣ, ਪਿੰਡ ਅੰਦਰ ਸਫ਼ਾਈ ਆਦਿ ਸਬੰਧੀ ਸਬੰਧਤ ਅਧਿਕਾਰੀਆਂ ਕੋਲੋਂ ਕੰਮਾਂ ਦੀ ਸਮੀਖਿਆ ਕੀਤੀ ਅਤੇ ਵਿਕਾਸ ਕੰਮ ਜਲਦ ਨੇਪਰੇ ਚਾੜ੍ਹਨ ਦੀ ਹਦਾਇਤ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਵਲੋਂ ਪਿੰਡ ਵਾਸੀਆਂ ਦੀ ਸਹੂਲਤ ਲਈ ਵੱਖ-ਵੱਖ ਲੋਕ ਭਲਾਈ ਸਕੀਮਾਂ ਦਾ ਲਾਭ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਅਧਿਕਾਰੀਆਂ ਨੂੰ ਜਲਦ ਵਿਸ਼ੇਸ਼ ਕੈਂਪ ਲਗਾਉਣ ਲਈ ਵੀ ਕਿਹਾ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਸਰਕਾਰ ਵਲੋਂ ਚਲਾਈਆਂ ਜਾਂਦੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਸਬੰਧੀ ਸਰਪੰਚਾਂ-ਪੰਚਾਂ/ਕੌਂਸਲਰਾਂ ਨੂੰ ਦੱਸਣ ਤਾਂ ਜੋ ਪਿੰਡਾਂ ਤੇ ਸ਼ਹਿਰੀ ਖੇਤਰ ਅੰਦਰ ਲੋਕਹਿੱਤ ਵਿਚ ਵੱਧ ਤੋਂ ਵੱਧ ਵਿਕਾਸ ਕਾਰਜ ਕ ਰਵਾਏ ਜਾ ਸਕਣ।
Ad Position 22
No active advertisement
ਪਿਛਲੀ ਖ਼ਬਰ ਚੀਫ ਖ਼ਾਲਸਾ ਦੀਵਾਨ ਵਲੋੋਂ ਅਧਿਆਪਕਾ ਰੰਧਾਵਾ ਨੂੰ ਬੈਸਟ ਟੀਚਰ ਦਾ ਸਨਮਾਨ ਅਗਲੀ ਖ਼ਬਰ ਗੌਰਮਿੰਟ ਪੈਨਸ਼ਨਰ ਯੂਨੀਅਨ ਜ਼ਿਲ੍ਹਾ ਗੁਰਦਾਸਪੁਰ ਦੇ ਆਗੂਆਂ ਦੀ ਮੀਟਿੰਗ
Ad Position 24